10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਇਕ ਕੌਮੀ ਪਾਰਟੀ ਬਣ ਗਈ ਹੈ। ਇਸ ਦਾ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਦਿੱਲੀ, ਪੰਜਾਬ ਅਤੇ ਗੋਆ ਦੀਆਂ ਵਿਧਾਨ ਸਭਾ ਚੋਣਾਂ ਵਿਚ ਕੀਤੇ ਪ੍ਰਦਰਸ਼ਨ ਦੇ ਅਧਾਰ ‘ਤੇ ਇਸ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਵੀ ਰਾਖਵਾਂ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ 2024 ਦੀਆਂ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ, CPI ਤੇ NCP ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਤਿੰਨੋਂ ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਕਈ ਸੂਬਿਆਂ ਦੀਆਂ ਪਾਰਟੀਆਂ ਦੇ ਦਰਜਿਆਂ ਨੂੰ ਲੈ ਕੇ ਵੀ ਫ਼ੈਸਲੇ ਲਏ ਗਏ ਹਨ। NCP ਨੂੰ ਨਾਗਾਲੈਂਡ ਤੇ AITC ਨੂੰ ਮੇਘਾਲਿਆ ਦੀਆਂ ਸੂਬਾ ਪਾਰਟੀਆਂ ਦਾ ਦਰਜਾ ਦੇ ਦਿੱਤਾ ਗਿਆ ਹੈ। ਉੱਧਰ, ਤ੍ਰਿਣਮੂਲ ਕਾਂਗਰਸ ਵੱਲੋਂ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਰਸਤੇ ਲੱਭੇ ਜਾ ਰਹੇ ਹਨ।
ਉਧਰ, ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ਤੋਂ ਬਾਅਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਦੀ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਨੂੰ ਇਕ ਚਮਤਕਾਰ ਕਰਾਰ ਦਿੰਦਿਆਂ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਥੇ ਹੀ ਮੁੱਖ ਮੰਤਰੀ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਟਵੀਟ ਸਾਂਝਾ ਕਰਦਿਆਂ ਇਸ ਨੂੰ ‘ਆਪ’ ਦੀ ਕ੍ਰਾਂਤੀ ਕਰਾਰ ਦਿੱਤਾ। ਉਨ੍ਹਾਂ ਕਰੋੜਾਂ ਟੀਮ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।
कमाल कमाल..’आप’ टीम कप्तान अरविंद केजरीवाल जी के सपनों को बधाई..करोड़ों टीम सदस्यों को बधाई..मेहनत रंग लाई….
“आप” की क्रांति का चश्मदीद गवाह …भगवंत मान https://t.co/dUDhOYOEsf— Bhagwant Mann (@BhagwantMann) April 10, 2023
