ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸਤ ਭੱਖਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੌਰਾਨ ਕਾਂਗਰਸ ਹਾਈਕਮਾਂਡ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਰਹੇ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਾਂਝੀ ਕੀਤੀ ਗਈ ਹੈ।
Sh. Sushil Kumar Rinku, Ex Mla has been expelled from the Party with immediate effect for indulging in anti-party activities. pic.twitter.com/EbNwrsGid8
— Punjab Congress (@INCPunjab) April 5, 2023
ਉਥੇ ਹੀ ਦੂਜੇ ਪਾਸੇ ਹੁਣ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ‘ਆਪ’ ਆਪਣਾ ਉਮੀਦਵਾਰ ਬਣਾਉਣ ਜਾ ਰਹੀ ਹੈ। ਇਸ ਦਾ ਰਸਮੀ ਐਲਾਨ ਜਲਦ ਹੀ ਹੋਣ ਵਾਲਾ ਹੈ। ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਨੂੰ ਫਗਵਾੜਾ ਵਿਚ ਆ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
ਦਸ ਦਈਏ ਕਿ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਹੋਣ ਮਗਰੋਂ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਕਿਸੇ ਹੋਰ ਦੂਜੀ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਅਜੇ ਤਕ ਨਹੀਂ ਕੀਤਾ ਗਿਆ ਹੈ।
