ਲੰਘੀ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਬਣੇ ਮਾਹੌਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੰਟਰਨੈੱਟ ਅਤੇ ਐਸ.ਐਮ.ਐਸ. ਸੇਵਾ ਬੰਦ ਕਰ ਦਿੱਤੀ ਸੀ। ਹਾਲਾਂਕਿ, ਕੁਝ ਜ਼ਿਲ੍ਹਿਆਂ ਵਿਚ ਇਹ ਪਾਬੰਦੀ 21 ਮਾਰਚ ਨੂੰ ਹਟਾ ਦਿੱਤੀ ਗਈ ਹੈ ਅਤੇ ਬਾਕੀ ਜ਼ਿਲ੍ਹਿਆਂ ‘ਚ 23 ਮਾਰਚ ਤੱਕ ਪਾਬੰਦੀ ਵਧਾ ਦਿੱਤੀ ਗਈ ਸੀ।
ਜਾਣਕਾਰੀ ਮੁਤਾਬਕ ਜਿੰਨਾ ਜ਼ਿਲ੍ਹਿਆਂ ਵਿਚ 23 ਮਾਰਚ ਤੱਕ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਉਹਨਾਂ ‘ਚੋਂ ਜ਼ਿਲ੍ਹਾ ਮੋਗਾ, ਸੰਗਰੂਰ ਅਤੇ ਅਜਨਾਲਾ ਅਤੇ ਮੋਹਾਲੀ YPS ਚੌਂਕ ‘ਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ ਜਦਕਿ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਤੱਕ ਪਾਬੰਦੀ ਵਧਾਈ ਗਈ ਹੈ।
