ਬਾਗੀ ਮੰਤਰੀ ਅਤੇ ਵਿਧਾਇਕ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਦੇਹਰਾਦੂਨ ਜਾ ਪੁੱਜੇ ਹਨ।
ਇਸ ਤੋਂ ਬਾਅਦ ਦਿੱਲੀ ਵਿੱਚ ਹਾਈਕਮਾਨ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਦੇਹਰਾਦੂਨ ਵਿੱਚ ਰਵਾਨਗੀ ਮੌਕੇ ਸੰਬੋਧਨ ਕਰਦਿਆਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿੱਚ ਸੁਧਾਰ ਕਰਨਗੇ। ਦੂਜੇ ਪਾਸੇ ਤ੍ਰਿਪਤੀ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨੂੰ ਨਾ ਬਦਲਿਆ ਤਾਂ ਉਹ ਖੁਦ ਪੰਜਾਬ ਵਿਚ ਕਾਂਗਰਸ ਦੀ ਕਬਰ ਪੁੱਟੇਗੀ।
ਦੇਹਰਾਦੂਨ ਜਾਣ ਵਾਲਿਆਂ ਵਿਚ ਸੀਨੀਅਰ ਮੰਤਰੀ ਤ੍ਰਿਪਤੀ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਸਮੇਤ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ, ਵਿਧਾਇਕ ਕੁਲਬੀਰ ਜੀਰਾ, ਵਰਿੰਦਰਜੀਤ, ਸੁਰਜੀਤ ਧੀਮਾਨ ਵੀ ਸ਼ਾਮਲ ਹਨ। ਬੁੱਧਵਾਰ ਸਵੇਰੇ ਸਾਰੀਆਂ ਗੱਡੀਆਂ ਦਾ ਕਾਫਲਾ ਚੰਡੀਗੜ੍ਹ ਤੋਂ ਦੇਹਰਾਦੂਨ ਲਈ ਰਵਾਨਾ ਹੋ ਗਿਆ ਹੈ। ਰਾਤ ਕਰੀਬ 10 ਵਜੇ ਉਹਨਾਂ ਦੀ ਹਰੀਸ਼ ਰਾਵਤ ਨੂੰ ਮਿਲਣ ਦੀ ਸੰਭਾਵਨਾ ਹੈ।

