ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼ੇ੍ਰਣੀ ਅਕਾਦਮਿਕ ਸੈਸ਼ਨ 2021-22 ਪ੍ਰੀਖਿਆ ਦਾ ਨਤੀਜਾ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਗੂਗਲ ਜ਼ੂਮ ਰਾਹੀਂ ਐਲਾਨਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ 5ਵੀਂ ਸ਼ੇ੍ਰਣੀ ਦੇ ਨਤੀਜੇ ‘ਚ 3 ਪ੍ਰੀਖਿਆਰਥੀਆਂ ਨੇ ਬਾਜ਼ੀ ਮਾਰਦਿਆਂ 500 ਅੰਕਾਂ ‘ਚੋਂ 500 (100 ਫ਼ੀਸਦੀ) ਅੰਕ ਪ੍ਰਾਪਤ ਕੀਤੇ ਹਨ ਅਤੇ ਬੋਰਡ ਵਲੋਂ ਜਨਮ ਮਿਤੀ ਦੇ ਆਧਾਰ ‘ਤੇ ਇਨ੍ਹਾਂ ਦਾ ਨਤੀਜਾ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਐਲਾਨਿਆ ਗਿਆ ਹੈ | ਉਨ੍ਹਾਂ ਦੱਸਿਆ ਕਿ 5ਵੀਂ ਸ਼ੇ੍ਰਣੀ ਦੀ ਇਸ ਪ੍ਰੀਖਿਆ ਵਿਚੋਂ ਸਿਲਵਰ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ (ਮਾਨਸਾ) ਦੀ ਵਿਦਿਆਰਥਣ ਸੁਖਮਨ ਕੌਰ ਪੁੱਤਰੀ ਰਣਜੀਤ ਸਿੰਘ ਰੋਲ ਨੰਬਰ 5022608813, ਜਨਮ ਮਿਤੀ 2 ਸਤੰਬਰ 2012 ਦੇ ਆਧਾਰ ‘ਤੇ ਸੂਬੇ ਭਰ ਵਿਚੋਂ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਡੱਲਾ, (ਕਪੂਰਥਲਾ) ਦੇ ਵਿਦਿਆਰਥੀ ਰਾਜਵੀਰ ਮੋਮੀ ਪੁੱਤਰ ਲਖਵੀਰ ਕੁਮਾਰ ਰੋਲ ਨੰਬਰ 5022482470, ਜਨਮ ਮਿਤੀ 21 ਜੂਨ 2012 ਦੇ ਆਧਾਰ ‘ਤੇ ਸੂਬੇ ਭਰ ਵਿਚੋਂ ਦੂਜਾ, ਇਸੇ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਸਪੁੱਤਰੀ ਮੰਗਲ ਸਿੰਘ ਰੋਲ ਨੰਬਰ 5022482464 ਜਨਮ ਮਿਤੀ 25 ਸਤੰਬਰ 2011 ਦੇ ਆਧਾਰ ‘ਤੇ ਸੂਬੇ ਭਰ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ 5ਵੀਂ ਸ਼ੇ੍ਰਣੀ ਦੀ ਪ੍ਰੀਖਿਆ ‘ਚ ਕੱੁਲ 3,19,086 ਰੈਗੂਲਰ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 3,17,728 ਪ੍ਰੀਖਿਆਰਥੀ ਪਾਸ ਹੋਏ ਹਨ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.57 ਫ਼ੀਸਦੀ ਰਹੀ ਹੈ | ਇਸੇ ਤਰ੍ਹਾਂ 1,49,942 ਲੜਕੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,49,389 ਲੜਕੀਆਂ ਪਾਸ ਹੋਈਆ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.63 ਫ਼ੀਸਦੀ ਰਹੀ ਹੈ | ਇਸੇ ਤਰ੍ਹਾਂ 1,69,126 ਲੜਕਿਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,68,321 ਲੜਕੀਆਂ ਨੇ ਪ੍ਰੀਖਿਆ ਪਾਸ ਕੀਤੀ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.52 ਫ਼ੀਸਦੀ ਰਹੀ ਹੈ | ਇਸੇ ਤਰ੍ਹਾਂ 18 ਟ੍ਰਾਂਸਜੈਂਡਰ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ 18 ਹੀ ਪਾਸ ਹੋਏ | ਇਸੇ ਤਰ੍ਹਾਂ ਮਾਨਤਾ ਪ੍ਰਾਪਤ ਸਕੂਲਾਂ ਦੇ 70,631 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 70,442 ਪ੍ਰੀਖਿਆਰਥੀ ਪਾਸ ਹੋਏ ਹਨ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.73 ਫ਼ੀਸਦੀ ਰਹੀ ਹੈ | ਇਸੇ ਤਰ੍ਹਾਂ ਐਸੋਸੀਏਟਿਡ ਸਕੂਲਾਂ ਦੇ 23,232 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 23,123 ਪ੍ਰੀਖਿਆਰਥੀ ਪਾਸ ਹੋਏ ਹਨ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.53 ਫ਼ੀਸਦੀ ਰਹੀ ਹੈ | ਸਰਕਾਰੀ ਸਕੂਲਾਂ ਦੇ 2,13,432 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 2,12,481 ਪ੍ਰੀਖਿਆਰਥੀ ਪਾਸ ਹੋਏ ਹਨ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.55 ਫ਼ੀਸਦੀ ਰਹੀ ਹੈ | ਏਡਿਡ ਸਕੂਲਾਂ ਦੇ 11,791 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 11,682 ਪ੍ਰੀਖਿਆਰਥੀ ਪਾਸ ਹੋਏ ਹਨ ਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.08 ਫ਼ੀਸਦੀ ਰਹੀ ਹੈ | ਜ਼ਿਕਰਯੋਗ ਹੈ ਕਿ 5ਵੀਂ ਸ਼ੇ੍ਰਣੀ ਦਾ ਨਤੀਜਾ ਸਾਲ 2020 ਵਿਚ 99.83 ਫ਼ੀਸਦੀ ਅਤੇ ਸਾਲ 2021 ਵਿਚ 99.76 ਫ਼ੀਸਦੀ, ਜਦਕਿ ਇਸ ਸਾਲ 2022 ਵਿਚ 99.57 ਫ਼ੀਸਦੀ ਨਤੀਜਾ ਰਿਹਾ | ਬੋਰਡ ਵਲੋਂ ਇਹ ਨਤੀਜਾ ਅੱਜ 7 ਮਈ ਨੂੰ ਸਵੇਰੇ 10 ਵਜੇ ਬੋਰਡ ਦੀ ਵੈੱਬਸਾਈਟ www.pseb.ac.in
