RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

26 ਜਨਵਰੀ ਨੂੰ ਲੈਕੇ ਅਲਰਟ ਜਾਰੀ, DGP ਦੇ ਪੁਲਿਸ ਫੋਰਸ ਨੂੰ ਸਖ਼ਤ ਨਿਰਦੇਸ਼

26 ਜਨਵਰੀ ਨੂੰ ਲੈਕੇ ਅਲਰਟ ਜਾਰੀ, DGP ਦੇ ਪੁਲਿਸ ਫੋਰਸ ਨੂੰ ਸਖ਼ਤ ਨਿਰਦੇਸ਼

Jass Grewal by Jass Grewal
January 12, 2023
in ਪੰਜਾਬ
Reading Time: 1 min read
0 0
0

26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੁਲਿਸ ਵਿਭਾਗ ਵਲੋਂ ਹਰ ਸਾਲ ਥਾਂ-ਥਾਂ ‘ਤੇ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਜਾਂਦੀ ਹੈ। ਇਸੇ ਵਾਰ ਵੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿਚ ਉਹਨਾਂ ਨੇ ਪੰਜਾਬ ਪੁਲਸ ਦੀ ਸਮੁੱਚੀ ਫੋਰਸ ਨੂੰ 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਚੌਕਸ ਰਹਿਣ ਦੇ ਲਈ ਕਿਹਾ ਗਿਆ ਹੈ।  ਸੂਬੇ ਵਿੱਚ ਕਿਉਂਕਿ ਠੰਡ ਅਤੇ ਧੁੰਦ ਦਾ ਮੌਸਮ ਚੱਲ ਰਿਹਾ ਹੈ, ਡੀ. ਜੀ. ਪੀ. ਨੇ ਖ਼ਾਸ ਤੌਰ ’ਤੇ ਸਰਹੱਦੀ ਖੇਤਰਾਂ ’ਚ ਵੀ ਚੌਕਸੀ ਵਧਾਉਣ ਲਈ ਕਿਹਾ ਹੈ। ਪਿਛਲੇ ਕੁੱਝ ਸਮੇਂ ਦੌਰਾਨ ਧੁੰਦ ਦੇ ਮੌਸਮ ’ਚ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ। ਅਗਲੇ ਕੁੱਝ ਦਿਨਾਂ ਤੱਕ ਕਿਉਂਕਿ ਧੁੰਦ ਵਾਲਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਲਈ ਡੀ. ਜੀ. ਪੀ. ਨੇ ਸਰਹੱਦੀ ਖੇਤਰਾਂ ’ਚ ਤਾਇਨਾਤ ਪੁਲਸ ਅਧਿਕਾਰੀਆਂ ਨੂੰ ਬੀ. ਐੱਸ. ਐੱਫ. ਨਾਲ ਤਾਲਮੇਲ ਸੁਧਾਰਨ ਲਈ ਕਿਹਾ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਸ ਨੂੰ ਪੂਰੇ ਸੂਬੇ ’ਚ ਨਾਕਾਬੰਦੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ ਦਿਨੀਂ ਫਗਵਾੜਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਵੀ ਡੀ. ਜੀ. ਪੀ. ਵਲੋਂ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼, ਪੁਲਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਗਣਤੰਤਰ ਦਿਹਾੜੇ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਅਤੇ ਸੂਬੇ ਦੇ ਸਾਰੇ ਮੰਤਰੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣਾ ਹੈ। ਇਸ ਲਈ ਡੀ. ਜੀ. ਪੀ. ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਣਤੰਤਰ ਦਿਹਾੜੇ ਤੋਂ ਪਹਿਲਾਂ ਡੀ. ਜੀ. ਪੀ. ਵਲੋਂ ਇਕ ਵਾਰ ਫਿਰ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭੇਜਿਆ ਜਾ ਸਕਦਾ ਹੈ। ਡੀ. ਜੀ. ਪੀ. ਨੇ ਸਮੂਹ ਪੁਲਸ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਅਤੇ ਗੈਂਗਸਟਰਾਂ, ਨਸ਼ਾ ਤਸਕਰਾਂ ਦੇ ਸ਼ੱਕੀ ਇਲਾਕਿਆਂ ਵਿਚ ਆਪਣੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਉਣ ਲਈ ਕਿਹਾ ਹੈ। ਗਣਤੰਤਰ ਦਿਹਾੜੇ ਤੋਂ ਪਹਿਲਾਂ ਪੁਲਸ ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਤੇ ਹੋਰ ਖੇਤਰਾਂ ‘ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਸਕਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਖ਼ੁਦ ਸਾਰੇ ਜ਼ਿਲ੍ਹਿਆਂ ਤੋਂ ਅਮਨ-ਕਾਨੂੰਨ ਦੀ ਸਥਿਤੀ ਬਾਰੇ ਰਿਪੋਰਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਮੁੱਖ ਮੰਤਵ ਸੂਬੇ ਵਿਚ ਹਰ ਕੀਮਤ ’ਤੇ ਅਮਨ-ਸ਼ਾਂਤੀ ਨੂੰ ਬਣਾਈ ਰੱਖਣਾ ਹੈ। ਪੰਜਾਬ ਪੁਲਸ ਇਸ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

Tags: ActionAlertDGPpunjabPunjab NewsPunjab Policepunjabi newsRepublic Day
Previous Post

‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸਮਾਰੋਹ ਲਈ 21 ਪਾਰਟੀਆਂ ਨੂੰ ਗਿਆ ਸੱਦਾ

Next Post

ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖ਼ਬਰੀ, ਪਰਿਵਾਰ ਨੂੰ ਪੈਸੇ ਭੇਜਣੇ ਹੋਣਗੇ ਸੌਖੇ

Next Post
ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖ਼ਬਰੀ, ਪਰਿਵਾਰ ਨੂੰ ਪੈਸੇ ਭੇਜਣੇ ਹੋਣਗੇ ਸੌਖੇ

ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖ਼ਬਰੀ, ਪਰਿਵਾਰ ਨੂੰ ਪੈਸੇ ਭੇਜਣੇ ਹੋਣਗੇ ਸੌਖੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers