RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਸਿਮਰਤ ਬਾਦਲ ਦਾ ਵੱਡਾ ਬਿਆਨ, MSP ਕਮੇਟੀ ਦਾ ਪੁਨਰਗਠਨ ਕਰੋ

ਹਰਸਿਮਰਤ ਬਾਦਲ ਦਾ ਵੱਡਾ ਬਿਆਨ, MSP ਕਮੇਟੀ ਦਾ ਪੁਨਰਗਠਨ ਕਰੋ

Jass Grewal by Jass Grewal
January 18, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਕੇਂਦਰੀ ਖੇਤੀਬਾੜੀ ਮੰਤਰੀ ਐੱਨ. ਐੱਸ. ਤੋਮਰ ਨੂੰ ਆਖਿਆ ਕਿ ਉਹ ਐੱਮ. ਐੱਸ. ਪੀ. ਕਮੇਟੀ ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2021 ‘ਚ 3 ਖੇਤੀ ਕਾਨੂੰਨ ਰੱਦ ਕਰਨ ਵੇਲੇ ਕੀਤੇ ਵਾਅਦੇ ਮੁਤਾਬਕ ਨਵੇਂ ਸਿਰੇ ਤੋਂ ਕਮੇਟੀ ਦਾ ਗਠਨ ਕੀਤਾ ਜਾਵੇ। ਉਨ੍ਹਾਂ ਵੱਲੋਂ ਸੰਸਦ ਵਿੱਚ ਮਾਮਲਾ ਚੁੱਕਣ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਐੱਮ. ਐੱਸ. ਪੀ. ਕਮੇਟੀ ਦੇ ਮੈਂਬਰਾਂ ਬਾਰੇ ਸਰਕਾਰ ਦਾ ਗਜ਼ਟ ਵਿਖਾਉਣ ਬਾਰੇ ਪ੍ਰਤੀਕਰਮ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮੇਟੀ ਨੂੰ ਇਸ ਦੇ ਮੌਜੂਦਾ ਸਰੂਪ ‘ਚ ਰੱਦ ਕਰਦਾ ਹੈ ਤੇ ਇਹ ਕਿਸਾਨਾਂ ਨੂੰ ਵੀ ਪ੍ਰਵਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਨਿਰਪੱਖ ਕਮੇਟੀ ਦੀ ਜ਼ਰੂਰਤ ਹੈ, ਜੋ 9 ਦਸੰਬਰ 2021 ਨੂੰ ਕਿਸਾਨ ਅੰਦੋਲਨ ਦੇ ਪ੍ਰਤੀਨਿਧੀਆਂ ਨਾਲ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਦੀ ਭਾਵਨਾ ਅਨੁਸਾਰ ਹੋਵੇ। ਦੇਸ਼ ਭਰ ਦੇ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਕ‌ਿਸਾਨਾਂ ਅਤੇ ਮਾਹਿਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੀ, ਜਿਨ੍ਹਾਂ ਨੇ ਕਿਸਾਨੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਵਿੱਚ ਕੇਂਦਰ ਸਰਕਾਰ ਦੇ ਪ੍ਰਤੀਨਿਧੀ ਹੀ ਸ਼ਾਮਲ ਹਨ ਅਤੇ ਇਸ ਦਾ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਲਗਾਇਆ ਗਿਆ ਹੈ, ਜੋ 3 ਖੇਤੀ ਕਾਨੂੰਨ ਘੜਨ ਵਾਲਾ ਸੀ। ਇਸ ਵਿੱਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਤੇ ਕਈ ਹੋਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਦੀ ਡੱਟ ਕੇ ਹਮਾਇਤ ਕੀਤੀ ਸੀ।

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਐੱਮ. ਐੱਸ. ਪੀ. ਕਮੇਟੀ ਸਿਰਫ ਨਾਂ ਦੀ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕਿਹਾ ਸੀ ਕਿ ਕਮੇਟੀ ਉਹ ਢੰਗ, ਤਰੀਕੇ ਲੱਭੇਗੀ, ਜਿਸ ਨਾਲ ਐੱਮ. ਐੱਸ. ਪੀ. ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦਿੱਤਾ ਜਾ ਸਕੇ। ਬਜਾਏ ਕਮੇਟੀ ਨੂੰ ਇਸ ਲਈ ਕੰਮ ਕਰਨ ਦਾ ਅਧਿਕਾਰ ਦੇਣ ਦੇ ਇਸ ਕਮੇਟੀ ਨੂੰ ਐੱਮ. ਐੱਸ. ਪੀ. ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ।

Tags: Harsimrat Kaur BadalPolitics NewsPunjab Newspunjabi newsStatement
Previous Post

ਪਟਿਆਲਾ ‘ਚ ਮੁੜ ਅਮਿਤ ਸ਼ਾਹ ਦੀ ਫੇਰੀ, ਹੋ ਸਕਦਾ ਵੱਡਾ ਐਲਾਨ

Next Post

2-3 ਅਰਬਪਤੀਆਂ ਦੀ ਮਦਦ ਲਈ ਸਭ ਕੁਝ ਕਰਦੀ ਭਾਰਤ ਸਰਕਾਰ, ਰਾਹੁਲ ਗਾਂਧੀ ਦਾ ਵੱਡਾ ਇਲਜ਼ਾਮ

Next Post
1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

2-3 ਅਰਬਪਤੀਆਂ ਦੀ ਮਦਦ ਲਈ ਸਭ ਕੁਝ ਕਰਦੀ ਭਾਰਤ ਸਰਕਾਰ, ਰਾਹੁਲ ਗਾਂਧੀ ਦਾ ਵੱਡਾ ਇਲਜ਼ਾਮ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers