RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

19 ਮਾਰਚ ਨੂੰ ਮਨਾਈ ਜਾਵੇਗੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

19 ਮਾਰਚ ਨੂੰ ਮਨਾਈ ਜਾਵੇਗੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

Jass Grewal by Jass Grewal
March 4, 2023
in ਪੰਜਾਬ, ਮਨੋਰੰਜਨ
0 0
0

29 ਮਈ 2022 ਨੂੰ ਮਾਰੇ ਗਏ ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਆਉਣ ਵਾਲੀ 19 ਮਾਰਚ ਨੂੰ ਮਨਾਈ ਜਾਵੇਗੀ।  ਇਹ ਐਲਾਨ ਮੂਸੇਵਾਲਾ ਦੇ ਪਰਿਵਾਰ ਵਲੋਂ ਕੀਤਾ ਗਿਆ ਹੈ।  ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਾਨਸਾ ਦੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਮਨਾਈ ਜਾਵੇਗੀ। ਨਾਲ ਹੀ ਪਰਿਵਾਰ ਨੇ ਇਹ ਵੀ ਕਿਹਾ ਕਿ ਇਸਦੀ ਪੂਰੀ ਜਾਣਕਾਰੀ ਭਲਕੇ ਐਤਵਾਰ ਨੂੰ ਦਿੱਤੀ ਜਾਵੇਗੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ ਬਜਾਏ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਦਸਣਯੋਗ ਹੈ ਕਿ ਪੰਜਾਬੀ ਮਿਯੂਜ਼ਿਕ ਇੰਡਸਟਰੀ ਦੇ ਬਾਕਮਾਲ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਦੇਹਾਂਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਹਾਲਾਂਕਿ, ਸਰਕਾਰ ਦੇ ਨੁਮਾਇੰਦੇ ਕਾਰਵਾਈ ਕਰਨ ਦੀ ਗੱਲ ਤਾਂ ਕਰਦੇ ਹਨ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਕਿਸੇ ਵੀ ਮੁਲਜ਼ਮ ‘ਤੇ ਨਹੀਂ ਕੀਤੀ ਗਈ ਹੈ।

Tags: Punjabi SingerSidhu Moosewala
Previous Post

ਦਿੱਲੀ ਆਬਕਾਰੀ ਨੀਤੀ ਘੁਟਾਲਾ: 2 ਦਿਨਾਂ ਸੀਬੀਆਈ ਰਿਮਾਂਡ ‘ਤੇ ਗਏ ਮਨੀਸ਼ ਸਿਸੋਦੀਆ

Next Post

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ NIA ਨਾਲ ਪਿਆ ਰੇੜਕਾ, ਗਰਮਾਇਆ ਮਾਮਲਾ

Next Post
ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ NIA ਨਾਲ ਪਿਆ ਰੇੜਕਾ, ਗਰਮਾਇਆ ਮਾਮਲਾ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ NIA ਨਾਲ ਪਿਆ ਰੇੜਕਾ, ਗਰਮਾਇਆ ਮਾਮਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers