RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Jass Grewal by Jass Grewal
March 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਮੁੜ ਤੋਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਰੋਸ ਵਿਚ ਆਈ ਕਾਂਰਗਸ ਪਾਰਟੀ ਵੱਲੋਂ ਸਦਨ ’ਚ ਹੰਗਾਮਾ ਕਰਦੇ ਹੋਏ ਵਾਕਆਊਟ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਵਿਧਾਨ ਸਭਾ ਤੋਂ ਬਾਹਰ ਆਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਜਿਸ ਵਿਚ ਉਹਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਇਲਜ਼ਾਮ ਲਗਾਏ ਹਨ। ਅੰਮ੍ਰਿਤਪਾਲ ਦੇ ਮੁੱਦੇ ‘ਤੇ ਬੋਲਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸ਼ਾਹਕੋਟ ਇਲਾਕੇ ‘ਚ ਆਪਰੇਸ਼ਨ ਅੰਮ੍ਰਿਤਪਾਲ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸੋਚੀ-ਸਮਝੀ ਸਾਜ਼ਿਸ਼ ਸੀ ਕਿਉਂਕਿ ਕੇਂਦਰ ਸਰਕਾਰ ਆਪਣਾ ਲਾਹਾ ਲੈਣਾ ਚਾਹੁੰਦੀ ਸੀ ਅਤੇ ਪੰਜਾਬ ਸਰਕਾਰ ਜਲੰਧਰ ਲੋਕ ਸਭਾ ਚੋਣ ਦੌਰਾਨ ਆਪਣਾ ਫ਼ਾਇਦਾ ਦੇਖ ਰਹੀ ਸੀ, ਨਹੀਂ ਤਾਂ ਅੰਮ੍ਰਿਤਪਾਲ ‘ਤੇ ਕਾਰਵਾਈ ਕਿਤੇ ਵੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੋਚੀ ਸਮਝੀ ਸਾਜਿਸ਼ ਤਹਿਤ ਜਿਸ ਬੰਦੇ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ, ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਸਭ ਪਤਾ ਹੈ ਕਿ ਕਿਵੇਂ ਅੰਮ੍ਰਿਤਪਾਲ ਨੇ ਗੱਡੀ ਬਦਲੀ, ਕਿੱਥੇ ਕੱਪੜੇ ਬਦਲੇ ਪਰ ਇਹ ਨਹੀਂ ਪਤਾ ਕਿ ਉਹ ਇਸ ਵੇਲੇ ਕਿੱਥੇ ਹੈ। ਬਾਜਵਾ ਨੇ ਸਪੀਕਰ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਵਿਧਾਨ ਸਭਾ ਦਾ ਸਪੀਕਰ ਇਕ ਫਰਜ਼ੀ ਸਪੀਕਰ ਹੈ।

ਦੱਸ ਦਈਏ ਕਿ ਵਿਧਾਨਸਭਾ ਦਾ ਇਜਲਾਸ 3 ਮਾਰਚ ਤੋਂ ਸ਼ੁਰੂ ਹੋਇਆ ਸੀ। ਜੋ ਕਿ 11 ਮਾਰਚ ਤੱਕ ਚੱਲਿਆ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਬਜਟ 2023 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਵੀ ਕਾਫੀ ਹੰਗਾਮਾ ਹੋਇਆ ਸੀ ਅਤੇ ਅੱਜ ਬਜਟ ਇਜਲਾਸ ਦਾ ਦੂਜਾ ਪੜਾਅ ਸ਼ੁਰੂ ਹੋਇਆ ਜਿਸ ਵਿਚ ਵੀ ਕਾਫੀ ਹੰਗਾਮਾ ਹੁੰਦਾ ਵਿਖਾਈ ਦਿੱਤਾ ਹੈ।

 

Tags: Amritpal SinghPunjab Vidhan Sabha
Previous Post

ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

Next Post

ਓਪਰੇਸ਼ਨ ਅੰਮ੍ਰਿਤਪਾਲ: ਪੰਜਾਬ ਸਰਕਾਰ ਨੂੰ ਮਿਲਿਆ ਬੀਜੇਪੀ ਦਾ ਸਾਥ, ਹੋਇਆ ਐਲਾਨ

Next Post
ਓਪਰੇਸ਼ਨ ਅੰਮ੍ਰਿਤਪਾਲ: ਪੰਜਾਬ ਸਰਕਾਰ ਨੂੰ ਮਿਲਿਆ ਬੀਜੇਪੀ ਦਾ ਸਾਥ, ਹੋਇਆ ਐਲਾਨ

ਓਪਰੇਸ਼ਨ ਅੰਮ੍ਰਿਤਪਾਲ: ਪੰਜਾਬ ਸਰਕਾਰ ਨੂੰ ਮਿਲਿਆ ਬੀਜੇਪੀ ਦਾ ਸਾਥ, ਹੋਇਆ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers