RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲਈ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਸੀਐਮ ਮਾਨ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰਿੰਸੀਪਲਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ 30 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਵਾਸਤੇ ਰਵਾਨਾ ਕੀਤਾ ਗਿਆ ਹੈ। ਜਿਨ੍ਹਾਂ ਦੀ 4 ਮਾਰਚ ਤੋਂ ਟ੍ਰੇਨਿੰਗ ਹੋਵੇਗੀ ਅਤੇ 11 ਮਾਰਚ ਨੂੰ ਵਾਪਸ ਆਉਣਗੇ। ਸਿੰਗਾਪੁਰ ਵਾਸਤੇ ਟ੍ਰੇਨਿੰਗ ਜਾਣ ਲਈ ਪ੍ਰਿੰਸੀਪਲ ਚੋਣ ਪ੍ਰਕਿਰਿਆ ਦੀ ਗੱਲ ਕਰਦਿਆਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਕ 5 ਮੈਂਬਰੀ ਕਮੇਟੀ ਪ੍ਰਿੰਸੀਪਲਾਂ ਦੀ ਚੋਣ ਕਰਦੀ ਹੈ।

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਰਵਾਨਾ ਕੀਤਾ, ਚੰਡੀਗੜ੍ਹ ਤੋਂ Live… https://t.co/w1CltlIAy4

— Bhagwant Mann (@BhagwantMann) March 3, 2023

ਇਥੇ ਦਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ‘ਚ ਸਿੱਖਿਆ ਤੇ ਸਿਹਤ ਨੂੰ ਤਰਜ਼ੀਹ ਦੇਕੇ ਸੁਧਾਰ ਲਿਆਂਦਾ ਜਾਵੇਗਾ। ਇਸ ਤਹਿਤ ਹੀ ਪਹਿਲਾਂ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਰਵਾਨਾ ਕੀਤਾ ਸੀ ਜੋ 11 ਫਰਵਰੀ ਨੂੰ ਵਾਪਸ ਭਾਰਤ ਪਰਤ ਆਏ ਸੀ। ਇਸ ਤੋਂ ਬਾਅਦ ਹੁਣ ਇਕ ਮਹੀਨੇ ਬਾਅਦ ਅੱਜ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਗਿਆ ਹੈ।

ਇਥੇ ਦਸ ਦਈਏ ਕਿ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ‘ਤੇ ਕਾਫੀ ਬਵਾਲ ਖੜਾ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਮਾਨ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਪ੍ਰਿੰਸੀਪਲਾਂ ਨੂੰ ਲੈਕੇ ਸਵਾਲ ਪੁੱਛਿਆ ਗਿਆ ਸੀ ਪਰ ਹਾਲੇ ਤੱਕ ਇਸ ਬਾਰੇ ਮੁੱਖ ਮੰਤਰੀ ਨੇ ਕੋਈ ਤਲੱਸੀਬਖ਼ਸ਼ ਜਵਾਬ ਰਾਜਪਾਲ ਨੂੰ ਨਹੀਂ ਦਿੱਤਾ ਹੈ।

Tags: CM Bhagwant Mann
Previous Post

ਦੋਵਾਂ ਪਾਸਿਆਂ ਤੋਂ ਘਿਰਿਆ ਅੰਮ੍ਰਿਤਪਾਲ ਸਿੰਘ: ਇਕ ਪਾਸੇ ਜਾਨ ਨੂੰ ਖ਼ਤਰਾ, ਉਧਰੋਂ ਏਜੰਸੀਆਂ ਨੇ ਖੰਗਾਲਨੇ ਸ਼ੁਰੂ ਕੀਤੇ ਰਿਕਾਰਡ

Next Post

ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post
ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers