RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

Jass Grewal by Jass Grewal
April 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ‘ਚੋਂ ਕੱਢੇ ਜਾਣ ‘ਤੇ ‘ਆਪ’ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰ ਲਿਆ ਹੈ। ਜਿਸ ਤੋਂ ਬਾਅਦ ਇਹ ਚਰਚਾਵਾਂ ਚਲ ਰਹੀਆਂ ਸੀ ਕਿ ‘ਆਪ’ ਸੁਸ਼ੀਲ ਕੁਮਾਰ ਨੂੰ ਜਲੰਧਰ ਜ਼ਿਮਣੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ ਜਿਸ ‘ਤੇ ਹੁਣ ਫੁਲਸਟਾਪ ਲੱਗ ਚੁੱਕਾ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਚੁਣਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ.. pic.twitter.com/uOqqrwzN01

— Bhagwant Mann (@BhagwantMann) April 6, 2023

ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਿੰਕੂ ਨੂੰ ਫਗਵਾੜਾ ਦੇ ਐੱਲ. ਪੀ. ਯੂ. ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਫਗਵਾੜਾ ਵਿੱਚ ਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਸੀ ਮੈਂ ‘ਆਪ’ ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਮੇਰੇ ‘ਤੇ ਵਿਸ਼ਵਾਸ ਕਰਕੇ ਮੈਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਪਹੁੰਚਾਵਾਂਗਾ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਰਿਵਾਰ ਦਿਨੋ-ਦਿਨ ਵਧਦਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿਚ ਹਮੇਸ਼ਾ ਸਵਾਗਤ ਹੈ। ਇਕ ਵੱਡੇ ਪਰਿਵਾਰ ਦੇ ਨਾਲ ਅਸੀਂ ਲੋਕਾਂ ਦੀ ਬਿਹਤਰ ਸੇਵਾ ਕਰ ਸਕਾਂਗੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਬੁੱਧਵਾਰ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਸੀ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪਾਰਟੀ ਦਾ ਇਕ ਖੇਮਾ ਵੀ ਕਾਫ਼ੀ ਨਾਰਾਜ਼ ਹੈ। ਇਹ ਖੇਮਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਲਈ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਫਿਲਹਾਲ ਪਾਰਟੀ ਦੇ ਆਲਾ ਆਗੂਆਂ ਨੇ ਪਰਿਵਾਰਵਾਦ ਨਾ ਚੱਲਣ ਦੇਣ ਦਾ ਦਲੀਲ ਦੇ ਕੇ ਇਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।

 

 

Previous Post

‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਸੰਭਾਵਨਾ ਹੋਈ ਰੱਦ! ਜਥੇਦਾਰ ਨੇ ਉਲੀਕੇ ਗੁਰਮਿਤ ਸਮਾਗਮ

Next Post

ਕੀ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ? ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਦੀ ਕੀਤੀ ਝਾੜ-ਝੰਬ

Next Post
ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਕੀ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ? ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਦੀ ਕੀਤੀ ਝਾੜ-ਝੰਬ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers