ਅੱਜ ਪੂਰਾ ਦੇਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਸਿੱਜਦਾ ਕਰ ਰਿਹਾ ਹੈ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਇਕ ਟਵੀਟ ਕੀਤਾ ਗਿਆ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ, “ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ। ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਉਹਨਾਂ ਕਿਹਾ ਕਿ ਅਸੀ ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ।”
ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
ਇਨਕਲਾਬ ਜ਼ਿੰਦਾਬਾਦ pic.twitter.com/rCvzVPGPT7— Bhagwant Mann (@BhagwantMann) March 23, 2023
ਦਸਣਯੋਗ ਹੈ ਕਿ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਵਿਖੇ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਦਾ ਮੁੱਖ ਮਕਸਦ ਇਹ ਹੈ ਕਿ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ‘ਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੱਟਕੜ ਕਲਾਂ ਵਿਖੇ ਪਹੁੰਚ ਗਏ ਹਨ। ਇਸ ਦੌਰਾਨ ਉਹਨਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਹੈ।
"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ ਵਤਨ ਪਰ ਮਿਟਨੇਂ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ" ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਤੋਂ Live… https://t.co/1zgZL9qv84
— Bhagwant Mann (@BhagwantMann) March 23, 2023
