RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਹਾਈ ਵੋਲਟੇਜ ਤਾਰਾਂ ਬਣੀਆਂ ਮੌਤ ਦਾ ਕਾਰਨ, ਅੱਠ ਸਾਲ ਦੀ ਬੱਚੀ ਦੀ ਦਰਦਨਾਕ ਮੌਤ

ਜਿਸ ਦੀ ਉਮਰ ਕਰੀਬ ਅੱਠ ਸਾਲ ਦੱਸੀ ਜਾ ਰਹੀ ਹੈ,

Jass Grewal by Jass Grewal
March 24, 2026
in ਪੰਜਾਬ
0 0
0

ਅੱਜ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ ਅੱਠ ਸਾਲਾਂ ਬੱਚੀ ਦੀ ਦਰਦਨਾਕ ਮੌਤ ਹੋ ਗਈ। ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਬੀ ਢਾਬ ਦਾ ਹੈ, ਜਿਥੇ ਕਬਰਵਾਲੇ ਦੇ ਰਹਿਣ ਵਾਲੇ ਸਰਵਣ ਸਿੰਘ ਨੇ ਆਪਣੀ ਨਵੀਂ ਕਰਿਆਨੇ ਦੀ ਦੁਕਾਨ ਬਣਾਈ ਹੋਈ ਸੀ। ਇਸ ਦੁਕਾਨ ਦੇ ਉੱਪਰੋਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਲੰਘਦੀਆਂ ਸਨ, ਜੋ ਪਹਿਲਾਂ ਬਾਂਸ ਦੀਆਂ ਡਾਂਗਾਂ ਨਾਲ ਉੱਚੀਆਂ ਕੀਤੀਆਂ ਗਈਆਂ ਸਨ ਤਾਂ ਜੋ ਕਿਸੇ ਵੀ ਕਿਸਮ ਦਾ ਹਾਦਸਾ ਨਾ ਵਾਪਰੇ, ਪਰ ਪਿੰਡ ਵਾਸੀਆਂ ਮੁਤਾਬਕ ਪਿਛਲੇ ਦਿਨਾਂ ਦੌਰਾਨ ਬਿਜਲੀ ਵਿਭਾਗ ਵਲੋਂ ਉਹ ਬਾਂਸ ਹਟਾ ਦਿੱਤੇ ਗਏ, ਜਿਸ ਕਾਰਨ ਤਾਰਾਂ ਬਿਲਕੁਲ ਕੋਠੇ ਦੇ ਨੇੜੇ ਆ ਗਈਆਂ। ਅੱਜ ਜਦੋਂ ਸਰਵਣ ਸਿੰਘ ਦੀ ਭਤੀਜੀ ਏਕਮਦੀਪ ਕੌਰ, ਜਿਸ ਦੀ ਉਮਰ ਕਰੀਬ ਅੱਠ ਸਾਲ ਦੱਸੀ ਜਾ ਰਹੀ ਹੈ, ਆਪਣੇ ਚਾਚੇ ਨਾਲ ਦੁਕਾਨ ’ਤੇ ਆਈ ਹੋਈ ਸੀ ਤਾਂ ਖੇਡਦਿਆਂ ਖੇਡਦਿਆਂ ਉਹ ਕੋਠੇ ਉੱਪਰ ਚੜ ਗਈ।ਇਸ ਦੌਰਾਨ ਜਦੋਂ ਬੱਚੀ ਤਾਰਾਂ ਦੇ ਨੇੜੇ ਪਹੁੰਚੀ ਤਾਂ ਹਾਈ ਵੋਲਟੇਜ ਕਰੰਟ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਕਰੰਟ ਇੰਨਾ ਤੇਜ਼ ਸੀ ਕਿ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ। ਇਹ ਮੰਜ਼ਰ ਇੰਨਾ ਦਰਦਨਾਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਵੀ ਸਹਿਮ ਗਏ।ਪਿੰਡ ਵਾਸੀਆਂ ਨੇ ਦੱਸਿਆ ਕਿ ਜੇ ਤਾਰਾਂ ਪਹਿਲਾਂ ਵਾਂਗ ਉੱਚੀਆਂ ਹੀ ਰੱਖੀਆਂ ਜਾਂਦੀਆਂ ਤਾਂ ਇਹ ਹਾਦਸਾ ਨਹੀਂ ਵਾਪਰਦਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਹੀ ਇਕ ਮਾਸੂਮ ਦੀ ਜਾਨ ਚਲੀ ਗਈ ਹੈ।

Previous Post

Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Next Post

ਨਵੀਂ ਵਾਰਡਬੰਦੀ ’ਤੇ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਚੋਣਾਂ, ਹਾਈ ਕੋਰਟ ਦਾ ਅਹਿਮ ਫੈਸਲਾ

Next Post

ਨਵੀਂ ਵਾਰਡਬੰਦੀ ’ਤੇ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਚੋਣਾਂ, ਹਾਈ ਕੋਰਟ ਦਾ ਅਹਿਮ ਫੈਸਲਾ

Recent News

  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ
  • Delhi Budget 2026-27: ਮੁੱਖ ਮੰਤਰੀ ਰੇਖਾ ਗੁਪਤਾ ਨੇ ਪੇਸ਼ ਕੀਤਾ ਦਿੱਲੀ ਸਰਕਾਰ ਦਾ 1,03,700 ਕਰੋੜ ਰੁਪਏ ਦਾ ਬਜਟ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers