RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

Jass Grewal by Jass Grewal
December 21, 2022
in ਦੇਸ਼, ਰਾਜਨੀਤੀ
Reading Time: 1 min read
0 0
0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਚੁੱਕਾ ਹੈ। ਦਸ ਦਈਏ ਕਿ ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਚੁਣੇ ਗਏ ਹਨ।  ਉਥੇ ਹੀ ਦੂਜੇ ਪਾਸੇ HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ ਹੈ। ਦਸ ਦਈਏ ਕਿ HSGPC ਦੇ ਨਵੇਂ ਪ੍ਰਧਾਨ ਦੀ ਚੋਣ ਸੀ ਅਤੇ ਇਹ ਚੋਣ HSGPC ਦੀ 38 ਮੈਂਬਰੀ ਐਡਹੋਕ ਕਮੇਟੀ ਨੇ ਨਵੇਂ ਪ੍ਰਧਾਨ ਚੁਣਨਾ ਸੀ ਤੇ ਕਮੇਟੀ ਨੇ ਮਹੰਤ ਕਰਮਜੀਤ ਸਿੰਘ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਨੇ ਕਿਹਾ ਕਿ ਸਰਕਾਰ ਨੇ ਜੋ ਨਵਾਂ ਪ੍ਰਧਾਨ ਚੁਣਿਆ ਹੈ ਮੈਂ ਉਸਦੇ ਨਾਲ ਸਹਿਮਤ ਨਹੀਂ ਹਾਂ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ ਜਿਸਦਾ ਸਿੱਖਾਂ ਦੇ ਲਈ ਕੋਈ ਯੋਗਦਾਨ ਨਹੀਂ ਰਿਹਾ ਹੈ। ਨਾਲ ਹੀ ਉਹਨਾਂ ਕਿਹਾ ਕਿ ਜਿੰਨਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਲਈ ਕੁਝ ਨਹੀਂ ਕੀਤਾ ਉਹਨਾਂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ, ਉਹਨਾਂ ਦਾ ਸਵਾਗਤ ਹੈ।  ਇਸਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਅੱਗੇ ਵੀ ਹਰਿਆਣਾ ਕਮੇਟੀ ਲਈ ਲਗਾਤਾਰ ਸੇਵਾ ਕਰਦੇ ਰਹਿਣਗੇ।

ਦੱਸ ਦਈਏ ਕਿ ਨਵੇਂ ਪ੍ਰਧਾਨ ਦੇ ਚੋਣ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੁਰੂਕੇਸ਼ਤਰ ਦੀ ਅਗਵਾਈ ਵਿੱਚ ਕੁਰੂਕੇਸ਼ਤਰ ਵਿਖੇ ਸ਼ੁਰੂ ਹੋਈ ਸੀ ਅਤੇ ਇਸ ਮੀਟਿੰਗ ਵਿੱਚ ਹੰਗਾਮਾ ਹੋਣ ਦੀ ਵਜ੍ਹਾ ਕਾਰਨ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ।  ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ 1 ਦਸੰਬਰ ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਨਾਲ ਹੀ ਦਸ ਦਈਏ ਕਿ ਹਾਲ ਹੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਾਦੂਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਦਾ ਅਸਤੀਫ਼ਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਸੀ।

ਇੱਥੇ ਦੱਸਿਆ ਗਿਆ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਹਾ ਗਿਆ ਸੀ ਕਿ ਨਵੀਂ ਕਮੇਟੀ ਬਣਨ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ ਪਰ ਹੁਣ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਚੁੱਕਾ ਹੈ ਅਤੇ ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਚੁਣੇ ਗਏ ਹਨ।

Tags: Meeting
Previous Post

ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਰਕਾਰ ਨੇ ਜਾਰੀ ਕੀਤਾ ਪੱਤਰ

Next Post

ਪੰਜਾਬੀ ਮਾਂ ਬੋਲੀ ਵੱਲ DGP ਗੌਰਵ ਯਾਦਵ ਦਾ ਵੱਡਾ ਕਦਮ, ਨੇਮ ਪਲੇਟ ’ਤੇ ਪੰਜਾਬੀ ’ਚ ਲਿਖਿਆ ਨਾਂ

Next Post
ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਹੋਵੇਗੀ ਕਾਰਵਾਈ! ਡੀ.ਜੀ.ਪੀ. ਦਾ ਵੱਡਾ ਬਿਆਨ

ਪੰਜਾਬੀ ਮਾਂ ਬੋਲੀ ਵੱਲ DGP ਗੌਰਵ ਯਾਦਵ ਦਾ ਵੱਡਾ ਕਦਮ, ਨੇਮ ਪਲੇਟ ’ਤੇ ਪੰਜਾਬੀ ’ਚ ਲਿਖਿਆ ਨਾਂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers