ਪੰਜਾਬ ’ਚ ਹੋ ਰਹੀ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਇਕ ਪਾਸੇ ਗਰਮੀ ਤੋਂ ਤਾਂ ਰਾਹਤ ਮਿਲ ਹੀ ਰਹੀ ਹੈ ਪਰ ਉਥੇ ਹੀ ਕਿਸਾਨਾਂ ਦੀ ਪੱਕਣ ਕਿਨਾਰੇ ਖੜੀ ਫਸਲ ਦਾ ਕਾਫੀ ਨੁਕਸਾਨ ਵੀ ਹੋ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ‘ਚ ਇਕ ਵਾਰ ਫਿਰ ਅਹਿਮ ਐਲਾਨ ਕੀਤਾ ਹੈ। ਉਹਨਾਂ ਨੇ ਟਵੀਰ ਕਰਦਿਆਂ ਕਿਹਾ, ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ, ਓਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ। ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਹੌਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ।
ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਓਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ..ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ..ਹੌਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ.
— Bhagwant Mann (@BhagwantMann) March 24, 2023
ਜ਼ਿਕਰਯੋਗ ਹੈ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਉਂਦਿਆਂ ਫਸਲਾਂ ਦਾ ਨੁਕਸਾਨ ਕੀਤਾ ਹੈ। ਫਾਜ਼ਿਲਕਾ ’ਚ ਆਏ ਚੱਕਰਵਾਤੀ ਤੂਫ਼ਾਨ ਨੇ ਕਈ ਘਰ ਢਹਿ-ਢੇਰੀ ਤੇ ਕਿੰਨੂਆਂ ਦੇ ਬਾਗ ਤਬਾਹ ਕਰ ਦਿੱਤੇ। ਇਸ ਤੋਂ ਪਹਿਲਾਂ ਵੀ ਜਦੋਂ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਸੀ ਤਾਂ ਉਦੋਂ ਵੀ ਮੁੱਖ ਮੰਤਰੀ ਮਾਨ ਨੇ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਸਨ।
