RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

“10 ਮਹੀਨਿਆਂ ’ਚ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ”, ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਵੱਡਾ ਹਮਲਾ

“10 ਮਹੀਨਿਆਂ ’ਚ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ”, ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਵੱਡਾ ਹਮਲਾ

Jass Grewal by Jass Grewal
February 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਫਗਵਾੜਾ: ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਪੰਜਾਬ ਦੀ ਮਾਨ ਸਰਕਾਰ ਹੁਣ ਖ਼ੁਦ ਹੀ ਰਿਸ਼ਵਤਖੋਰੀ ‘ਤੇ ਫਸਦੀ ਹੋਈ ਵਿਖਾਈ ਦੇ ਰਹੀ ਹੈ। ਬਠਿੰਡਾ ਦਿਹਾਤੀ ਦੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸਦੇ ਕਰੀਬੀ ਰਸ਼ਮਮ ਗਰਗ ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਹੋਏ ਫੜੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਇਹਨਾਂ ਦੇ 4 ਵਿਧਾਇਕ ਫੜੇ ਗਏ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਇਹਨਾਂ ਨੇ ਲੜਾਈ ਤਾਂ ਕੀ ਲੜ੍ਹਨੀ ਸੀ, ਹੁਣ ਇਹ ਰਿਸ਼ਵਤ ਲੈਂਦੇ ਫੜੇ ਗਏ ਵਿਧਾਇਕ ਨੂੰ ਛੱਡਣ ਲੱਗ ਪਏ ਹਨ।

ਉਹਨਾਂ ਕਿਹਾ ਕਿ 10 ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਉਨ੍ਹਾਂ ਵੱਡੇ ਇਲਜ਼ਾਮ ਲਾਉਂਦੇ ਕਿਹਾ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਜੋ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਹੋਣ ਨੂੰ ਲੈ ਕੇ ਹਿਰਾਸਤ ਵਿਚ ਲਿਆ ਗਿਆ ਸੀ, ਉਹ ਸਹੀ ਮਾਇਨੇ ਵਿਚ ਇਕ ਡਿਕੈਤ ਹੈ। ਉਨ੍ਹਾਂ ਦੱਸਿਆ ਕਿ ਮੈਨੂੰ ਪੁਲਸ ਅਫ਼ਸਰਾਂ ਨੇ ਵੀ ਦੱਸਿਆ ਸੀ ਕਿ ਸਾਨੂੰ ਹੁਕਮ ਹੋਏ ਹਨ ਕਿ ਅਮਿਤ ਨੂੰ ਨਹੀਂ ਫੜਨਾ। ਇਸ ਦੇ ਬਾਅਦ ਪੀ. ਏ. ਨੂੰ ਗ੍ਰਿਫ਼ਤਾਰ ਕਰਕੇ ਉਸ ‘ਤੇ ਕੇਸ ਪਾ ਦਿੱਤਾ ਗਿਆ। ਜਿਹੜੇ ਮਰਜ਼ੀ ਦਫ਼ਤਰ ਚਲੇ ਜਾਓ, ਉਥੇ ਸਿਰਫ਼ ਪੈਸਾ ਹੀ ਚੱਲ ਰਿਹਾ ਹੈ। ਪੰਜਾਬ ਵਿਚ ਅਜਿਹੇ ਹਾਲਾਤ ਬਣੇ ਹੋਏ ਹਨ ਕਿ ਆਮ ਇਨਸਾਨ ਦਫ਼ਤਰ ਵਿਚ ਪੈਸੇ ਤੋਂ ਬਿਨਾਂ ਕੋਈ ਕੰਮ ਹੀ ਨਹੀਂ ਕਰਵਾ ਸਕਦਾ। ਥਾਣਿਆਂ ਸਮੇਤ ਤਹਿਸੀਲਾਂ ਵਿਚ ਮਹੀਨਾ ਬੰਨ੍ਹਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ 25 ਲੱਖ ਪਿੰਡ ਕੁੱਦੇ ਨੂੰ ਗਰਾਂਟ ਆਈ ਸੀ, ਜਿਸ ਵਿਚੋਂ 5 ਲੱਖ ਆਮ ਆਦਮੀ ਪਾਰਟੀ ਦਾ ਵਿਧਾਇਕ ਲੈ ਰਿਹਾ ਸੀ। ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹੱਦ ਖ਼ਰਾਬ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਦਾ ਰਹਿਣਾ ਮੁਸ਼ਿਕਲ ਹੋਇਆ ਪਿਆ ਹੈ ਅਤੇ ਫਿਰੌਤੀਆਂ ਦੇਣੀਆਂ ਪੈ ਰਹੀਆਂ ਹਨ। 10 ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਸਾਰੇ ਫ਼ੈਸਲੇ ਕੇਜਰੀਵਾਲ ਕਰ ਰਿਹਾ ਹੈ। ਮੈਨੂੰ ਕਈ ਥਾਵਾਂ ‘ਤੇ ਅਜਿਹੇ ਲੋਕ ਮਿਲ ਰਹੇ ਹਨ, ਜੋਕਿ ਇਹ ਕਹਿ ਰਹੇ ਹਨ ਕਿ ਉਹ ਪੰਜਾਬ ਵਿਚ ਨਹੀਂ ਰਹਿਣਾ ਚਾਹੁੰਦੇ। ‘ਆਪ’ ਦਾ ਸਿਰਫ਼ ਇਕੋ ਨਿਸ਼ਾਨਾ ਪੰਜਾਬ ਨੂੰ ਲੁੱਟਣਾ ਹੈ।

Tags: AAPCM Bhagwant MannPunjab GovernmentShiromani Akali DalStatementSukhbir Singh Badal
Previous Post

AICC ਦਾ ਬਣਿਆ ਮੈਂਬਰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ, ਭਾਜਪਾ ਆਗੂ ਸਿਰਸਾ ਨੇ ਸਾਧਿਆ ਨਿਸ਼ਾਨਾ

Next Post

ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

Next Post
ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers