ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨੀਤੀਜਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਮੁੜ ਤੋਂ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਗਗਨਦੀਪ ਕੌਰ ਪਹਿਲੇ ਨੰਬਰ ‘ਤੇ ਆਈ ਹੈ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਫਰੀਦਕੋਟ ਦੀ ਨਵਜੋਤ ਆਈ ਹੈ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਬਾਅਦ ਬਾਜ਼ੀ ਮਾਰਨ ਵਾਲੀਆਂ ਧੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ ਲਈ ਹੌਂਸਲਾ ਅਫਜ਼ਾਈ ਕਰਦਿਆਂ ਆਖਿਆ ਹੈ ਕਿ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਐਲਾਨੇ ਗਏ। ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ। ਪਹਿਲੇ, ਦੂਜੇ ਸਥਾਨ ’ਤੇ ਫ਼ਰੀਦਕੋਟ ਜ਼ਿਲ੍ਹਾ ਅਤੇ ਤੀਜੇ ਸਥਾਨ ’ਤੇ ਮਾਨਸਾ ਜ਼ਿਲ੍ਹਾ ਰਿਹਾ ਹੈ। ਪਾਸ ਹੋਏ ਸਾਰੇ ਬੱਚਿਆਂ ਅਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ। ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ… pic.twitter.com/WdQ5Pmz843— Bhagwant Mann (@BhagwantMann) May 26, 2023
ਦਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨੀਤੀਜਆਂ ਦਾ ਐਲਾਨ ਕੀਤਾ ਸੀ ਜਿਸ ਵਿਚ ਵੀ ਪਹਿਲੇ ਤਿੰਨ ਨੰਬਰਾਂ ‘ਤੇ ਲੜਕੀਆਂ ਨੇ ਆਪਣੀ ਥਾਂ ਬਣਾਈ ਸੀ। ਨੀਤੀਜਆਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪਹਿਲੇ-ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੀਆਂ ਨੂੰ 51-51 ਹਜ਼ਾਰ ਦੇਣ ਦਾ ਐਲਾਨ ਕੀਤਾ ਸੀ।

