ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਦਾ 4 ਘੰਟੇ ਦਾ ਰੇਲ ਰੋਕੋ ਪ੍ਰੋਗਰਾਮ ਅੱਜ ਹੈ। ਇਹ ਰੇਲ ਰੋਕੋ ਪ੍ਰੋਗਰਾਮ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰੇਲ ਮਾਰਗ ਜਾਮ ਕਰਨ ਦੇ ਨਾਲ ਨਾਲ ਟੋਲ ਪਲਾਜ਼ਿਆਂ ‘ਤੇ ਵੀ ਸੜਕਾਂ ਜਾਮ ਕੀਤੀਆਂ ਜਾਣਗੀਆਂ, ਪਰ ਸ਼ਹੀਦ ਊਧਮ ਸਿੰਘ ਦੀ ਬਰਸੀ ‘ਤੇ ਜਾਣ ਵਾਲਿਆਂ ਅਤੇ ਐਮਰਜੈਂਸੀ ‘ਚ ਫਸੇ ਲੋਕਾਂ ਨੂੰ ਜਾਮ ਤੋਂ ਛੋਟ ਦਿੱਤੀ ਜਾਵੇਗੀ।
