-ਹਰਿਆਣਾ ਦੇ ਕਈ ਕਾਂਗਰਸੀ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਅੱਗੇ ਲਿਜਾਣ ਦੀ ਰਣਨੀਤੀ ਦੇ ਤੌਰ-ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਨ੍ਹਾਂ ਨੇਤਾਵਾਂ ਨੇ ਹਾਲ ਹੀ ‘ਚ ਗੁਆਂਢੀ ਸੂਬੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਹੋਈ ਬੇਮਿਸਾਲ ਜਿੱਤ ਬਾਅਦ ਹਰਿਆਣਾ ‘ਚ ਕਾਂਗਰਸ ਲਈ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਬਾਰੇ ਚਰਚਾ ਕੀਤੀ | ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲਿਆਂ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸੈਲਜਾ, ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ, ਕੁਲਦੀਪ ਬਿਸ਼ਨੋਈ, ਕਿਰਨ ਚੌਧਰੀ, ਰਾਜ ਸਭਾ ਮੈਂਬਰ ਦੀਪਿੰਦਰ ਸਿੰਘ ਹੁੱਡਾ ਤੇ ਕੈਪਟਨ ਅਜੇ ਸਿੰਘ ਯਾਦਵ ਸ਼ਾਮਿਲ ਸਨ |
