ਅੱਜ ਸਵੇਰੇ ਫਿਰੋਜ਼ਪੁਰ ਦੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਿਲ ਦਹਿਲਾ ਦੇਣ ਵਾਲਾ ਇਹ ਮੰਜ਼ਰ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪੈਂਦੇ ਪਿੰਡ ਖਾਈ ਫੇਮ ‘ਚ ਵਾਪਰਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਦੀ ਟੈਂਪੂ-ਟਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਅਧਿਆਪਕਾਂ ਨਾਲ ਭਰੀ ਹੋਈ ਤੂਫ਼ਾਨ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਵੱਲ ਜਾ ਰਹੀ ਸੀ, ਜਿਸ ‘ਚ 7-8 ਅਧਿਆਪਕ ਬੈਠੇ ਸਨ। ਅਚਾਨਕ ਤੂਫ਼ਾਨ ਗੱਡੀ ਦੀ ਸਾਹਮਣੇ ਤੋਂ ਆ ਰਹੇ ਟੈਂਪੂ-ਟਰੈਵਲਰ ਨਾਲ ਟੱਕਰ ਹੋ ਗਈ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਹੀ 3 ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਚਿੰਤਾਨਜਕ ਦੱਸੀ ਜਾ ਰਹੀ ਹੈ।

ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ ‘ਚੋਂ ਕੱਢਿਆ ਗਿਆ। ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

