RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

40 ਦਿਨਾਂ ਦੀ ਪੈਰੋਲ ਖ਼ਤਮ ਹੋਣ ਮਗਰੋਂ ਮੁੜ ਸੁਨਾਰੀਆਂ ਜੇਲ੍ਹ ਪਹੁੰਚਿਆ ਡੇਰਾ ਸਿਰਸਾ ਮੁਖੀ ਰਾਮ ਰਹੀਮ

40 ਦਿਨਾਂ ਦੀ ਪੈਰੋਲ ਖ਼ਤਮ ਹੋਣ ਮਗਰੋਂ ਮੁੜ ਸੁਨਾਰੀਆਂ ਜੇਲ੍ਹ ਪਹੁੰਚਿਆ ਡੇਰਾ ਸਿਰਸਾ ਮੁਖੀ ਰਾਮ ਰਹੀਮ

Jass Grewal by Jass Grewal
March 4, 2023
in ਦੇਸ਼, ਰਾਜਨੀਤੀ
Reading Time: 1 min read
0 0
0

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਖ਼ਤਮ ਹੋਣ ਮਗਰੋਂ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਗਏ ਹਨ। ਦੱਸ ਦੇਈਏ ਕਿ ਰਾਮ ਰਹੀਮ ਨੂੰ ਇਹ ਪੈਰੋਲ 25 ਜਨਵਰੀ ਨੂੰ ਹੋਣ ਵਾਲੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਹੋਣ ਵਾਲੇ ਭੰਡਾਰੇ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਿਲੀ ਸੀ। ਦਸ ਦਈਏ ਕਿ ਜਦੋਂ ਰਾਮ ਰਹੀਮ ਦੇ ਸੁਨਾਰੀਆ ਜੇਲ੍ਹ ਪੁੱਜਣ ਦਾ ਸਮਾਂ ਆਇਆ ਤਾਂ ਜੇਲ੍ਹ ਦੇ ਬਾਹਰ ਸ਼ਰਧਾਲੂਆਂ ਦੀ ਭਾਰੀ ਭੀੜ ਦਰਸ਼ਨਾਂ ਲਈ ਉਮੜੀ ਹੋਈ ਸੀ।

ਦਸਣਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵਾਰ ਇਹ 40 ਦਿਨ ਦੀ ਪੈਰੋਲ ਹਰਿਆਣਾ ਸਰਕਾਰ ਦੇ ਜੇਲ੍ਹ ਵਿਭਾਗ ਨੇ 20 ਜਨਵਰੀ ਨੂੰ ਦਿੱਤੀ ਸੀ ਅਤੇ ਉਹ 21 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਗਏ ਸੀ ਜਿਸਦਾ ਸ਼ੁੱਕਰਵਾਰ ਨੂੰ ਆਖ਼ਰੀ ਦਿਨ ਸੀ। ਰਾਮ ਰਹੀਮ ਦੇ ਪੁੱਜਣ ਤੋਂ ਪਹਿਲਾਂ ਜੇਲ੍ਹ ਦੇ ਨੇੜੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਹੋਏ ਸਨ।  ਇਹ ਵੀ ਦੱਸਣਾ ਬਣਦਾ ਹੈ ਕਿ ਇਸ 40 ਦਿਨ ਦੀ ਪੈਰੋਲ ਵਿਰੁੱਧ ਐਸਜੀਪੀਸੀ ਨੇ ਹਾਈਕੋਰਟ ਵਿੱਚ ਪਟੀਸ਼ਨ ਵੀ ਦਾਖਲ ਕੀਤੀ ਹੋਈ ਹੈ, ਜਿਸ ‘ਤੇ ਅਜੇ ਵੀ ਸੁਣਵਾਈ ਚੱਲ ਰਹੀ ਹੈ। ਪਿਛਲੀ ਸੁਣਵਾਈ ਵਿੱਚ ਹਾਈਕੋਰਟ ਨੇ ਪੈਰੋਲ ਖਤਮ ਹੋਣ ਤੋਂ ਬਾਅਦ ਵੀ ਮਾਮਲੇ ਦੀ ਸੁਣਵਾਈ ਜਾਰੀ ਰਹਿਣ ਬਾਰੇ ਕਿਹਾ ਸੀ। ਹਾਈਕੋਰਟ ਹੁਣ ਮਾਮਲੇ ਦੀ ਸੁਣਵਾਈ ਮੈਰਿਟ ਦੇ ਆਧਾਰ ‘ਤੇ ਕਰੇਗਾ, ਜਿਸਦੀ ਅਗਲੀ ਤਾਰੀਖ 9 ਮਾਰਚ ਹੈ।

ਡੇਰਾ ਮੁਖੀ ਨੇ ਇਨ੍ਹਾਂ 40 ਦਿਨਾਂ ਦੌਰਾਨ ਜੇਲ੍ਹ ਤੋਂ ਬਾਹਰ ਆਪਣੇ 2 ਗੀਤ ਜਾਰੀ ਕੀਤੇ। ਇਸ ਦੌਰਾਨ ਰਾਮ ਰਹੀਮ ਵੱਲੋਂ ਡੇਰਾ ਸਲਾਬਤਪੁਰਾ ਵਿਖੇ ਆਨਲਾਈਨ ਸਤਿਸੰਗ ਵੀ ਕੀਤਾ ਗਿਆ ਸੀ, ਜਿਸ ਨੂੰ ਲੈਕੇ ਇੱਕ ਵਿਵਾਦ ਵੀ ਖੜਾ ਹੋ ਗਿਆ ਸੀ। ਰਾਮ ਰਹੀਮ ਨੇ ਕਿਸੇ ਦਾ ਨਾਂ ਲਏ ਬਗੈਰ ਆਪਣੇ ਵਿਰੋਧੀਆਂ ਉਤੇ ਨਿਸ਼ਾਨਾ ਸਾਧਿਆ ਸੀ। ਰਾਮ ਰਹੀਮ ਨੇ ਕਿਹਾ ਸੀ ਮੇਰਾ ਵਿਰੋਧ ਕਰਨ ਵਾਲਿਓ ਪਹਿਲਾਂ ਆਪਣੇ ਧਰਮ ਵਾਲਿਆਂ ਦਾ ਹੀ ਨਸ਼ਾ ਛੁੱਡਾ ਲਓ। ਜੇਕਰ ਤੁਸੀਂ ਨਸ਼ਾ ਛੁਡਾ ਲੈਂਦੇ ਹੋ ਤਾਂ ਤੁਹਾਡੇ ਨੰਬਰ ਬਣ ਜਾਣਗੇ ਅਤੇ ਤੁਸੀਂ ਇੱਕ ਨੰਬਰ ਉਤੇ ਆ ਜਾਵੋਗੇ। ਰਾਮ ਰਹੀਮ ਨੇ ਕਿਹਾ ਕਿ ਸਾਡਾ ਚੈਲਿੰਜ ਹੈ ਖੁਲੇ ਮੈਦਾਨ ਵਿੱਚ ਆ ਜਾਓ। ਇੱਕ ਵਾਰ ਸਮਾਜ ਨੂੰ ਤਾਂ ਸੁਧਾਰ ਲਓ।

Tags: policeRam Rahim
Previous Post

ਕਾਂਗਰਸੀ ਵਿਧਾਇਕਾਂ ਦਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵੱਡਾ ਹੰਗਾਮਾਂ, ਸਰਕਾਰ ‘ਤੇ ਸਾਧੇ ਨਿਸ਼ਾਨੇ

Next Post

ਪੰਜਾਬ ਦੀ ਮਾਨ ਸਰਕਾਰ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਵੱਡਾ ਬਿਆਨ

Next Post
ਪੰਜਾਬ ਦੀ ਮਾਨ ਸਰਕਾਰ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਵੱਡਾ ਬਿਆਨ

ਪੰਜਾਬ ਦੀ ਮਾਨ ਸਰਕਾਰ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers