RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਸੰਸਦ ‘ਚ ਗੂੰਜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸਰਕਾਰ ਸਾਹਮਣੇ ਰੱਖੀਆਂ ਗਈਆਂ ਮੁੱਖ ਮੰਗਾਂ

ਸੰਸਦ 'ਚ ਗੂੰਜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸਰਕਾਰ ਸਾਹਮਣੇ ਰੱਖੀਆਂ ਗਈਆਂ ਮੁੱਖ ਮੰਗਾਂ

Jass Grewal by Jass Grewal
December 9, 2022
in ਦੇਸ਼, ਰਾਜਨੀਤੀ
0 0
0
ਸੰਸਦ ‘ਚ ਗੂੰਜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸਰਕਾਰ ਸਾਹਮਣੇ ਰੱਖੀਆਂ ਗਈਆਂ ਮੁੱਖ ਮੰਗਾਂ

ਸੰਸਦ ’ਚ ਸ਼ੁਰੂ ਹੋਏ ਸਰੱਦ ਰੁੱਤ ਸੈਸ਼ਨ ਦੌਰਾਨ ਰਾਜ ਸਭਾ ਮੈਂਬਰਾਂ ਵਲੋਂ ਲਗਾਤਾਰ ਅਹਿਮ ਮੁੱਦੇ ਚੁੱਕੇ ਜਾ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ ਜਿੰਨਾ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ‘ਚ ਰੰਗ ਗਈ। ਉਨ੍ਹਾਂ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ ਪਰ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ।

ਇਸ ਵਿਚ ਪਹਿਲੀ ਸਮੱਸਿਆ ਪਾਸਪੋਰਟ ਹੈ। ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਤੁਹਾਡੇ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ, ਜੇਕਰ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ। ਭਾਰਤ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਉਠਾਏ। ਦੂਜੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ 20 ਡਾਲਰ ਫ਼ੀਸ ਦੇਣੀ ਪੈਂਦੀ ਹੈ। ਇਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ। ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ। ਜਿਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਉਹ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕੇ। ਆਖ਼ਰੀ ਸਮੱਸਿਆ ਹੈ ਆਨਲਾਈਨ ਰਜਿਸਟਰੇਸ਼ਨ ਦੀ, ਜਿਸ ਨੂੰ ਸੌਖਾ ਬਣਾਇਆ ਜਾਵੇ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਘੱਟ ਕੀਤੀਆਂ ਜਾ ਸਕਣ।

Tags: Parliament
Previous Post

CM ਮਾਨ ਜਲਦ ਲੈ ਸਕਦੇ ਵੱਡਾ ਫੈਸਲਾ, ਪੰਜਾਬ ਦੇ ਮੰਤਰੀ ਮੰਡਲ ‘ਚ ਫੇਰਬਦਲ ਦੀ ਹੋ ਰਹੀ ਤਿਆਰੀ

Next Post

CM ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

Next Post
CM ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

CM ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers