RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

Jass Grewal by Jass Grewal
January 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਦਸੂਹਾ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈੱਸ ਕਾਨਫਰੰਸ ਨੂੰ ਸਬੰਧਨ ਕੀਤਾ।  ਪੈੱਸ ਕਾਨਫਰੰਸ ਦੌਰਾਨ ਉਹਨਾਂ ਨੇ ਵੱਖ ਵੱਖ ਮੁੱਦਿਆ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਦਰਮਿਆਨ 1984 ਸਿੱਖ ਕਤਲੇਆਮ ਨੂੰ ਲੈ ਕੇ ਜੋ ਵਿਰੋਧੀ ਪਾਰਟੀਆਂ ਵਲੋਂ ਰਾਹੁਲ ਗਾਂਧੀ ਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ ’ਤੇ ਅੱਜ ਰਾਹੁਲ ਗਾਂਧੀ ਨੇ ਚੁੱਪੀ ਤੋੜਦਿਆਂ ਵੱਡਾ ਬਿਆਨ ਦਿੱਤਾ ਹੈ।  ਬਿਆਨ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਇਸ ਮੁੱਦੇ ‘ਤੇ ਆਪਣਾ ਸਟੈਂਡ ਰੱਖ ਚੁੱਕੇ ਸਨ ਤੇ ਮੈਂ ਵੀ ਇਸ ਮਾਮਲੇ ‘ਤੇ ਆਪਣਾ ਪੱਖ ਰੱਖ ਚੁੱਕਾ ਹਾਂ।

ਉਨ੍ਹਾਂ ਸੰਬੋਧਨ ‘ਚ ਕਿਹਾ ਕਿ ਭਾਰਤ ਜੋੜੋ ਯਾਤਰਾ ਦਾ ਮੁੱਖ ਟੀਚਾ ਦੇਸ਼ ‘ਚ ਜੋ ਨਫ਼ਰਤ ਤੇ ਹਿੰਸਾ ਫੈਲਾਈ ਜਾ ਰਹੀ ਹੈ, ਉਸਦੇ ਖ਼ਿਲਾਫ਼ ਖੜ੍ਹੇ ਹੋਣਾ ਹੈ। ਇਸ ਤੋਂ ਇਲਾਵਾ ਦੇਸ਼ ‘ਚ ਬੇਰੁਜ਼ਗਾਰੀ ਤੇ ਮੰਹਿਗਾਈ ਵਧਦੀ ਜਾ ਰਹੀ ਹੈ ਉਸ ਖ਼ਿਲਾਫ਼ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ ਤੇ ਇਹ ਯਾਤਰਾ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ‘ਚ ਵਧ ਰਹੀ ਆਮਦਨੀ ਅਸਮਾਨਤਾ ਸਬੰਧੀ ਦੋ ਅੰਕੜਿਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਦੇਸ਼ ‘ਚ 21 ਸਭ ਤੋਂ ਅਮੀਰ ਵਿਅਕਤੀਆਂ ਕੋਲ ਉਨਾ ਹੀ ਪੈਸਾ ਹੈ , ਜਿੰਨਾ 70 ਕਰੋੜ ਹਿੰਦੁਸਤਾਨੀਆਂ ਦੇ ਕੋਲ। ਇਸ ਦੇ ਨਾਲ ਹੀ ਹਿੰਦੁਸਤਾਨ ਦੇ ਸਭ ਤੋਂ ਅਮੀਰ 1 ਫ਼ੀਸਦੀ ਲੋਕਾਂ ਕੋਲ ਦੇਸ਼ ਦਾ 40 ਫ਼ੀਸਦੀ ਧਨ ਹੈ। ਇਨਾਂ ਕਾਰਨਾਂ ਦੇ ਚੱਲਦਿਆਂ ਹੀ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ।

ਸੰਬੋਧਨ ਦੌਰਾਨ ਪੱਤਰਕਾਰ ਵੱਲੋਂ ਸਵਾਲ ਕੀਤਾ ਗਿਆ ਕਿ ਲੋਕਾਂ ਦੀ ਇਹ ਵਿਚਾਰਧਾਰਾ ਹੈ ਕਿ ਜਦੋਂ ਤੱਕ ਤੱਕ EVM ਹੈ, ਉਸ ਵੇਲੇ ਤੱਕ ਕਾਂਗਰਸ ਸੱਤਾ ‘ਚ ਨਹੀਂ ਆ ਸਕਦੀ, ਦਾ ਜਵਾਬ ਦਿੰਦਿਆਂ ਰਾਹੁਲ ਨੇ ਕਿਹਾ ਕਿ EVM ਤਾਂ ਇਕ ਤੱਤ ਹੈ। ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਇੰਸਟੀਚਿਊਂਸ਼ਨਸ ‘ਤੇ ਭਾਜਪਾ ਤੇ ਆਰ. ਐੱਸ. ਐੱਸ. ਦਾ ਕੰਟਰੋਲ ਹੈ, ਜਿਨ੍ਹਾਂ ‘ਤੇ ਭਾਜਪਾ ਤੇ ਆਰ. ਐੱਸ. ਐੱਸ. ਨੇ ਦਬਾਅ ਬਣਾ ਕੇ ਕਬਜ਼ਾ ਕੀਤਾ ਹੋਇਆ ਹੈ। ਰਾਹੁਲ ਨੇ ਕਿਹਾ ਕਿ ਇਹ ਲੜਾਈ ਹੁਣ ਸਿਆਸੀ ਪਾਰਟੀਆਂ ਵਿਚਕਾਰ ਨਹੀਂ ਸਗੋਂ ਜਿਨ੍ਹਾਂ ਇੰਸਟੀਚਿਊਂਸ਼ਨ ‘ਤੇ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ਲਈ ਹੋ ਰਹੀ ਹੈ।

ਹੋਰ ਤਾਂ ਹੋਰ 2022 ‘ਚ ਕਾਂਗਰਸ ਦੇ ਕਈ ਆਗੂਆਂ ਤੇ ਵਰਕਰਾਂ ਵੱਲੋਂ ਭਾਜਪਾ ‘ਚ ਕੀਤੀ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਮੁਤਾਬਕ ਜੋ ਕੋਈ ਵੀ ਕਾਂਗਰਸੀ ਵਰਕਰ ਜਾਂ ਆਗੂ ਭਾਜਪਾ ‘ਚ ਸ਼ਾਮਲ ਹੋਏ ਹਨ ਉਹ ਕਿਸੇ ਨਾ ਕਿਸੇ ਦਬਾਅ ਕਾਰਨ ਪਾਰਟੀ ਛੱਡ ਕੇ ਗਏ ਹਨ। ਇਹ ਇਕ ਅਜਿਹਾ ਅੰਦਰੂਨੀ ਦਬਾਅ ਸੀ, ਜੋ ਸੀ. ਬੀ. ਆਈ. , ਈ. ਡੀ. ਵੱਲੋਂ ਬਣਾਇਆ ਗਿਆ ਸੀ ਤੇ ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਚੱਲਦਿਆਂ ਅਜਿਹਾ ਹੋਇਆ ਹੈ। ਕਾਂਗਰਸ ਇਸ ਤੋਂ ਖ਼ੁਸ਼ ਵੀ ਹੈ ਕਿ ਅਜਿਹੇ ਵਿਅਕਤੀ ਪਾਰਟੀ ਤੋਂ ਬਾਹਰ ਹਨ। ਜੇਕਰ ਕਾਂਗਰਸ ਦੀ ਹੁਣ ਦੀ ਕਾਰਗੁਜਾਰੀ ‘ਤੇ ਗੱਲ ਕੀਤੀ ਜਾਵੇ ਤਾਂ ਸੀਨੀਅਰ ਆਗੂ ਤੋਂ ਲੈ ਕੇ ਛੋਟੇ-ਵੱਡੇ ਵਰਕਰਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।

ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ‘ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਤੇ ਇੱਕ ਥਾਂ ਤੋਂ ਨਹੀਂ ਸਗੋਂ ਕਈ ਪਾਸਿਓਂ ਕੀਤਾ ਜਾ ਰਿਹਾ। ਜੋ ਸੁਰੱਖਿਆ ਕਿਸਾਨਾਂ ਨੂੰ ਮਿਲਣੀ ਚਾਹੀਦੀ ਹੈ ਉਹ ਨਹੀਂ ਮਿਲ ਰਹੀ। ਕਾਂਗਰਸ ਵੱਲੋਂ ਯੂ. ਪੀ. ਏ. ਦੇ ਸਮੇਂ ਕਿਸਾਨਾਂ ਉਹ ਸੁਰੱਖਿਆ ਦਿੱਤੀ ਗਈ ਪਰ ਸਾਡੇ ਵੱਲੋਂ ਵੀ ਉਨਾ ਨਹੀਂ ਕੀਤਾ ਗਿਆ ਜੋ ਕਰਨਾ ਚਾਹੀਦਾ ਸੀ ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਚਾਹੇ ਪੰਜਾਬ ‘ਚ ਕਾਂਗਰਸ ਸਰਕਾਰ ਆਵੇ ਜਾਂ ਫਿਰ ਕੇਂਦਰ ‘ਚ ਕਾਂਗਰਸ ਵੱਲੋਂ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਸੁਰੱਖਿਆ ਕੀਤੀ ਜਾਵੇਗੀ। ਕਾਂਗਰਸ ਦਾ ਮੁੱਖ ਵਿਜ਼ਨ ਖੇਤੀਬਾੜੀ ਹੈ ਕਿ ਖੇਤੀਬਾੜੀ ਸੈਕਟਰ ‘ਚ ਤਕਨਾਲੋਜੀ ਵਿਕਸਿਤ ਕੀਤਾ ਜਾਵੇ , ਕੋਲਡ ਚੈਨ ਬਣਾਈ ਜਾਵੇ ਤੇ ਇਸ ਖੇਤਰ ‘ਚ ਨੌਕਰੀਆਂ ਲਿਆਂਦੀਆਂ ਜਾਣ।

ਹਿਮਾਚਲ ‘ਚ ਡੀਜ਼ਲ ਮਹਿੰਗਾ ਹੋਣ ਦੀ ਗੱਲ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਦੇ ਮੁੱਖ ਮੰਤਰੀਆਂ ਨੂੰ ਖੁੱਲ੍ਹੇ ਹੱਥ ਦਿੱਤੇ ਹਨ। ਹਿਮਾਚਲ ‘ਚ ਬੇਸ਼ੱਕ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ ਪਰ ਮੈਂ ਇਹੀ ਕਹਿਣਾ ਚਾਹੁੰਦਾ ਹੈ ਕਿ ਹਿਮਾਚਲ ‘ਚ ਹਾਲ ਹੀ ‘ਚ ਸਰਕਾਰ ਬਣੀ ਹੈ, ਉਨ੍ਹਾਂ ਨੂੰ ਥੋੜਾ ਸਮਾਂ ਦਿੱਤਾ ਜਾਵੇ। ਮੈਂ ਦਾਅਵਾ ਕਰਦਾ ਹਾਂ ਕਿ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਉਲੀਕੀਆਂ ਜਾਣਗੀਆਂ , ਜਿਸ ਦਾ ਫਾਇਦਾ ਲੋਕਾਂ ਨੂੰ ਸਾਫ਼ ਨਜ਼ਰ ਆਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਫਾਇਦੇ ਲਈ ਯੋਜਵਾਨਾਂ ਤਿਆਰ ਕੀਤੀਆਂ ਜਾਣਗੀਆਂ।

ਸਿੱਖ ਭਾਈਚਾਰੇ ਲਈ ਵੱਡਾ ਬਿਆਨ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਦਿਲ ਵਿੱਚ ਸਿੱਖ ਭਾਈਚਾਰੇ ਨੂੰ ਲੈ ਕੇ ਬਹੁਤ ਸਤਿਕਾਰ ਹੈ। ਪੰਜਾਬੀਆਂ ਅਤੇ ਖ਼ਾਸ ਕਰ ਕੇ ਸਿੱਖਾਂ ਲਈ ਮੇਰੇ ਦਿਲ ਵਿੱਚ ਬੇਇੰਤਹਾ ਮੁਹੱਬਤ ਹੈ। ਸਿੱਖ ਭਾਈਚਾਰੇ ਬਿਨਾਂ ਇਹ ਭਾਰਤ, ਭਾਰਤ ਨਹੀਂ ਹੈ।

Tags: Bharat Jodho YatraPress ConferencePunjab Newspunjabi newsRahul GandhiStatement
Previous Post

Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Next Post

ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਵਧਿਆ ਕਾਰਜਕਾਲ, ਅਮਿਤ ਸ਼ਾਹ ਨੇ ਕੀਤਾ ਐਲਾਨ

Next Post
ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਵਧਿਆ ਕਾਰਜਕਾਲ, ਅਮਿਤ ਸ਼ਾਹ ਨੇ ਕੀਤਾ ਐਲਾਨ

ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਵਧਿਆ ਕਾਰਜਕਾਲ, ਅਮਿਤ ਸ਼ਾਹ ਨੇ ਕੀਤਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers