RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਤਕਨਾਲੋਜੀ

10-15 ਸਾਲ ਪੁਰਾਣੀਆਂ ਗੱਡੀਆਂ ਬਲਦਣ ਦੀ ਕਰ ਲਓ ਤਿਆਰੀ, ਸਰਕਾਰ ਨੇ ਲਿਆ ਅਹਿਮ ਫੈਸਲਾ

10-15 ਸਾਲ ਪੁਰਾਣੀਆਂ ਗੱਡੀਆਂ ਬਲਦਣ ਦੀ ਕਰ ਲਓ ਤਿਆਰੀ, ਸਰਕਾਰ ਨੇ ਲਿਆ ਅਹਿਮ ਫੈਸਲਾ

Jass Grewal by Jass Grewal
December 2, 2022
in ਤਕਨਾਲੋਜੀ, ਦੇਸ਼, ਵਪਾਰ
Reading Time: 1 min read
0 0
0

ਜੇਕਰ ਤੁਹਾਡੇ ਵਾਹਨ 10-15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਹਨ ਤਾਂ ਜਲਦ ਹੀ ਇਸ ਨੂੰ ਬਦਲ ਲਓ ਕਿਉਂਕਿ ਹਰਿਆਣਾ ਸਰਕਾਰ ਵਲੋਂ ਹਰਿਆਣਾ ਵਾਹਨ ਸਕ੍ਰੈਪੇਜ ਨੀਤੀ (scrappage policy) ਬਣਾਉਣ ਦੇ ਡ੍ਰਾਫਟ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ।  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਹਰਿਆਣਾ ਵਾਹਨ ਸਕ੍ਰੈਪੇਜ ਨੀਤੀ (scrappage policy) ਬਣਾਉਣ ਦੇ ਡ੍ਰਾਫਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਤਹਿਤ 10 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਡੀਜ਼ਲ ਵਾਹਨਾਂ ਅਤੇ 15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਪੈਟਰੋਲ ਵਾਹਨਾਂ ਨੂੰ ਸਕ੍ਰੈਪ ਕੀਤਾ ਜਾ ਸਕੇਗਾ। ਇਹ ਨੀਤੀ ਭਾਰਤ ਸਰਕਾਰ ਦੇ ਸਵੈ-ਇੱਛੁਕ ਵਾਹਨ ਬੇੜੇ ਦਾ ਆਧੁਨੀਕਰਨ ਪ੍ਰੋਗਰਾਮ ਦੇ ਨਾਲ ਲਿੰਕ ਕਰ ਕੇ ਤਿਆਰ ਕੀਤੀ ਗਈ ਹੈ। ਇਸ ਨੀਤੀ ਤਹਿਤ ਵਸੂਲੇ ਜਾਣ ਵਾਲੇ ਮੋਟਰ ਵਾਹਨ ਟੈਕਸ ਵਿਚ 10 ਫੀਸਦੀ ਤੱਕ ਜਾਂ ਜਮ੍ਹਾ ਪ੍ਰਮਾਣ ਪੱਤਰ ਵਿਚ ਜ਼ਿਕਰ ਸਕ੍ਰੈਪ ਮੁੱਲ ਦਾ 50 ਫੀਸਦੀ, ਜੋ ਵੀ ਘੱਟ ਹੋਵੇ, ਛੋਟ ਦੇਣ ਦੀ ਵਿਵਸਥਾ ਹੋਵੇਗੀ। ਜਮ੍ਹਾ ਪ੍ਰਮਾਣ ਪੱਤਰ ਦੇ ਆਧਾਰ ’ਤੇ ਖਰੀਦੇ ਗਏ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ ਟੈਕਸ ਵਿਚ 25 ਫੀਸਦੀ ਦੀ ਛੋਟ ਵੀ ਦਿੱਤੀ ਜਾਵੇਗੀ।

ਵਾਤਾਵਰਣ ਨੂੰ ਸਰਕੂਲਰ ਇਕੋਨਾਮੀ ਮੰਨਣ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਮੂਰਤ ਰੂਪ ਦਿੰਦੇ ਹੋਏ 5 ਸਾਲ ਦੀ ਮਿਆਦ ਲਈ ਨੀਤੀ ਤਿਆਰ ਕੀਤੀ ਗਈ ਹੈ, ਜੋ ਮੁੜ ਉਪਯੋਗ, ਸਾਂਝੀਕਰਣ ਅਤੇ ਮੁਰੰਮਤ, ਨਵੀਨੀਕਰਣ, ਮੁੜ ਨਿਰਮਾਣ ਅਤੇ ਰੀਸਾਈਕਲਿੰਗ ਲਈ ਸੋਮਿਆ ਦੀ ਵਰਤੋਂ ਕਰ ਕੇ ਇਕ ਕਲੋਜ਼-ਲੂਪ ਸਿਸਟਮ ਬਣਾਏਗੀ ਅਤੇ ਯਕੀਨੀ ਬਣਾਏਗੀ ਕਿ ਘੱਟੋ-ਘੱਟ ਕਚਰੇ ਦਾ ਉਤਪਾਦਨ, ਪ੍ਰਦੂਸ਼ਣ ਅਤੇ ਕਾਰਬਨ ਨਿਕਾਸੀ ਹੋਵੇ। ਇਸ ਨੀਤੀ ਮਿਆਦ ਨੂੰ ਖਤਮ ਕਰ ਚੁੱਕੇ ਸਾਰੇ ਵਾਹਨਾਂ, ਰਜਿਸਟਰਡ ਵਾਹਨ ਸਕ੍ਰੈਪਿੰਗ ਸਹੂਲਤਾਂ (ਆਰ. ਵੀ. ਐੱਸ. ਐੱਫ.) ਰਜਿਸਟ੍ਰੇਸ਼ਨ ਅਥਾਰਿਟੀਆਂ ਅਤੇ ਵਿਭਾਗਾਂ ’ਤੇ ਲਾਗੂ ਹੋਵੇਗੀ, ਜਿਨ੍ਹਾਂ ਨੇ ਆਰ. ਵੀ. ਐੱਸ. ਐੱਫ. ਦੀ ਰਜਿਸਟ੍ਰੇਸ਼ਨ ਲਈ ਐੱਨ. ਓ. ਸੀ. ਜਾਰੀ ਕਰਨੀ ਹੈ। ਕਾਨੂੰਨ ਵਿਰੁੱਧ ਧਰਮ ਤਬਦੀਲੀ ਰੋਕੂ ਐਕਟ, 2022 ਦੇ ਖਰੜੇ ਨੂੰ ਮਨਜ਼ੂਰੀ ਮੰਤਰੀ ਮੰਡਲ ਦੀ ਬੈਠਕ ਵਿਚ ਹਰਿਆਣਾ ਕਾਨੂੰਨ ਵਿਰੁੱਧ ਧਰਮ ਤਬਦੀਲੀ ਰੋਕੂ ਐਕਟ 2022 ਦੇ ਖਰੜੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ। ਹਰਿਆਣਾ ਕਾਨੂੰਨ ਵਿਰੁੱਧ ਧਰਮ ਤਬਦੀਲੀ ਰੋਕੂ ਐਕਟ, 2022 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਅਤੇ ਇਸ ਨਿਯਮ ਨਾਲ ਜੁੜੇ ਉਦੇਸ਼ਾਂ ਦੀ ਪ੍ਰਾਪਤੀ ਲਈ ਇਸ ਐਕਟ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਲਈ ਪ੍ਰਕਿਰਿਆ ਯਕੀਨੀ ਬਣਾਉਣਾ ਜ਼ਰੂਰੀ ਹੈ।

Tags: Haryana
Previous Post

Gangster Goldy Brar ਦੀ ਗ੍ਰਿਫ਼ਤਾਰੀ ਦਾ CM ਮਾਨ ਨੇ ਦੱਸਿਆ ਅਸਲ ਸੱਚ, ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ਼!

Next Post

ਸਕੂਲਾਂ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਸਰਕਾਰ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਬਿਆਨ

Next Post
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਸਕੂਲਾਂ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਸਰਕਾਰ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers