RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਠਿੰਡਾ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਚੱਲੀ ਗੋਲੀ, ਇਕ ਹੋਰ ਜਵਾਨ ਦੀ ਮੌਤ

ਬਠਿੰਡਾ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਚੱਲੀ ਗੋਲੀ, ਇਕ ਹੋਰ ਜਵਾਨ ਦੀ ਮੌਤ

Jass Grewal by Jass Grewal
April 13, 2023
in ਪੰਜਾਬ
Reading Time: 1 min read
0 0
0

ਬਠਿੰਡਾ ਦੇ ਮਿਲਟਰੀ ਏਰੀਏ ਵਿੱਚ ਬੁੱਧਵਾਰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਚਾਰ ਫੌਜੀਆਂ ਦੇ ਮਾਮਲੇ ਤੋਂ ਲੋਕ ਅਜੇ ਉਭਰੇ ਨਹੀਂ ਸੀ ਕਿ ਕੱਲ੍ਹ ਦੇਰ ਸ਼ਾਮ ਮਿਲਟਰੀ ਦੇ ਯੂਨਿਟ ਐਲਓਸੀ ਦਫਤਰ ਨੇੜੇ ਮੁੜ ਤੋਂ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਇਸ ਦੌਰਾਨ ਇਕ ਸਿਪਾਹੀ ਨੂੰ ਗੋਲੀ ਲੱਗੀ।  ਜਿਸ ਤੋਂ ਬਾਅਦ ਉਸਨੂੰ ਤੁਰੰਤ ਮਿਲਟਰੀ ਹਸਪਤਾਲ ਲਿਜਇਆ ਗਿਆ ਜਿੱਥੇ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ।

ਫੌਜੀ ਅਧਿਕਾਰੀਆਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਫਿਲਹਾਲ ਮ੍ਰਿਤਕ ਫੌਜੀ ਦੀ ਲਾਸ਼ ਮਿਲਟਰੀ ਹਸਪਤਾਲ ਵਿੱਚ ਪਈ ਹੈ। ਦੱਸ ਦਈਏ ਕੱਲ੍ਹ ਵੀ ਬਠਿੰਡਾ ਦੇ ਮਿਲਟਰੀ ਏਰੀਏ ਵਿੱਚ ਗੋਲੀਆਂ ਚਲੀਆਂ ਸਨ। ਬਠਿੰਡਾ ਦੀ ਫੌਜੀ ਛਾਉਣੀ ’ਚ ਬੁੱਧਵਾਰ ਨੂੰ ਫਾਇਰਿੰਗ ਕਰਕੇ ਚਾਰ ਜਵਾਨਾਂ ਦੇ ਕੀਤੇ ਕਤਲ ਦਾ ਮਾਮਲਾ ਅਜੇ ਬੁਝਾਰਤ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਬੁੱਧਵਾਰ ਸਵੇਰੇ ਕਰੀਬ 4:30 ਵਜੇ ਵਾਪਰੀ ਫਾਇਰਿੰਗ ਦੀ ਘਟਨਾ ਮਗਰੋਂ ਫੌਜੀ ਏਰੀਆ ਬਿੱਲਕੁੱਲ ਸੀਲ ਸੀ ਪਰ ਸ਼ਾਮ ਨੂੰ ਮੁੜ ਗੋਲੀ ਚੱਲ ਗਈ। ਇਸ ਵਿੱਚ ਸੰਤਰੀ ਦੀ ਡਿਉਟੀ ਉੱਤੇ ਤਾਇਨਾਤ ਜਵਾਨ ਦੀ ਮੌਤ ਹੋ ਗਈ। ਉਧਰ, ਇਸ ਘਟਨਾ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਮੁਖੀ ਤੋਂ ਜਾਣਕਾਰੀ ਮੰਗ ਲਈ ਹੈ।

ਬਠਿੰਡਾ ਦੇ ਐਸਪੀ (ਡੀ) ਅਜੈ ਗਾਂਧੀ ਨੇ ਇਸ ਬਾਰੇ ਕਿਹਾ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਸਮੇਂ ਫੌਜੀ ਜਵਾਨ ਬੈਰਕ ਵਿੱਚ ਸੌਂ ਰਹੇ ਸਨ। ਘਟਨਾ ਤੋਂ ਤੁਰੰਤ ਬਾਅਦ ਉਥੇ ਡਿਊਟੀ ’ਤੇ ਤਾਇਨਾਤ ਫੌਜ ਦੇ ਜਵਾਨਾਂ ਨੇ ਕੁੜਤੇ-ਪਜਾਮੇ ਪਹਿਨੀ ਤੇ ਮੂੰਹ ਢੱਕੇ ਚਿਹਰਿਆਂ ਵਾਲੇ ਦੋ ਵਿਅਕਤੀਆਂ ਨੂੰ ਵੇਖਿਆ। ਉਨ੍ਹਾਂ ਵਿੱਚੋਂ ਇੱਕ ਦੇ ਹੱਥ ’ਚ ਇਨਸਾਸ ਰਾਈਫਲ ਤੇ ਦੂਜੇ ਨੇ ਹੱਥ ’ਚ ਕੁਹਾੜੀ ਫੜੀ ਹੋਈ ਸੀ। ਜਵਾਨਾਂ ਦੀ ਨਜ਼ਰ ਪੈਣ ’ਤੇ ਦੋਵੇਂ ਜੰਗਲ ਵੱਲ ਭੱਜ ਗਏ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

Next Post

ਮੁੱਖ ਮੰਤਰੀ ਮਾਨ ਦਾ ਇਕ ਹੋਰ ਵੱਡਾ ਐਲਾਨ, ਪਰਿਵਾਰਾਂ ਨੂੰ ਪੱਕੇ ਘਰ ਬਣਾ ਕੇ ਦੇਵੇਗੀ ਸਰਕਾਰ

Next Post
ਮੁੱਖ ਮੰਤਰੀ ਮਾਨ ਦਾ ਇਕ ਹੋਰ ਵੱਡਾ ਐਲਾਨ, ਪਰਿਵਾਰਾਂ ਨੂੰ ਪੱਕੇ ਘਰ ਬਣਾ ਕੇ ਦੇਵੇਗੀ ਸਰਕਾਰ

ਮੁੱਖ ਮੰਤਰੀ ਮਾਨ ਦਾ ਇਕ ਹੋਰ ਵੱਡਾ ਐਲਾਨ, ਪਰਿਵਾਰਾਂ ਨੂੰ ਪੱਕੇ ਘਰ ਬਣਾ ਕੇ ਦੇਵੇਗੀ ਸਰਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers