RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

Jass Grewal by Jass Grewal
May 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਜ਼ਿਮਣੀ ਚੋਣ ਨੂੰ ਲੈਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿਛਲੀ ਦਿਨੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਇਹ ਇਲਜ਼ਾਮ ਲਗਾਏ ਸੀ ਕਿ 10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ ਹੈ। ਜਿਸ ’ਤੇ ਹੁਣ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਨੂੰ ਪਤਾ ਹੈ ਕਿ ਕਾਂਗਰਸ ਜਲੰਧਰ ਵਿਚ ਹਾਰ ਰਹੀ ਹੈ ਅਤੇ ਉਹ ਆਪਣੀ ਕੇਂਦਰੀ ਲੀਡਰਸ਼ਿਪ ਦੀਆਂ ਝਾੜਾਂ ਤੋਂ ਬਚਣ ਲਈ ਗਰਾਊਂਡ ਤਿਆਰ ਕਰ ਰਹੇ ਹਨ। ਉਹਨਾਂ ਕਿਹਾ ਕਿ ਚੰਨੀ ਆਖ ਰਹੇ ਹਨ ਕਿ ਆਮ ਆਦਮੀ ਪਾਰਟੀ ਬੂਥ ਕੈਪਚਰਿੰਗ ਕਰ ਸਕਦੀ ਹੈ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਨੇ ਆਪਣੀ ਹਾਰ ਮੰਨ ਲਈ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਬੂਥ ਕੈਪਚਰਿੰਗ ਵਿਚ ਨਹੀਂ ਸਗੋਂ ਦਿਲ ਕੈਪਚਰਿੰਗ ਕਰਨ ਵਿਚ ਵਿਸ਼ਵਾਸ ਰੱਖਦੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦਿਨ ਰਾਤ ਲੱਗੇ ਹੋਏ ਹਨ, ‘ਆਪ’ ਦੇ ਵਰਕਰਾਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੈ। ਅਸੀਂ ਆਪਣੇ ਕੰਮਾਂ ਦੇ ਆਧਾਰ ’ਤੇ ਲੋਕਾਂ ਦੀ ਕਚਹਿਰੀ ਵਿਚ ਜਾ ਰਹੇ ਹਾਂ। ਪਿਛਲੀਆਂ ਸਰਕਾਰਾਂ ਵਾਂਗ ਫੋਕੀਆਂ ਗੱਲਾਂ ਕਰਕੇ ਨਹੀਂ ਸਗੋਂ ਵਿਕਾਸ ਦੇ ਨਾਂ ’ਤੇ ਵੋਟ ਮੰਗ ਰਹੇ ਹਾਂ। ਅਸੀਂ ਪੁਰਾਣੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਲੈ ਕੇ ਲੋਕਾਂ ਵਿਚ ਨਹੀਂ ਜਾ ਰਹੇ।

ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ 30 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਲਏ ਨੌਕਰੀਆਂ ਦਿੱਤੀਆਂ ਜਿਸ ਨੇ ਮੁਹੱਲਾ ਕਲੀਨਿਕ ਖੋਲ੍ਹੇ, ਜਿਸ ਨੇ ਸਕੂਲ ਆਫ ਐਮੀਨੈਂਸ ਲਿਆਂਦਾ। ਇਹ 75 ਸਾਲਾ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਪਹਿਲੇ ਤਿੰਨ ਮਹੀਨਿਆਂ ਵਿਚ ਪੰਜਾਬ ਦੇ 88 ਫੀਸਦੀ ਪਰਿਵਾਰਾਂ ਦਾ ਬਿੱਲ ਜ਼ੀਰੋ ਕਰ ਦਿੱਤਾ ਜਾਵੇ। ਵਿਰੋਧੀ ਪਾਰਟੀਆਂ ਬੂਥ ਕੈਪਚਰਿੰਗ ਦੇ ਬਿਆਨ ਦੇ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਨਾ ਕਰਨ। ਜਲੰਧਰ ਦੇ ਲੋਕ ਉਸ ਨੂੰ ਹੀ ਵੋਟ ਪਾਉਣ ਜਿਹੜਾ ਉਨ੍ਹਾਂ ਦੀ ਵੋਟ ਦੀ ਕਦਰ ਕਰੇ।

 

Previous Post

ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਵਾਪਰੇ ਧਮਾਕੇ ‘ਤੇ ਪੰਜਾਬ ਦੇ ਡੀਜੀਪੀ ਦਾ ਬਿਆਨ, ਕੀਤਾ ਖ਼ੁਲਾਸਾ

Next Post

MP ਹਰਸਿਮਰਤ ਕੌਰ ਬਾਦਲ ‘ਤੇ ਮੁੱਖ ਮੰਤਰੀ ਮਾਨ ਦਾ ਨਿਸ਼ਾਨਾ, “ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ…

Next Post
MP ਹਰਸਿਮਰਤ ਕੌਰ ਬਾਦਲ ‘ਤੇ ਮੁੱਖ ਮੰਤਰੀ ਮਾਨ ਦਾ ਨਿਸ਼ਾਨਾ, “ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ…

MP ਹਰਸਿਮਰਤ ਕੌਰ ਬਾਦਲ ‘ਤੇ ਮੁੱਖ ਮੰਤਰੀ ਮਾਨ ਦਾ ਨਿਸ਼ਾਨਾ, “ਗਰੀਬਾਂ ਘਰ ਇੰਨੇ ਦਾਣੇ ਨਹੀਂ ਜਿੰਨਾ ਇਨ੍ਹਾਂ ਕੋਲ…

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers