RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

10 ਸਿੱਖਾਂ ਦੇ ਫਰਜ਼ੀ ਪੁਲਿਸ ਮੁਕਾਬਲੇ ‘ਚ ਦੋਸ਼ੀ 43 ਮੁਲਾਜ਼ਮ ਨੂੰ ਲੈ ਅਦਾਲਤ ਦਾ ਅਹਿਮ ਫੈਸਲਾ

10 ਸਿੱਖਾਂ ਦੇ ਫਰਜ਼ੀ ਪੁਲਿਸ ਮੁਕਾਬਲੇ 'ਚ ਦੋਸ਼ੀ 43 ਮੁਲਾਜ਼ਮ ਨੂੰ ਲੈ ਅਦਾਲਤ ਦਾ ਅਹਿਮ ਫੈਸਲਾ

Jass Grewal by Jass Grewal
December 17, 2022
in ਦੇਸ਼
Reading Time: 1 min read
0 0
0

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਉੱਤਰ ਪ੍ਰਦੇਸ਼ ਦੇ 43 ਪੁਲਿਸ ਮੁਲਾਜ਼ਮਾਂ ਨੂੰ 1991 ‘ਚ ਹੋਏ ਪੀਲੀਭੀਤ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ ‘ਚ ਦੋਸ਼ੀ ਠਹਿਰਾਇਆ ਹੈ। ਸੁਣਵਾਈ ਦੌਰਾਨ ਫੈਸਲਾ ਦਿੰਦਿਆਂ ਅਦਾਲਤ ਨੇ ਟਿਪਣੀ ਕਰਦਿਆਂ ਕਿਹਾ ਕਿ ਪੁਲਿਸ ਕਿਸੀ ਵੀ ਮੁਲਜ਼ਮ ਨੂੰ ਸਿਰਫ਼ ਇਸ ਲਈ ਨਹੀਂ ਮਾਰ ਸਕਦੀ ਕਿਉਂਕਿ ਉਹ ਇੱਕ ਖ਼ਤਰਨਾਕ ਅਪਰਾਧੀ ਹੈ। ਇਸ ਮੌਲੇ ਅਦਾਲਤ ਨੇ ਪੀਲੀਭੀਤ ਵਿਚ 10 ਸਿੱਖਾਂ ਦੇ ਫ਼ਰਜ਼ੀ ਮੁਕਾਬਲੇ ਮਾਮਲੇ ਵਿਚ ਸ਼ਾਮਲ 43 ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਘਟਾ ਕੇ 7-7 ਸਾਲ ਦੀ ਸਜ਼ਾ ‘ਚ ਬਦਲਦਿਆਂ ਹਰੇਕ ਦੋਸ਼ੀ ਨੂੰ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਦੱਸਣਯੋਗ ਹੈ ਕਿ 12 ਜੁਲਾਈ 1991 ਨੂੰ ਹਜ਼ੂਰ ਸਾਹਿਬ ਤੇ ਹੋਰਨਾਂ ਗੁਰਦੁਆਰਿਆਂ ਦੀ ਯਾਤਰਾ ਕਰਕੇ ਬੱਸ ਵਿਚ ਪਰਤ ਰਹੇ 25 ਸਿੱਖ ਯਾਤਰੀਆਂ ਦੇ ਜਥੇ ਨੂੰ ਪੀਲੀਭੀਤ ਦੇ ਕਛਾਲਾ ਘਾਟ ਨਜ਼ਦੀਕ ਪੁਲਿਸ ਨੇ ਰੋਕ ਕੇ 10 ਸਿੱਖ ਯਾਤਰੀਆਂ ਨੂੰ ਖ਼ਾਲਿਸਤਾਨ ਲਿਬਰੇਸ਼ਨ ਫਰੰਟ ਦੇ ਅੱਤਵਾਦੀ ਦੱਸ ਕੇ ਫਰਜ਼ੀ ਮੁਕਾਬਲਾ ਬਣਾ ਦਿੱਤਾ ਸੀ, ਜਿਨ੍ਹਾਂ ਦੀਆਂ ਬਾਅਦ ‘ਚ ਲਾਸ਼ਾਂ ਬਰਾਮਦ ਹੋਈਆਂ ਸਨ। ਇਲਾਹਾਬਾਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਕਾਨੂੰਨ ਵੱਲੋਂ ਦਿੱਤੀ ਸ਼ਕਤੀ ਦਾ ਦੁਰਉਪਯੋਗ ਕੀਤਾ ਸੀ। ਜਸਟਿਸ ਰਮੇਸ਼ ਸਿਨਹਾ ਤੇ ਸਰੋਜ ਯਾਦਵ ਨੇ ਆਪਣੇ 179 ਪੰਨਿਆਂ ਦੇ ਫੈਸਲੇ ਵਿਚ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਇਹ ਡਿਊਟੀ ਨਹੀਂ ਹੈ ਕਿ ਉਹ ਕਿਸੇ ਨੂੰ ਇਸ ਲਈ ਮੌਤ ਦੇ ਘਾਟ ਉਤਾਰ ਦੇਣ।

ਦੱਸਣਯੋਗ ਹੈ ਕਿ ਹੇਠਲੀ ਅਦਾਲਤ ਨੇ ਫਰਜ਼ੀ ਮੁਕਾਬਲੇ ‘ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਪਾਏ ਜਾਣ ਉਤੇ 4 ਅਪ੍ਰੈਲ, 2016 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ 7-7 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਪੂਰਨਪੁਰ, ਨਿਊਰੀਆ ਤੇ ਬਿਲਸੰਡਾ ਥਾਣਿਆਂ ‘ਚ ਤਿੰਨ ਵੱਖ-ਵੱਖ ਮੁਕੱਦਮੇ ਦਰਜ ਕੀਤੇ ਸਨ। ਇਕ ਵਕੀਲ ਨੇ ਸੁਪਰੀਮ ਕੋਰਟ ‘ਚ ਉਕਤ ਮਾਮਲੇ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਖਲ ਕੀਤੀ ਸੀ। ਸੁਪਰੀਮ ਕੋਰਟ ਨੇ 15 ਮਈ, 1992 ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਸੀ।

Previous Post

ਬੱਚੇ ਨਾਲ ਵਾਪਰਿਆ ਵੱਡਾ ਭਾਣਾ, ਪੁਲਿਸ ਦੀ ਨਾਕਾਮਯਾਬੀ ਨੇ ਮਰਵਾਇਆ ਬੱਚਾ!

Next Post

ਹੁਣ ਪੰਜਾਬ ਸਰਕਾਰ ਵਰਤਾਏਗੀ ‘ਸਸਤੀ ਦੇਸੀ ਸ਼ਰਾਬ’! ਸੁਪਰੀਮ ਕੋਰਟ ਤੱਕ ਪਹੁੰਚੀ ਯੋਜਨਾ

Next Post
ਰਾਕੇਟ ਲਾਂਚਰ ਹਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਵਿਰੋਧੀ ਧਿਰਾਂ ਨੂੰ ਦਿੱਤਾ ਜਵਾਬ!

ਹੁਣ ਪੰਜਾਬ ਸਰਕਾਰ ਵਰਤਾਏਗੀ 'ਸਸਤੀ ਦੇਸੀ ਸ਼ਰਾਬ'! ਸੁਪਰੀਮ ਕੋਰਟ ਤੱਕ ਪਹੁੰਚੀ ਯੋਜਨਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers