RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

Jass Grewal by Jass Grewal
April 8, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿਚ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਬਾਰਿਸ਼ ਕਾਰਨ ਫਸਲਾਂ ਦਾ ਨੁਕਸਾਨ ਵੀ ਦੇਖਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੀ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ।

While @BhagwantMann Govt has provided record compensation to farmers, it is Centre’s duty too to support farmers. I have written a letter to Union Finance Minister seeking a special package. Have also annexed a packet of withered wheat to enable her to understand the gravity(2/2) pic.twitter.com/fxY1mJQw3k

— Raghav Chadha (@raghav_chadha) April 8, 2023

ਰਾਘਵ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬਾਰਸ਼ਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿੱਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਨੇ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਰਾਘਵ ਚੱਢਾ ਨੇ ਬਰਬਾਦ ਹੋਈ ਫਸਲ ਦੇ ਨਮੂਨੇ ਵੀ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਦੇ ਨਾਲ ਲਿਫਾਫੇ ਵਿੱਚ ਭੇਜੇ ਹਨ। ਕਿਉਂਕਿ ਕਿਸਾਨਾਂ ਦਾ ਤਰਕ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਫਸਲਾਂ ਦਾ ਨੁਕਸਾਨ ਕਿਵੇਂ ਹੋਇਆ।

Previous Post

NCERT ਦਾ ਸ਼੍ਰੋਮਣੀ ਕਮੇਟੀ ਨਾਲ ਪਿਆ ਪੰਗਾ, ਪ੍ਰਧਾਨ ਧਾਮੀ ਨੇ ਲਗਾਏ ਗੰਭੀਰ ਇਲਜ਼ਾਮ

Next Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਲਈ ਸੁਣਾਇਆ ਨਵਾਂ ਫੁਰਮਾਨ

Next Post
ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘ਸੀ.ਐਮ. ਦੀ ਯੋਗਸ਼ਾਲਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਲਈ ਸੁਣਾਇਆ ਨਵਾਂ ਫੁਰਮਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers