RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

3 ਜੁਲਾਈ ਨੂੰ ਪੂਰੇ ਪੰਜਾਬ ‘ਚ 5 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ

Jass Grewal by Jass Grewal
July 4, 2021
in ਪੰਜਾਬ
Reading Time: 1 min read
0 0
0

3 ਜੁਲਾਈ ਨੂੰ ਪੂਰੇ ਪੰਜਾਬ ‘ਚ 5 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ

– ਮਿਸ਼ਨ ਫ਼ਤਿਹ; ਪੰਜਾਬ ਵਿੱਚ ਟੀਕਾਕਰਨ ਮੁਹਿੰਮ ਨੇ ਤੇਜ਼ੀ ਫੜੀ
– 3 ਜੁਲਾਈ ਨੂੰ ਇਕ ਦਿਨ ਵਿੱਚ 5 ਲੱਖ ਤੋਂ ਵੱਧ ਟੀਕੇ ਲਗਾਏ ਗਏ, ਹੁਣ ਤੱਕ ਟੀਕਿਆਂ ਦੀਆਂ 78 ਲੱਖਾਂ ਖੁਰਾਕਾਂ ਦਿੱਤੀਆਂ: ਵਿਕਾਸ ਗਰਗ
– ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਮੁਕਤਸਰ, ਗੁਰਦਾਸਪੁਰ, ਮੁਹਾਲੀ, ਕਪੂਰਥਲਾ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਨਿਰਧਾਰਤ ਟੀਚੇ ਵੀ ਹੋਏ ਪਾਰ

ਚੰਡੀਗੜ੍ਹ, 3 ਜੁਲਾਈ 2021 – ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੇ ਮਿਸ਼ਨ ਫ਼ਤਿਹ ਤਹਿਤ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਤੋਂ ਬਾਅਦ ਹੁਣ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਟੀਕਾਕਰਨ ਮੁਹਿੰਮ ਨੇ ਵੀ ਤੇਜ਼ੀ ਫੜੀ ਹੋਈ ਹੈ।

ਕੋਵਿਡ ਟੀਕਾਕਰਨ ਦੇ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅੱਜ (3 ਜੁਲਾਈ) ਨੂੰ ਇਕ ਦਿਨ ਵਿੱਚ 5.14 ਲੱਖ ਟੀਕੇ ਲਗਾਉਣ ਦੇ ਨਿਰਧਾਰਤ ਕੀਤੇ ਟੀਚੇ ਨੂੰ ਕਰੀਬ ਕਰੀਬ ਪੂਰਾ ਕਰਦਿਆਂ ਸੂਬੇ ਵਿੱਚ 5 ਲੱਖ ਤੋਂ ਵੱਧ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਹੁਣ ਤੱਕ ਪੰਜਾਬ ਵਿੱਚ ਟੀਕਿਆਂ ਦੀਆਂ 78 ਲੱਖਾਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਅੰਕੜੇ 18 ਸਾਲ ਤੋਂ ਵੱਧ ਹਰ ਉਮਰ ਵਰਗ ਤੇ ਤਰਜੀਹੀ ਵਰਗਾਂ ਨੂੰ ਮਿਲਾ ਕੇ ਕੁੱਲ ਗਿਣਤੀ ਦੇ ਹਨ।

ਸਟੇਟ ਨੋਡਲ ਅਫਸਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰੀ ਅਮਲੇ ਅਤੇ ਸਿਹਤ ਕਾਮਿਆਂ ਨੂੰ ਦਿੱਤੀ ਹੱਲਾਸ਼ੇਰੀ ਨਾਲ ਸੂਬੇ ਵਿੱਚ ਟੀਕਾਕਰਨ ਲਈ ਨਿਰਧਾਰਤ ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਟੀਕਿਆਂ ਦੀ ਹੋਰ ਸਪਲਾਈ ਦੇਣ ਦੀ ਵੀ ਗੁਜ਼ਾਰਿਸ਼ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਫਲਤਾ ਨਾਲ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਕੋਵਿਡ ਉਤੇ ਫ਼ਤਿਹ ਪਾਈ ਜਾ ਸਕੇ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੱਡੀ ਪ੍ਰਾਪਤੀ ਲਈ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਦੇ ਨਾਲ ਸਿਹਤ ਵਿਭਾਗ ਦੇ ਹਰੇਕ ਡਾਕਟਰ, ਪੈਰਾ ਮੈਡੀਕਲ ਸਟਾਫ ਤੇ ਕਰਮਚਾਰੀ ਨੂੰ ਸਰਗਰਮੀ ਨਾਲ ਨਿਭਾਈ ਜਾ ਰਹੀ ਭੂਮਿਕਾ ਲਈ ਵਧਾਈ ਵੀ ਦਿੱਤੀ ਹੈ। ਉਨ੍ਹਾਂ ਕਿਹਾ, ”ਇਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਲੋਕ ਅੱਗੇ ਹੋ ਕੇ ਵਧ-ਚੜ੍ਹ ਕੇ ਟੀਕਾਕਰਨ ਮੁਹਿੰਮ ਨੂੰ ਸਫਲ ਬਣਾ ਰਹੇ ਹਨ ਅਤੇ ਟੀਕਾਕਰਨ ਪ੍ਰਤੀ ਕਿਸੇ ਵਿੱਚ ਕੋਈ ਵੀ ਸ਼ੰਕਾ ਨਹੀਂ ਹੈ। ਪੰਜਾਬ ਦੀ ਇਸ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਭਾਰਤ ਸਰਕਾਰ ਦਾ ਸਿਹਤ ਮੰਤਰਾਲਾ ਟੀਕਿਆਂ ਦੀ ਸਪਲਾਈ ਵਿੱਚ ਹੋਰ ਤੇਜ਼ੀ ਲਿਆਈ ਜਾਵੇ।”

ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਤਾਂ ਤੈਅ ਕੀਤੇ ਟੀਚਿਆਂ ਤੋਂ ਵੱਧ ਟੀਕੇ ਲਗਾਏ ਜਾ ਰਹੇ ਹਨ ਜੋ ਇਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਸਥਾਨਕ ਸਿਵਲ ਤੇ ਮੈਡੀਕਲ ਪ੍ਰਸਾਸਨ ਦੀ ਸਖਤ ਮਿਹਨਤ ਸਦਕਾ ਸੰਭਵ ਹੋਇਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਮੁਕਤਸਰ, ਗੁਰਦਾਸਪੁਰ, ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ ਤੇ ਪਠਾਨਕੋਟ ਸ਼ਾਮਲ ਹਨ ਜਿਨ੍ਹਾਂ ਨੇ ਨਿਰਧਾਰਤ ਟੀਚੇ ਤੋਂ ਵੱਧ ਖੁਰਾਕਾਂ ਲਗਾਈਆਂ ਹਨ ਜਿਸ ਤੋਂ ਲੱਗਦਾ ਹੈ ਕਿ ਪੰਜਾਬ ਜਲਦ ਹੀ ਆਪਣੇ ਤੈਅ ਕੀਤੀ ਆਬਾਦੀ ਨੂੰ ਟੀਕਾਕਰਨ ਤਹਿਤ ਕਵਰ ਕਰ ਲਵੇਗਾ। ਕੋਵਿਨ ਉਤੇ ਹਾਲੇ ਡਾਟਾ ਅਪਲੋਡ ਹੋ ਰਿਹਾ ਹੈ ਜਿਸ ਕਾਰਨ ਜਾਪਦਾ ਹੈ ਕਿ ਪੰਜਾਬ ਇਕ ਦਿਨ ਵਿੱਚ 6 ਲੱਖ ਤੋਂ ਵੱਧ ਖੁਰਾਕਾਂ ਦਾ ਅੰਕੜਾ ਪਾਰ ਕਰ ਜਾਵੇਗਾ।

Previous Post

ਵਿਸ਼ਵ ਕਬੱਡੀ ਕੱਪ ਦਾ ਬਕਾਇਆ ਕੌਣ ਉਤਾਰੂ ?

Next Post

ਪੰਜਾਬ ‘ਚ ਬਿਜਲੀ ਸੰਕਟ ‘ਤੇ Mayawati ਨੇ ਕਾਂਗਰਸ ਸਰਕਾਰ ‘ਤੇ ਕਸਿਆ ਤੰਜ, ਕਹੀ ਇਹ ਗੱਲ

Next Post
ਪੰਜਾਬ ‘ਚ ਬਿਜਲੀ ਸੰਕਟ ‘ਤੇ Mayawati ਨੇ ਕਾਂਗਰਸ ਸਰਕਾਰ ‘ਤੇ ਕਸਿਆ ਤੰਜ, ਕਹੀ ਇਹ ਗੱਲ

ਪੰਜਾਬ ‘ਚ ਬਿਜਲੀ ਸੰਕਟ ‘ਤੇ Mayawati ਨੇ ਕਾਂਗਰਸ ਸਰਕਾਰ ‘ਤੇ ਕਸਿਆ ਤੰਜ, ਕਹੀ ਇਹ ਗੱਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers