RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

3 ਸਾਲਾਂ ਬਾਅਦ ਗੰਨੇ ਦੇ ਭਾਅ ’ਚ ਸਿਰਫ 15 ਰੁਪਏ ਵਾਧਾ, ਕਿਸਾਨ ਬੋਲੇ ਭਾਅ ਰੱਦ |

Jass Grewal by Jass Grewal
August 20, 2021
in ਪੰਜਾਬ
0 0
0
3 ਸਾਲਾਂ ਬਾਅਦ ਗੰਨੇ ਦੇ ਭਾਅ ’ਚ ਸਿਰਫ 15 ਰੁਪਏ ਵਾਧਾ, ਕਿਸਾਨ ਬੋਲੇ ਭਾਅ ਰੱਦ |

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ ਜਿਸ ਤੋਂ ਕਿਸਾਨ ਖੁਸ਼ ਨਹੀਂ ਹਨ। ਗੰਨਾ ਕਾਸ਼ਤਕਾਰ ਨੇ ਇਸ ਵਾਧੇ ਨੂੰ ਰੱਦ ਕਰ ਦਿੱਤਾ ਹੈ। ਬੀਕੇਯੂ (ਦੋਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਤਿੰਨ ਸਾਲਾਂ ਪਿੱਛੋਂ ਮਾਮੂਲੀ ਵਾਧਾ ਕੀਤਾ ਹੈ ਜਦਕਿ ਗੰਨੇ ਦੀ ਲਾਗਤ ਕੀਮਤ ਕਈ ਗੁਣਾ ਵਧ ਗਈ ਹੈ।

ਉੱਧਰ, ਗੰਨਾ ਕਾਸ਼ਤਕਾਰਾਂ ਵੱਲੋਂ ਅੱਜ ਤੋਂ ਜਲੰਧਰ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਗੰਨਾ ਕਾਸ਼ਤਕਾਰਾਂ ਦਾ ਸੰਘਰਸ਼ ਜਾਰੀ ਰਹੇਗਾ। ਜਲੰਧਰ ’ਚ ਸ਼ੁਰੂ ਹੋਣ ਵਾਲੇ ਧਰਨੇ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਵੀ ਹਮਾਇਤ ਹੈ।

ਹਾਸਲ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਦੇ ਨਵੇਂ ਫ਼ੈਸਲੇ ਨਾਲ ਅਗੇਤੀ ਕਿਸਮ ਦੇ ਗੰਨੇ ਦੀ ਕੀਮਤ 310 ਰੁਪਏ ਤੋਂ ਵਧ ਕੇ 325 ਰੁਪਏ, ਦਰਮਿਆਨੀ ਕਿਸਮ 300 ਤੋਂ ਵਧ ਕੇ 315 ਰੁਪਏ ਅਤੇ ਪਿਛੇਤੀ ਕਿਸਮ 295 ਰੁਪਏ ਤੋਂ ਵੱਧ ਕੇ 310 ਰੁਪਏ ਹੋ ਗਈ ਹੈ। ਕੈਪਟਨ ਸਰਕਾਰ ਨੇ ਇਸ ਤੋਂ ਪਹਿਲਾਂ ਸਾਲ 2017 ਵਿੱਚ ਗੰਨੇ ਦੇ ਭਾਅ ’ਚ ਸਿਰਫ਼ 10 ਰੁਪਏ ਦਾ ਵਾਧਾ ਕੀਤਾ ਸੀ। ਉਦੋਂ ਵੀ ਕਿਸਾਨ ਧਿਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ ਸਨ।

ਉੱਧਰ, ਹਰਿਆਣਾ ਨੇ ਐਤਕੀਂ ਗੰਨੇ ਦੇ ਭਾਅ ਵਿੱਚ ਅੱਠ ਰੁਪਏ ਦਾ ਵਾਧਾ ਕੀਤਾ ਹੈ। ਹਰਿਆਣਾ ਵਿੱਚ ਗੰਨੇ ਦਾ ਭਾਅ ਹੁਣ ਵਧ ਕੇ 358 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ ਜੋ ਪੰਜਾਬ ਨਾਲੋਂ ਕਰੀਬ ਹਾਲੇ ਵੀ 30 ਤੋਂ 35 ਰੁਪਏ ਵੱਧ ਹੈ। ਪੰਜਾਬ ਦੇ ਗੰਨਾ ਉਤਪਾਦਕਾਂ ਦਾ ਕਹਿਣ ਹੈ ਕਿ ਪੰਜਾਬ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਹਰਿਆਣਾ ਦੇ ਬਰਾਬਰ ਦਾ ਭਾਅ ਦੇਵੇ।

Previous Post

ਆਪ ਅਤੇ ਕਾਂਗਰਸੀ ਵਰਕਰਾਂ ‘ਚ ਚੱਲੀਆਂ ਗੋਲੀਆਂ,57 ਵਰਕਰਾਂ ‘ਤੇ ਇਰਾਦਾ ਕਤਲ ਕੇਸ |

Next Post

ਸੁਮੇਧ ਸੈਣੀ ਕੇਸ: ਸੁਖਜਿੰਦਰ ਰੰਧਾਵਾ ਦਾ ਆਪਣੀ ਹੀ ਸਰਕਾਰ ’ਤੇ ਹਮਲਾ, ਤਿੰਨ ਅਫ਼ਸਰਾਂ ਨੂੰ ਹਟਾਉਣ ਦੀ ਕੀਤੀ ਮੰਗ |

Next Post
ਸੁਮੇਧ ਸੈਣੀ ਕੇਸ: ਸੁਖਜਿੰਦਰ ਰੰਧਾਵਾ ਦਾ ਆਪਣੀ ਹੀ ਸਰਕਾਰ ’ਤੇ ਹਮਲਾ, ਤਿੰਨ ਅਫ਼ਸਰਾਂ ਨੂੰ ਹਟਾਉਣ ਦੀ ਕੀਤੀ ਮੰਗ |

ਸੁਮੇਧ ਸੈਣੀ ਕੇਸ: ਸੁਖਜਿੰਦਰ ਰੰਧਾਵਾ ਦਾ ਆਪਣੀ ਹੀ ਸਰਕਾਰ ’ਤੇ ਹਮਲਾ, ਤਿੰਨ ਅਫ਼ਸਰਾਂ ਨੂੰ ਹਟਾਉਣ ਦੀ ਕੀਤੀ ਮੰਗ |

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers