RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 19 ਨਵੰਬਰ ਨੂੰ ਮਨਾਇਆ ਜਾਵੇਗਾ ‘ਫਤਿਹ ਦਿਵਸ’

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 19 ਨਵੰਬਰ ਨੂੰ ਮਨਾਇਆ ਜਾਵੇਗਾ ‘ਫਤਿਹ ਦਿਵਸ’

Jass Grewal by Jass Grewal
November 18, 2022
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
0 0
0
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 19 ਨਵੰਬਰ ਨੂੰ ਮਨਾਇਆ ਜਾਵੇਗਾ ‘ਫਤਿਹ ਦਿਵਸ’

Sanyukt Kisan Morcha Fateh Diwas: ਸੰਯੁਕਤ ਕਿਸਾਨ ਮੋਰਚਾ ਨੇ 19 ਨਵੰਬਰ ਨੂੰ ‘ਫਤਿਹ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਵੀਰਵਾਰ (17 ਨਵੰਬਰ) ਨੂੰ ਕਿਹਾ ਕਿ 19 ਨਵੰਬਰ ਨੂੰ ਜਿੱਤ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਬਾਰੇ ਫੈਸਲਾ ਕਰਨ ਲਈ 8 ਦਸੰਬਰ ਨੂੰ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕੀਤਾ ਸੀ। ਕਿਸਾਨਾਂ ਨੇ ਨਵੰਬਰ 2020 ਵਿੱਚ ਅੰਦੋਲਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਮੌਤ ਵੀ ਹੋਈ। ਕਿਸਾਨ ਅੰਦੋਲਨ ਦੇ ਲਗਭਗ ਇੱਕ ਸਾਲ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂਪੁਰਬ ਦੇ ਸ਼ੁਭ ਮੌਕੇ ‘ਤੇ 2021 ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ।

ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਦਾਅਵਾ ਕੀਤਾ ਸੀ ਕਿ ਇਸ ਕਾਨੂੰਨ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਮੈਂ ਦੇਸ਼ ਤੋਂ ਮੁਆਫੀ ਮੰਗਦਾ ਹਾਂ, ਕਿਉਂਕਿ ਅਜਿਹਾ ਲੱਗਦਾ ਹੈ ਕਿ ਸਾਡੇ ਯਤਨਾਂ ‘ਚ ਕੁਝ ਕਮੀ ਸੀ, ਜਿਸ ਕਾਰਨ ਅਸੀਂ ਕੁਝ ਕਿਸਾਨਾਂ ਨੂੰ ਮਨਾਉਣ ‘ਚ ਅਸਮਰਥ ਰਹੇ। ਉਨ੍ਹਾਂ ਕਿਹਾ ਸੀ ਕਿ ਮੈਂ ਸਾਰਿਆਂ ਨੂੰ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੈਨੂੰ ਉਮੀਦ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਹੁਣ ਆਪਣੇ ਘਰਾਂ ਨੂੰ ਪਰਤਣਗੇ, ਆਪਣੇ ਖੇਤਾਂ ਨੂੰ ਪਰਤਣਗੇ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ (Farmers Protest) ਖਤਮ ਕਰ ਦਿੱਤਾ ਸੀ।

Tags: Farmers NewsFarmers ProtestNational NewsPunjab News
Previous Post

ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਰਵਾਨਾ, ਪੁੱਤ ਦੇ ਇਨਸਾਫ਼ ਲਈ ਲਿਆ ਅਹਿਮ ਫੈਸਲਾ

Next Post

ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ’ਤੇ ਨਾਰਾਜ਼ ਜਥੇਦਾਰ, ਸਿੱਖ ਸੰਗਤ ਨੂੰ ਕੀਤੀ ਖ਼ਾਸ ਅਪੀਲ

Next Post
ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ’ਤੇ ਨਾਰਾਜ਼ ਜਥੇਦਾਰ, ਸਿੱਖ ਸੰਗਤ ਨੂੰ ਕੀਤੀ ਖ਼ਾਸ ਅਪੀਲ

ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ’ਤੇ ਨਾਰਾਜ਼ ਜਥੇਦਾਰ, ਸਿੱਖ ਸੰਗਤ ਨੂੰ ਕੀਤੀ ਖ਼ਾਸ ਅਪੀਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers