RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸਜਾਈ ਦਸਤਾਰ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸਜਾਈ ਦਸਤਾਰ

Jass Grewal by Jass Grewal
January 10, 2023
in ਪੰਜਾਬ, ਰਾਜਨੀਤੀ
0 0
0
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸਜਾਈ ਦਸਤਾਰ

ਅੰਮ੍ਰਿਤਸਰ: ਪੰਜਾਬ ਦੇ ਵਿਚ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।  ਇਸ ਤੋਂ ਇਲਾਵਾ ਉਹ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ਵੀ ਨਤਮਸਤਕ ਹੋਣਗੇ।  ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਜਿਥੇ ਕਾਂਗਰਸ ਆਗੂਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।  ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵਲੋਂ ਦਸਤਾਰ ਵੀ ਸਜਾਈ ਗਈ।

 

ਇਥੇ ਦਸ ਦਈਏ ਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸ਼ਾਮ ਸ਼ੰਭੂ ਬਾਰਡਰ ਰਾਹੀ ਪੰਜਾਬ ਪ੍ਰਵੇਸ਼ ਕਰੇਗੀ। ਇਹ ਯਾਤਰਾ ਅੱਜ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇਗੀ ਅਤੇ ਸਵੇਰੇ ਫ਼ਤਿਹਗੜ੍ਹ ਸਾਹਿਬ ਤੋਂ ਹੀ ਇਸ ਯਾਤਰਾ ਦਾ ਪਹਿਲਾਂ ਪੜਾਅ ਸ਼ੁਰੂ ਹੋਵੇਗਾ।  ਨਾਲ ਹੀ ਤੁਹਾਨੂੰ ਦਸ ਦਈਏ ਕਿ ‘ਭਾਰਤ ਜੋੜੋ ਯਾਤਰਾ’ ਦਾ ਹਰਿਆਣਾ ਦਾ ਪੜਾਅ ਮੰਗਲਵਾਰ ਨੂੰ ਪੂਰਾ ਹੋ ਗਿਆ ਹੈ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ ਸੀ ਕਿ ਭਾਰਤ ਜੋੜੋ ਯਾਤਰਾ ਦਾ 116ਵਾਂ ਦਿਨ ਹਰਿਆਣਾ ਦੇ ਅੰਬਾਲਾ ‘ਚ ਪੂਰਾ ਹੋਇਆ। ਬੁੱਧਵਾਰ ਸਵੇਰ ਪੰਜਾਬ ‘ਚ ਇਹ ਯਾਤਰਾ ਸ਼ੁਰੂ ਹੋਵੇਗੀ। ਅੰਮ੍ਰਿਤਸਰ ਦੇ ਪਵਿੱਤਰ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਯਾਤਰਾ ਸ਼ੁਰੂ ਕਰਨ ਤੋਂ ਬਿਹਤਰ ਕੁਝ ਨਹੀਂ ਹੋ ਸਕਦਾ। ਉਨ੍ਹਾਂ ਇਹ ਵੀ ਦੱਸਿਆ ਕਿ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਜਾਣਗੇ, ਇਸ ਲਈ ਮੰਗਲਵਾਰ ਦੁਪਹਿਰ ਬਾਅਦ ਪੈਦਲ ਯਾਤਰਾ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਰਾਹੁਲ ਨੇ ਮੰਗਲਵਾਰ ਸਵੇਰੇ ਅੰਬਾਲਾ ਕੈਂਟ ਦੇ ਸ਼ਾਹਪੁਰ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ। ਦਸੰਬਰ ‘ਚ ਵੀ ਇਹ ਯਾਤਰਾ ਹਰਿਆਣਾ ਦੇ ਮੇਵਾਤ, ਫਰੀਦਾਬਾਦ ਅਤੇ ਕੁਝ ਹੋਰ ਇਲਾਕਿਆਂ ਤੋਂ ਲੰਘੀ ਸੀ। ‘ਭਾਰਤ ਜੋੜੋ ਯਾਤਰਾ’ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਪੰਜਾਬ ਪਹੁੰਚੀ ਹੈ। ਪੰਜਾਬ ਤੋਂ ਬਾਅਦ ਯਾਤਰਾ ਹਿਮਾਚਲ ਪ੍ਰਦੇਸ਼ ਅਤੇ ਫਿਰ ਜੰਮੂ ਕਸ਼ਮੀਰ ਜਾਵੇਗੀ। ਸ਼੍ਰੀਨਗਰ ‘ਚ ਇਹ ਯਾਤਰਾ ਸਮਾਪਤ ਹੋਵੇਗੀ।

Tags: AmritsarBharat Jodho YatraCongress LeaderPunjab Newspunjabi newsRahul GandhiVisit
Previous Post

DSP ਨੇ ਕਰਤਾ ਕਾਰਾ, ਪਤਨੀ ਨੂੰ ਫਰਜ਼ੀ ਜੱਜ, ਨੌਜਵਾਨਾਂ ਨਾਲ ਮਾਰੀ ਕਰੋੜਾਂ ਦੀ ਠੱਗੀ

Next Post

ਸਿਹਤਮੰਦ ਪੰਜਾਬ ਵੱਲ ਮਾਨ ਸਰਕਾਰ ਦਾ ਵੱਡਾ ਕਦਮ, ‘ਮਾਰਕਫੈੱਡ’ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

Next Post
ਸਿਹਤਮੰਦ ਪੰਜਾਬ ਵੱਲ ਮਾਨ ਸਰਕਾਰ ਦਾ ਵੱਡਾ ਕਦਮ, ‘ਮਾਰਕਫੈੱਡ’ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸਿਹਤਮੰਦ ਪੰਜਾਬ ਵੱਲ ਮਾਨ ਸਰਕਾਰ ਦਾ ਵੱਡਾ ਕਦਮ, 'ਮਾਰਕਫੈੱਡ' ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers