RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਫੈਸਲਾ SC ਦੇ ਫੈਸਲੇ ਤੋਂ ਉੱਚਾ, ਧਾਮੀ ਦਾ ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਫੈਸਲਾ SC ਦੇ ਫੈਸਲੇ ਤੋਂ ਉੱਚਾ, ਧਾਮੀ ਦਾ ਵੱਡਾ ਬਿਆਨ

Jass Grewal by Jass Grewal
December 24, 2022
in ਪੰਜਾਬ
0 0
0
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਫੈਸਲਾ SC ਦੇ ਫੈਸਲੇ ਤੋਂ ਉੱਚਾ, ਧਾਮੀ ਦਾ ਵੱਡਾ ਬਿਆਨ

ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨ ਤਾਂ ਹਰੇਕ ਵਿਅਕਤੀ ਕਰ ਸਕਦਾ ਹੈ ਪਰ ਸਾਡੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਆਪਣਾ ਪੂਰਾ ਸਰਬੰਸ ਦਾਨ ਕਰ ਦਿੱਤਾ, ਜਿਸ ਦੀ ਦੁਨੀਆ ਵਿਚ ਕਿਤੇ ਵੀ ਕੋਈ ਹੋਰ ਮਿਸਾਲ ਦੇਖਣ ਨੂੰ ਨਹੀਂ ਮਿਲਦੀ।  ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਪੰਦਰਵਾੜਾ ਸੰਗਤਾਂ ਬੜੇ ਹੀ ਸਾਦੇ ਢੰਗ ਨਾਲ ਮਨਾਉਣ ਅਤੇ ਮਾਪੇ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਜ਼ਰੂਰ ਲਿਆਉਣ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਵਿਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲ ਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਾਡੀ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਫੈਸਲਾ ਸਰਵਉੱਚ ਹੈ ਜੋ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਉੱਚਾ ਹੈ।

ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਕੁਝ ਤਾਕਤਾਂ ਸਿੱਧੀ ਦਖ਼ਲ ਅੰਦਾਜ਼ੀ ਕਰ ਰਹੀਆਂ ਹਨ, ਜਿਸ ਦੀ ਮਿਸਾਲ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੋਰਡ ਦਾ ਗਠਨ ਹੋਇਆ, ਫਿਰ ਪਟਨਾ ਸਾਹਿਬ ਵਿਖੇ ਅਤੇ ਆਉਣ ਵਾਲੇ ਸਮੇਂ ਵਿਚ ਜੇਕਰ ਸਿੱਖ ਸੰਗਤ ਨੇ ਇੱਕਜੁਟ ਹੋ ਕੇ ਇਸ ਦਾ ਵਿਰੋਧ ਨਾ ਕੀਤਾ ਤਾਂ ਬਾਕੀ ਸਾਡੇ ਹੋਰ ਜੋ 3 ਤਖ਼ਤ ਸਾਹਿਬਾਨ ਹਨ ਉਨ੍ਹਾਂ ’ਤੇ ਵੀ ਖਦਸ਼ਾ ਹੈ ਕਿ ਬੋਰਡ ਦਾ ਗਠਨ ਕਰ ਕੌਮ ਤੋਂ ਹੱਕ ਖੋਹ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਵਲੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਸਾਰੀ ਕੌਮ ਤੇ ਸਾਰੇ ਆਗੂਆਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸਾਡੀ ਕੌਮ ਖਿਲਾਫ਼ ਬਿਆਨਬਾਜ਼ੀ ਕਰਦਾ ਹੈ ਉਸ ਉੱਪਰ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਜਦਕਿ ਬਾਹਰਲੇ ਸੂਬਿਆਂ ਵਿਚ ਸਿੱਖਾਂ ’ਤੇ ਸਾਡੀ ਕੌਮ ਦੇ ਹੀਰੋ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ’ਤੇ ਪਰਚਾ ਦਰਜ ਕੀਤਾ ਜਾਂਦਾ ਹੈ ਜੋ ਕਿ ਬੜਾ ਮੰਦਭਾਗਾ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੋ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਵਿਚ ਸੰਗਤ ਵੱਧ ਤੋਂ ਵੱਧ ਸਹਿਯੋਗ ਦੇਵੇ ਤਾਂ ਜੋ ਕੇਂਦਰ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਸਕੇ।

Tags: StatementSupreme Court
Previous Post

ਕੋਰੋਨਾ ਕਾਰਨ ਸਿਹਤ ਵਿਭਾਗ ਦਾ ਸਖ਼ਤ ਫ਼ੈਸਲਾ, ਵਿਦੇਸ਼ੀ ਯਾਤਰੀਆਂ ਲਈ ਜਾਰੀ ਵੱਡੇ ਹੁਕਮ

Next Post

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਤੋਂ ਅਹਿਮ ਖ਼ਬਰ, ਪ੍ਰਸ਼ਾਸਨ ਨੇ ਮੰਗੀ ਕਿਸਾਨ ਮੋਰਚੇ ਦੀ ਮੰਗ

Next Post
ਜ਼ੀਰਾ ਸ਼ਰਾਬ ਫੈਕਟਰੀ ਧਰਨੇ ਤੋਂ ਅਹਿਮ ਖ਼ਬਰ, ਪ੍ਰਸ਼ਾਸਨ ਨੇ ਮੰਗੀ ਕਿਸਾਨ ਮੋਰਚੇ ਦੀ ਮੰਗ

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਤੋਂ ਅਹਿਮ ਖ਼ਬਰ, ਪ੍ਰਸ਼ਾਸਨ ਨੇ ਮੰਗੀ ਕਿਸਾਨ ਮੋਰਚੇ ਦੀ ਮੰਗ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers