ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ 3 ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਜਿਸ ਵਿਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਿਕ ਇਸ ਇਕੱਤਰਤਾ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੀਤੀਆਂ 25 ਅਕਤੂਬਰ 2025 ਅਤੇ ਹਾਲ ਹੀ ਵਿਚ 25 ਅਪ੍ਰੈਲ ਨੂੰ ਹੋਈ ਜਰਨਲ ਮੈਂਬਰਾਂ ਦੀ ਇਕੱਤਰਤਾ ਵਿਚ ਲਏ ਗਏ ਫੈਂਸਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਇਕੱਤਰਤਾ ਵਿਚ ਦਿੱਲੀ ਕਮੇਟੀ ਪਾਸੋਂ ਜਵਾਬ ਤਲਬੀ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੱੁਧ ਆਈ ਸ਼ਿਕਾਇਤ ‘ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀਆਂ ਵੱਖ-ਵੱਖ ਸ਼ਿਕਾਇਤਾਂ ਅਤੇ ਲਟਕ ਰਹੇ ਮਾਮਲਿਆਂ ‘ਤੇ ਵਿਚਾਰ ਚਰਚਾ ਹੋਵੇਗੀ।
