ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਸੱਦੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ ਹੋ ਰਹੀਆਂ ਹਨ।
ਨਾਲ ਹੀ ਉਹਨਾਂ ਇਹ ਵੀ ਮੰਗ ਕੀਤੀ ਹੈ ਇਸ ਮਾਹੌਲ ਦੌਰਾਨ ਨੈਸ਼ਨਲ ਮੀਡੀਆ ਵਲੋਂ ਜੋ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਹਨਾਂ ‘ਤੇ ਕਾਰਵਾਈ ਕੀਤੀ ਹੈ।
