RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

400 ਯੂਨਿਟ ਮੁਫ਼ਤ ਬਿਜਲੀ, ਨੀਲਾ ਕਾਰਡ ਧਾਰਕ ਔਰਤਾਂ ਨੂੰ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਗਰਾਂਟ

Jass Grewal by Jass Grewal
August 4, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚ ਲਈਆਂ ਗਈਆਂ ਹਨ | ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮਨੋਰਥ ਪੱਤਰ ਦੇ 13 ਨੁਕਾਤੀ ਏਜੰਡੇ ਤਹਿਤ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ | ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ ਕਿ ਸੂਬੇ ‘ਚ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ | ਇਸ ਦੇ ਨਾਲ ਨੀਲਾ ਕਾਰਡ ਧਾਰਕ ਔਰਤਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਗਰਾਂਟ, 10 ਲੱਖ ਰੁਪਏ ਦਾ ਸਿਹਤ ਬੀਮਾ, ਫਲਾਂ ਤੇ ਸਬਜ਼ੀਆਂ ਲਈ ਐਮ.ਐਸ.ਪੀ. ਸ਼ੁਰੂ ਕਰਨ, ਖੇਤੀਬਾੜੀ ਖਪਤਕਾਰਾਂ ਨੂੰ 10 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਡੀਜ਼ਲ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਵਿਦਿਆਰਥੀਆਂ ਲਈ ਵਿਆਜ ਮੁਕਤ 10 ਲੱਖ ਰੁਪਏ ਦਾ ਕਰਜ਼ਾ, ਨੀਲੇ ਕਾਰਡ ਧਾਰਕਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼, ਗ਼ਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੇ ਕੱਟੇ ਗਏ ਬਿਜਲੀ ਕੁਨੈਕਸ਼ਨ ਬਹਾਲ ਕਰਨ, ਸਫ਼ਾਈ ਕਰਮਚਾਰੀਆਂ ਸਮੇਤ ਠੇਕੇ ‘ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਵਾਅਦੇ ਸਮੇਤ ਹੋਰ ਕਈ ਐਲਾਨ ਕੀਤੇ ਗਏ | ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਤਹਿਤ ਇਲਾਜ, ਦਵਾਈਆਂ, ਟੈਸਟ, ਸਰਜਰੀਆਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਉਪਲੱਬਧ ਕਰਾਉਣ ਦਾ ਵਾਅਦਾ ਕੀਤਾ | ਚੋਣ ਮੈਨੀਫੈਸਟੋ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਲਈ ਜਾਣ ਦੇ ਇੱਛੁਕ ਨੌਜਵਾਨਾਂ ਵਾਸਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਟੂਡੈਂਟ ਐਜੂਕੇਸ਼ਨ ਕਾਰਡ ਤਹਿਤ 10 ਲੱਖ ਰੁਪਏ ਦਾ ਕਰਜ਼ਾ ਉਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਜੋ ਕਾਲਜ ਫ਼ੀਸ ਭਰਨਾ ਚਾਹੁੰਦੇ ਹਨ ਜਾਂ ਆਈਲੈਟਸ ਵਰਗੀ ਕੋਚਿੰਗ ਫ਼ੀਸ ਅਦਾ ਕਰਨਾ ਚਾਹੁੰਦੇ ਹਨ | ਉਨ੍ਹਾਂ ਐਲਾਨ ਕੀਤਾ ਕਿ ਐਸ. ਸੀ. ਵਿਦਿਆਰਥੀਆਂ ਲਈ ਇਸ ਸਹੂਲਤ ਤੋਂ ਇਲਾਵਾ ਐਸ. ਸੀ. ਸਕਾਲਰਸ਼ਿਪ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ | ਕੇਂਦਰੀ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਸ. ਬਾਦਲ ਨੇ ਕਿਹਾ ਕਿ ਸਰਕਾਰ ਆਉਣ ‘ਤੇ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰ ਕੇ ਤਿੰਨੇ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਕਿਸਾਨਾਂ ਵਾਸਤੇ ਫਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਸ਼ੁਰੂ ਕਰੇਗੀ ਤੇ ਘੱਟ ਭਾਅ ਮਿਲਣ ‘ਤੇ ਕਿਸਾਨਾਂ ਨੰੂ ਮੁਆਵਜ਼ਾ ਵੀ ਦੇਵੇਗੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਸਿਹਤ ਤੇ ਸਿੱਖਿਆ ‘ਤੇ ਵਧੇਰੇ ਧਿਆਨ ਦੇਵੇਗੀ ਜਿਸ ਤਹਿਤ ਹਰ ਜ਼ਿਲ੍ਹੇ ‘ਚ 500 ਬੈੱਡਾਂ ਵਾਲੇ ਸਰਕਾਰੀ ਮੈਡੀਕਲ ਕਾਲਜ ਸਥਾਪਿਤ ਕਰੇਗੀ ਜੋ ਸੁਪਰ ਸਪੈਸ਼ਲਿਟੀ ਸਹੂਲਤਾਂ ਨਾਲ ਲੈਸ ਹੋਣਗੇ | ਉਨ੍ਹਾਂ ਐਲਾਨ ਕੀਤਾ ਕਿ ਮੈਡੀਕਲ ਕਾਲਜਾਂ ਸਮੇਤ ਸੂਬੇ ਦੇ ਪ੍ਰੋਫੈਸ਼ਨਲ ਕਾਲਜਾਂ ‘ਚ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ 33 ਫ਼ੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ | ਉਨ੍ਹਾਂ ਐਲਾਨ ਕੀਤਾ ਸਰਕਾਰੀ ਖੇਤਰ ‘ਚ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਤੇ ਪ੍ਰਾਈਵੇਟ ਖੇਤਰ ਵਿਚ 10 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਸਰਕਾਰੀ ਨੌਕਰੀਆਂ ‘ਚ ਔਰਤਾਂ ਲਈ 50 ਫ਼ੀਸਦੀ ਰਾਖਵੇਂਕਰਨ ਅਤੇ ਪ੍ਰਾਈਵੇਟ ਸੈਕਟਰ ਵਿਚ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਂਆਂ ਰੱਖਣ ਦਾ ਐਲਾਨ ਵੀ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਸਫ਼ਾਈ ਕਰਮਚਾਰੀਆਂ ਸਮੇਤ ਠੇਕੇ ‘ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਤੇ ਸਾਰੀਆਂ ਸਰਕਾਰੀ ਸੇਵਾਵਾਂ ਨੂੰ ਇਕ ਸਾਲ ਦੇ ਅੰਦਰ-ਅੰਦਰ ਡਿਜ਼ੀਟਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲ ਸਕਣ ਅਤੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੇ ਸੇਵਾ ਕੇਂਦਰ ਮੁੜ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਅਤੇ ਸਰਕਾਰ ਆਉਣ ‘ਤੇ ਵੀ ਨਿਭਾਏ ਜਾਣਗੇ |

Previous Post

Indian Olympic ਖਿਡਾਰੀ ਸੁਤੰਤਰਤਾ ਦਿਵਸ ‘ਤੇ ਹੋਣਗੇ ਖਾਸ ਮਹਿਮਾਨ

Next Post

ਪੰਜਾਬ ਸਰਕਾਰ ਓਲੰਪਿਕ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ |

Next Post
ਪੰਜਾਬ ਸਰਕਾਰ ਓਲੰਪਿਕ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ |

ਪੰਜਾਬ ਸਰਕਾਰ ਓਲੰਪਿਕ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers