RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਜੀਨ ਪਾਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ.ਜੀ. ਦਾ ਵੱਡਾ ਖ਼ੁਲਾਸਾ

ਜੀਨ ਪਾਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ.ਜੀ. ਦਾ ਵੱਡਾ ਖ਼ੁਲਾਸਾ

Jass Grewal by Jass Grewal
March 21, 2023
in Uncategorized
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਦਰਮਿਆਨ ਪੁਲਿਸ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਸਾਹਮਣੇ ਆਈਆਂ ਨਵੀਆਂ ਸੀ.ਸੀ.ਟੀ.ਵੀ. ਫੁਟੇਜ ‘ਚ ਹੁਣ ਇਹ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਬ੍ਰੀਜ਼ਾ ਗੱਡੀ ਤੋਂ ਉਤਰਕੇ ਇਕ ਬਾਈਕ ‘ਤੇ ਸਵਾਰ ਹੋ ਜਾਂਦੇ ਵਿਖਾਈ ਦਿੱਤੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਗੁਰਦੁਆਰਾ ਸਾਹਿਬ ਵਿਚ ਪੈਂਟ ਸ਼ਰਟ ਪਾ ਕੇ ਫਰਾਰ ਹੋਇਆ ਹੈ, ਪੁਲਿਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਚੰਡੀਗ਼ੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੁਲਿਸ ਉਸ ਦੀਆਂ ਉਹ ਤਸਵੀਰਾਂ ਜਾਰੀ ਕਰ ਰਹੀ ਹੈ, ਜਿਸ ਭੇਸ ਵਿਚ ਉਸ ਦੇ ਫਰਾਰ ਹੋਣ ਦਾ ਖ਼ਦਸ਼ਾ ਹੈ।

ਆਈ. ਜੀ. ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ। ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨੂੰ ਵੀ ਪੁਲਸ ਦੀ ਮਦਦ ਕਰਨੀ ਚਾਹੀਦੀ ਹੈ। ਪੁਲਸ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੀ ਹੈ, ਕਿਸੇ ਨੂੰ ਵੀ ਗੈਰ ਕਾਨੂੰਨੀ ਹਿਰਾਸਤ ਵਿਚ ਨਹੀਂ ਰੱਖਿਆ ਗਿਆ ਹੈ ਅਤੇ ਨਾ ਹੀ ਰੱਖਿਆ ਜਾਵੇਗਾ। ਜੇ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਆਖਿਆ ਕਿ ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਫਰਾਰ ਹੋਇਆ ਹੈ ਉਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਆਈ. ਜੀ. ਨੇ ਕਿਹਾ ਕਿ ਜਾਂਚ ਵਿਚ ਇਕ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਅੰਮ੍ਰਿਤਪਾਲ ਨੰਗਲ ਅੰਬੀਆਂ ਪਿੰਡ ਪਹੁੰਚਿਆ ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਉਸ ਨੇ ਪਹਿਲਾਂ ਕੱਪੜੇ ਬਦਲੇ। ਉਥੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲਦਿਆਂ ਪੈਂਟ-ਸ਼ਰਟ ਪਾਈ ਅਤੇ ਤਲਵਾਰ ਵੀ ਉਥੇ ਹੀ ਛੱਡ ਦਿੱਤੀ। ਜਿੱਥੋਂ ਉਸ ਦੀ ਮਦਦ ਤਿੰਨ ਹੋਰ ਵਿਅਕਤੀਆਂ ਨੇ ਕੀਤੀ ਅਤੇ ਇਹ ਚਾਰ ਜਣੇ ਦੋ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ।

Previous Post

ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

Next Post

ਵੱਡੀ ਖ਼ਬਰਃ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Next Post
ਵੱਡੀ ਖ਼ਬਰਃ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵੱਡੀ ਖ਼ਬਰਃ ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers