RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਹੋਵੇਗਾ ਰਵਾਨਾ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਹੋਵੇਗਾ ਰਵਾਨਾ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

Jass Grewal by Jass Grewal
March 2, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਦੇ 36 ਪ੍ਰਿਸੀਪਲਜ਼ ਦਾ ਪਹਿਲਾ ਬੈਚ ਸਿੰਗਾਪੁਰ ਲਈ ਰਵਾਨਾ, ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲਈ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਖੁਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ। ਉਹਨਾਂ ਟਵੀਟ ਕਰਦੇ ਹੋਏ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।

As per vision of my CM @BhagwantMann ji to make standard of School Education of Punjab world class, we are sending second group of 30 school principals of the state to the World Renowned National Institute of Education in Singapore from March 4 to March 11 for Foreign training.

— Harjot Singh Bains (@harjotbains) March 2, 2023

ਇਥੇ ਦਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ‘ਚ ਸਿੱਖਿਆ ਤੇ ਸਿਹਤ ਨੂੰ ਤਰਜ਼ੀਹ ਦੇਕੇ ਸੁਧਾਰ ਲਿਆਂਦਾ ਜਾਵੇਗਾ। ਇਸ ਤਹਿਤ ਹੀ ਪਹਿਲਾਂ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਰਵਾਨਾ ਕੀਤਾ ਸੀ ਜੋ 11 ਫਰਵਰੀ ਨੂੰ ਵਾਪਸ ਭਾਰਤ ਪਰਤ ਆਏ ਸੀ। ਇਸ ਤੋਂ ਬਾਅਦ ਹੁਣ ਇਕ ਮਹੀਨੇ ਬਾਅਦ ਯਾਨੀ 4 ਮਾਰਚ ਨੂੰ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਜਾਵੇਗਾ।

ਇਥੇ ਦਸ ਦਈਏ ਕਿ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ‘ਤੇ ਕਾਫੀ ਬਵਾਲ ਖੜਾ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਮਾਨ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਪ੍ਰਿੰਸੀਪਲਾਂ ਨੂੰ ਲੈਕੇ ਸਵਾਲ ਪੁੱਛਿਆ ਗਿਆ ਸੀ ਪਰ ਹਾਲੇ ਤੱਕ ਇਸ ਬਾਰੇ ਮੁੱਖ ਮੰਤਰੀ ਨੇ ਕੋਈ ਤਲੱਸੀਬਖ਼ਸ਼ ਜਵਾਬ ਰਾਜਪਾਲ ਨੂੰ ਨਹੀਂ ਦਿੱਤਾ ਹੈ।

Tags: Education MinisterHarjot Singh BainsPunjab Government
Previous Post

ਜੇਕਰ 2024 ‘ਚ ਸਾਡੀ ਸਰਕਾਰ ਬਣੀ ਤਾਂ… LPG ਗੈਸ ਸਿਲੰਡਰਾਂ ਦੇ ਵਧੇ ਰੇਟ ‘ਤੇ ਕਾਂਗਰਸ ਨੇ ਸੇਕੇ ਹੱਥ

Next Post

Meta ਐਪ WhatsApp ਦੀ ਯੂਜ਼ਰਜ਼ ‘ਤੇ ਵੱਡੀ ਕਾਰਵਾਈ, ਭਾਰਤੀ ਖ਼ਾਤਿਆਂ ‘ਤੇ ਲਗਾਈ ਰੋਕ!

Next Post
WhatsApp ਨੇ ਸਟੇਟਸ ਵਿਚ ਦਿੱਤਾ ਕਮਾਲ ਦਾ ਨਵਾਂ ਫੀਚਰ, ਜਾਣੋ ਕੀ ਹੋਵੇਗਾ ਖਾਸ!

Meta ਐਪ WhatsApp ਦੀ ਯੂਜ਼ਰਜ਼ ‘ਤੇ ਵੱਡੀ ਕਾਰਵਾਈ, ਭਾਰਤੀ ਖ਼ਾਤਿਆਂ 'ਤੇ ਲਗਾਈ ਰੋਕ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers