RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

1 ਕਰੋੜ ਦੀ ਲੁੱਟ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

Jass Grewal by Jass Grewal
June 14, 2022
in ਪੰਜਾਬ
Reading Time: 1 min read
0 0
0

10 ਜੂਨ ਨੂੰ ਡੇਰਾਬਸੀ ਸ਼ਹਿਰ ਵਿੱਚ ਦਿਨ ਦਿਹਾੜੇ ਪਿਸਟਲ ਦਿਖਾ ਇੱਕ ਵਿਅਕਤੀ ਨੂੰ ਜਖਮੀ ਕਰਕੇ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਪਾਸੋਂ ਲੁਟੇਰਿਆ ਨੇ 1 ਕਰੋੜ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 193 ਮਿਤੀ 10-06-2022 ਅ/ਧ 307, 397, 120ਬੀ ਭ: ਦ: ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਮੁੱਕਦਮੇ ਨੂੰ ਟਰੇਸ ਕਰਨ ਲਈ ਗੁਰਬਖਸ਼ੀਸ਼ ਸਿੰਘ, ਉਪ ਕਪਤਾਨ ਪੁਲਿਸ ਸਬ:ਡਵੀਜ਼ਨ ਡੇਰਾਬਸੀ, ਕੁਲਜਿੰਦਰ ਸਿੰਘ ਡੀ.ਐਸ.ਪੀ. (ਤਫਤੀਸ਼), ਮੁੱਖ ਅਫਸਰ ਥਾਣਾ ਡੇਰਾਬਸੀ, ਮੁੱਖ ਅਫਸਰ ਥਾਣਾ ਹੰਡੇਸਰਾ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮਾਂ ਬਣਾਈਆਂ ਗਈਆ ਸੀ।
ਉਨਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ। (ਜੀਰਕਪੁਰ ਤੋ ਗ੍ਰਿਫਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿਚੋਂ ਬਰਾਮਦ ਕਰਵਾਇਆ ਹੈ। ਮਨਿੰਦਰਜੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਬਡਾਲਾ ਜੋਹਲ ਤਹਿ ਅਤੇ ਜਿਲ੍ਹਾ ਅੰਮ੍ਰਿਤਸਰ ਉਮਰ ਕਰੀਬ 25 ਸਾਲ। ਦੋਸ਼ੀ ਨੂੰ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫਸਰ ਥਾਣਾ ਹੰਡੇਸਰਾ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਨੇ ਦੋਰਾਨੇ ਪੁੱਛਗਿੱਛ ਕਰੀਬ 40 ਲੱਖ ਰੁਪਏ ਬਾਅਦ ਕਰਵਾਇਆ ਹੈ।
ਸੌਰਵ ਸ਼ਰਮਾ ਪੁੱਤਰ ਰਾਜਵੀਰ ਸਿੰਘ ਵਾਸੀ # 56, ਵਾਰਡ ਨੰਬਰ 13, ਵਿਸ਼ਨੂੰ ਨਗਰ ਨੇੜੇ ਗੁਰਦੁਆਰਾ ਸਾਹਿਬ ਗੋਹਾਣਾ ਥਾਣਾ ਸਿਟੀ ਗੋਹਾਣਾ ਜ਼ਿਲ੍ਹਾ ਗੋਹਾਣਾ ਉਮਰ ਕਰੀਬ 22 ਸਾਲ। ਜਿਸ ਨੂੰ ਅੱਜ ਮੁੱਖ ਅਫਸਰ, ਡੇਰਾਬਸੀ ਅਤੇ ਮੁੱਖ ਅਫਸਰ, ਥਾਣਾ ਲਾਲੜੂ ਦੀ ਟੀਮ ਵੱਲੋਂ ਦੋਸ਼ੀ ਸੋਰਵ ਦੇ ਘਰ ਤੋ ਗ੍ਰਿਫਤਾਰ ਕੀਤਾ ਸੀ।
ਇਨ੍ਹਾਂ ਦੋਸ਼ੀਆਂ ਕੋਲੋ 68 ਲੱਖ ਰੁਪਏ ਭਾਰਤੀ ਕਰੰਸੀ ਅਤੇ ਇਕ ਕਾਰ ਹੋਂਡਾ ਸਿਟੀ ਨੰਬਰ (DL -4CNC-0508) ਦੀ ਰਿਕਵਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਅਤੇ ਸੌਰਵ ਸ਼ਰਮਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

Previous Post

ਅਗਲੇ ਮਹੀਨੇ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ !

Next Post

ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ ED ਅੱਜ ਫਿਰ ਤੋਂ ਕਰੇਗੀ ਪੁੱਛਗਿੱਛ |

Next Post
ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ  ED ਅੱਜ ਫਿਰ ਤੋਂ ਕਰੇਗੀ ਪੁੱਛਗਿੱਛ |

ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ ED ਅੱਜ ਫਿਰ ਤੋਂ ਕਰੇਗੀ ਪੁੱਛਗਿੱਛ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers