RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

23 ਦਿਨ ਪਹਿਲਾਂ ਪੜ੍ਹਾਈ ਲਈ ਕਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

23 ਦਿਨ ਪਹਿਲਾਂ ਪੜ੍ਹਾਈ ਲਈ ਕਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

Jass Grewal by Jass Grewal
July 21, 2023
in ਪੰਜਾਬ
0 0
0
gurdaspur

ਗੁਰਦਾਸਪੁਰ : 20 ਜੁਲਾਈ ਚੰਗੀ ਪੜ੍ਹਾਈ ਅਤੇ ਭਵਿੱਖ ਦੀ ਆਸ ਲੈਕੇ ਨੌਜਵਾਨ ਵਿਦੇਸ਼ਾਂ ਵੱਲ ਆਕਰਸ਼ਿਤ ਹੁੰਦੇ ਹਨ ਅਤੇ ਪਰਿਵਾਰ ਤੋਂ ਦੂਰ ਹੋ ਜਾਂਦੇ ਹਨ ਜਿੱਥੇ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਹੁੰਦਾ। ਉਥੇ ਬਦਕਿਸਮਤੀ ਨਾਲ ਕਿਸੇ ਨੌਜਵਾਨ ਨਾਲ ਕੋਈ ਹਾਦਸਾ ਵਾਪਰ ਜਾਵੇ ਤਾਂ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਵੀ ਨਹੀਂ ਮਿਲ ਪਾਉਂਦਾ। ਸ਼ਾਇਦ ਇਹੀ ਕਾਰਨ ਹੈ ਕਿ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ। ਤਾਜਾ ਮਾਮਲਾ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਜੋ ਕੁਝ ਦਿਨ ਪਹਿਲਾਂ ਹੀ ਕੈਨੇਡਾ ਵਿੱਚ ਐਮ ਪੀ ਐਸ ਪੜ੍ਹਾਈ ਕਰਨ ਲਈ ਗਿਆ ਸੀ, ਦੀ ਹਾਰਟ ਅਟੈਕ ਨਾਲ ਹੋਈ ਮੌਤ ਦੇ ਰੂਪ ਵਿੱਚ ਸਾਹਮਣੇ ਆਇਆ ਹੈ।28 ਵਰਿਆਂ ਦੇ ਨੌਜਵਾਨ ਰਜਤ ਮਹਿਰਾ ਦੀ ਮੌਤ ਹੋਣ ਕਾਰਨ ਜਿੱਥੇ ਪਰਿਵਾਰਿਕ ਮੈਂਬਰ ਸਦਮੇਂ ਵਿੱਚ ਹਨ ਉੱਥੇ ਹੀ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਰਜਤ ਮਹਿਰਾ ਪਿਛਲੇ ਮਹੀਨੇ ਹੀ 27 ਜੂਨ ਨੂੰ ਕਨੇਡਾ ਵਿਖੇ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਗਿਆ ਸੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਜਤ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਕਨੇਡਾ ਗਿਆ ਸੀ। ਅੱਜ ਉਹਨਾਂ ਨੂੰ ਫੋਨ ਤੇ ਮਿਲੀ ਕਿ ਰਜਤ ਦੀ‌ ਉਥੇ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਖਬਰ ਮਿਲਦੇ ਹੀ ਪਰਿਵਾਰਿਕ ਮੈਂਬਰਾਂ ਰਜਤ ਦੀ ਮਾਂ ਦਾ ਦਾ ਰੌ-ਰੌ ਕੇ ਬੁਰਾ ਹਾਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾਕਰਣ ਉਨ੍ਹਾਂ ਦੇ ਘਰ ਪਹੁੰਚੇ ‌ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮ੍ਰਿਤਕ ਨੌਜਵਾਨ ਦੀ ‌ਦੇਹ ਨੂੰ ਜਲਦੀ ਹੀ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Tags: deathPunjab Newspunjabi news
Previous Post

ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਮਿਲੀ ਪੈਰੋਲ

Next Post

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

Next Post

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers