ਸੂਰਤ ਕੋਰਟ ਵਲੋਂ 2 ਸਜ਼ਾ ਸੁਣਾਏ ਜਾਣ ਕਾਰਨ ਸੀਨੀਅਰ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿੱਪ ਰੱਦ ਕਰ ਦਿੱਤੀ ਗਈ ਹੈ। ਮੈਂਬਰਸ਼ਿੱਪ ਰੱਦ ਹੋਣ ਤੋਂ ਬਾਅਦ ਹੁਣ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ। ਮੈਂ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ।
मैं भारत की आवाज़ के लिए लड़ रहा हूं।
मैं हर कीमत चुकाने को तैयार हूं।
— Rahul Gandhi (@RahulGandhi) March 24, 2023
ਦਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਬੀਤੇ ਕੱਲ੍ਹ ਵੱਡਾ ਝਟਕਾ ਦਿੰਦੇ ਹੋਏ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਵੀਰਵਾਰ (23 ਮਾਰਚ) ਨੂੰ ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਠਹਿਰਾਉਂਦੇ ਹੋਏ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 15,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ । ਹਾਲਾਂਕਿ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਰਾਹੁਲ ਗਾਂਧੀ ਨੂੰ 30 ਦਿਨਾਂ ਦੀ ਜ਼ਮਾਨਤ ਦੇ ਦਿੱਤੀ ਸੀ ਤਾਂ ਜੋ ਉਹ ਅਦਾਲਤ ਦੇ ਫੈਸਲੇ ਨੂੰ ਉਪਰਲੀ ਅਦਾਲਤ ਵਿਚ ਚੁਣੌਤੀ ਦੇ ਸਕਣ।
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ
