RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ‘ਤੇ ਰੋਪੜ ਅਦਾਲਤ ‘ਚ ਹਮਲੇ ਦੀ ਕੋਸ਼ਿਸ਼, ਵਕੀਲ ਨੇ ਕੀਤਾ ਹਮਲਾ

ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ‘ਤੇ ਰੋਪੜ ਅਦਾਲਤ ‘ਚ ਹਮਲੇ ਦੀ ਕੋਸ਼ਿਸ਼, ਵਕੀਲ ਨੇ ਕੀਤਾ ਹਮਲਾ

Jass Grewal by Jass Grewal
April 27, 2023
in ਪੰਜਾਬ
Reading Time: 1 min read
0 0
0

ਬੀਤੇ ਦਿਨੀਂ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਜਸਬੀਰ ਸਿੰਘ ਦੀ ਅੱਜ 2 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਰੋਪੜ ਅਦਾਲਤ ਵਿਚ ਪੇਸ਼ੀ ਸੀ ਪਰ ਇਸ ਮੌਕੇ ਇਹ ਖਬਰ ਸਾਹਮਣੇ ਆਈ ਕਿ ਮੁਲਜ਼ਮ ‘ਤੇ ਕੋਰਟ ਵਿਚ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਦੀ ਕੋਸ਼ਿਸ਼ ਵਕੀਲ ਵੱਲੋਂ ਹੀ ਕੀਤੀ ਗਈ ਹੈ।

ਉਥੇ ਹੀ ਅਦਾਲਤ ਵੱਲੋਂ ਦੋਸ਼ੀ ਜਸਵੀਰ ਸਿੰਘ ਨੂੰ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਹੈ। ਅਦਾਲਤ ਵਿਚ ਮੁਲਜ਼ਮ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਤਹਿਤ ਪੁਲਸ ਨੇ ਵਕੀਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਕਤ ਵਕੀਲ ਕੋਰਟ ਵਿਚ ਹੀ ਪ੍ਰੈਕਟਿਸ ਕਰਦਾ ਹੈ। ਸੂਤਰਾਂ ਮੁਤਾਬਕ ਵਕੀਲ ਨੇ ਬੰਦੂਕ ਤਾਣ ਕੇ ਮੁਲਜ਼ਮ ਜਸਵੀਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਦਿਨ-ਦਿਹਾੜੇ ਕੀਤੀ ਗਈ ਬੇਅਦਬੀ ਅਤੇ ਪਾਠੀ ਸਿੰਘਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਇਕ ਵਿਅਕਤੀ ਜਸਵੀਰ ਸਿੰਘ 25 ਤਾਰੀਖ਼ ਨੂੰ ਅਦਾਲਤ ’ਚ ਪੁਲਸ ਵੱਲੋਂ ਪੇਸ਼ ਕੀਤਾ ਗਿਆ ਸੀ ਪਰ ਉਸ ਦੇ ਪੱਖ ’ਚ ਕਿਸੇ ਵੀ ਵਕੀਲ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਉਕਤ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਜਸਬੀਰ ਸਿੰਘ ਉਰਫ਼ ਜੱਸੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਪਰ ਕਿਸੇ ਵੀ ਵਕੀਲ ਨੇ ਉਸ ਦੇ ਪੱਖ ’ਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਕਟਵਾਲ ਨੇ ਦੱਸਿਆ ਸੀ ਕਿ ਰੂਪਨਗਰ ’ਚ 525 ਦੇ ਕਰੀਬ ਵਕੀਲ ਹਨ ਪਰ ਜਦੋਂ ਸਾਰੇ ਵਕੀਲਾਂ ਨੇ ਉਕਤ ਮੁਲਜ਼ਮ ਵੱਲੋਂ ਪੇਸ਼ ਹੋਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਦਰਵਾਜ਼ਾ ਖੜ੍ਹਕਾਇਆ, ਉਦੋਂ ਇਕ ਵਕੀਲ ਦੀ ਡਿਊਟੀ ਲਗਾਈ ਗਈ ਪਰ ਉਸ ਨੇ ਵੀ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਅਨੁਸਾਰ ਉਕਤ ਮੁਲਜ਼ਮ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ, ਜਿਸ ਕਾਰਨ ਪੁਲਸ ਨੇ ਬੀਤੇ ਦਿਨੀਂ ਉਸ ਦਾ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮੈਡੀਕਲ ਵੀ ਕਰਵਾਇਆ ਸੀ ਪਰ ਟੈਸਟਾਂ ਲਈ ਸਰਕਾਰੀ ਹਸਪਤਾਲ ਬੰਦ ਹੋਣ ਕਾਰਨ ਉਸ ਨੂੰ ਕ੍ਰਿਸ਼ਨਾ ਡਾਇਗਨੋਸਟਿਕ ਲੈਬ ’ਚ ਭੇਜ ਦਿੱਤਾ ਗਿਆ ਸੀ।

Previous Post

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਪਰਚਾ ਦਰਜ, ਪੁਲਿਸ ਅਫ਼ਸਰ ਨਾਲ ਬਦਸਲੂਕੀ ਦਾ ਭੁਗਤਣਾ ਪਿਆ ਖਮਿਆਜ਼ਾ

Next Post

ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ: ਮੁੱਖ ਮੰਤਰੀ ਨੇ ਬਦਲਿਆ ਸਮਾਂ ਤੇ ਸਥਾਨ

Next Post
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ: ਮੁੱਖ ਮੰਤਰੀ ਨੇ ਬਦਲਿਆ ਸਮਾਂ ਤੇ ਸਥਾਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers