ਹਰਿਆਣਾ ਦੇ ਗੁਰੂਗ੍ਰਾਮ ‘ਚ ਹੁਣ ਜਨਤਕ ਥਾਵਾਂ ‘ਤੇ ਨਮਾਜ਼ ਨੂੰ ਲੈ ਕੇ ਸਰਕਾਰ ਸਖ਼ਤ ਹੋ ਗਈ ਹੈ। ਹਾਲਾਂਕਿ ਇਸ ਬਾਰੇ ਆਰਡਰ ਪਹਿਲਾਂ ਹੀ ਆ ਚੁੱਕੇ ਹਨ। ਅੱਜ ਸ਼ੁੱਕਰਵਾਰ ਨੂੰ ਨਮਾਜ਼ ਅਦਾ ਕੀਤੀ ਗਈ। ਇਸ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਖਤੀ ਨਾਲ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਖੁੱਲ੍ਹੇ ਵਿੱਚ ਨਮਾਜ਼ ਨਹੀਂ ਪੜ੍ਹੀ ਜਾਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਖੁੱਲ੍ਹੇ ‘ਚ ਨਮਾਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁਸਲਿਮ ਸਮਾਜ ਦੇ ਲੋਕਾਂ ਨੂੰ ਖੁੱਲ੍ਹੇ ਵਿੱਚ ਨਮਾਜ਼ ਨਹੀਂ ਅਦਾ ਕਰਨੀ ਚਾਹੀਦੀ ਹੈ, ਭਾਵੇਂ ਉਹ ਆਪਣੇ ਘਰ ਵਿੱਚ ਨਮਾਜ਼ ਅਦਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਨਮਾਜ਼ ਨੂੰ ਲੈ ਕੇ ਗੱਲਬਾਤ ਕਰ ਰਿਹਾ ਹੈ।
