RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਭੜਕੀ ‘ਆਪ’, ਰਾਘਵ ਚੱਢਾ ਨੇ ਘੇਰੀ ਭਾਜਪਾ

ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਭੜਕੀ ‘ਆਪ’, ਰਾਘਵ ਚੱਢਾ ਨੇ ਘੇਰੀ ਭਾਜਪਾ

Jass Grewal by Jass Grewal
April 15, 2023
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਵਲੋਂ ਭੇਜੇ ਗਏ ਸੰਮਨ ਤੋਂ ਬਾਅਦ ਆਮ ਆਦਮੀ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ‘ਤੇ ਭੜਕਦੀ ਹੋਈ ਵਿਖਾਈ ਦੇ ਰਹੀ ਹੈ।  ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਈ.ਡੀ. ਅਤੇ ਸੀ. ਬੀ. ਆਈ. ‘ਤੇ ਦੋਸ਼ ਲਗਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇਲਜ਼ਾਮ ਲਗਾਏ ਕਿ ਬੀਜੇਪੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਖ਼ਤਮ ਕੀਤਾ ਜਾਵੇ ਅਤੇ ਭਾਜਪਾ ਨੂੰ ਕੋਈ ਚਣੌਤੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਕੁੱਝ ਆਮ ਆਦਮੀ ਪਾਰਟੀ ਦਾ ਕੁਝ ਵੀ ਨਹੀਂ ਵਿਗਾੜ ਸਕਦੀ ਅਤੇ ਨਾ ਹੀ ਇਨ੍ਹਾਂ ਦੀਆਂ ਏਜੰਸੀਆਂ ਕੁਝ ਵਿਗਾੜ ਸਕਦੀਆਂ ਹਨ।

ਰਾਘਵ ਚੱਢਾ ਨੇ ਕਿਹਾ ਕਿ ਪਰਮਾਤਮਾ ਕੋਈ ਸਾਡੇ ਤੋਂ ਵੱਡੀ ਚੀਜ਼ ਕਰਵਾਉਣਾ ਚਾਹੁੰਦਾ ਹੈ। ਇਸ ਲਈ ਪਿਛਲੇ 10 ਸਾਲਾਂ ਤੋਂ ਆਮ ਆਦਮੀ ਪਾਰਟੀ ਰਾਜਨੀਤੀਕ ਯਾਤਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇਸ ਯਾਤਰਾ ਦੌਰਾਨ ਬੇਹੱਦ ਪਿਆਰ ਮਿਲਿਆ ਹੈ ਤਾਂ ਜੋ ਅੱਜ ਇੱਥੇ ਪਹੁੰਚੀ ਹੈ। ਉਨ੍ਹਾਂ ਕਿਹਾ ਇਸ ਨੂੰ ਲੈ ਕੇ ਭਾਜਪਾ ਦੇ ਮਨ ‘ਚ ਡਰ ਰਹਿੰਦਾ ਹੈ ਅਤੇ ਆਮ ਆਦਮੀ ਦੇ ਲੋਕਾਂ ਨੂੰ ਜੇਲ੍ਹ ‘ਚ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਇਕ ਅੰਦੋਲਨਾ ‘ਚੋਂ ਨਿਕਲੀ ਹੋਈ ਪਾਰਟੀ ਹੈ, ਇਨ੍ਹਾਂ ਨੇ ਸੰਘਰਸ਼ ‘ਚੋਂ ਨਿਕਲ ਕੇ ਇਕ ਮੁਕਾਮ ਹਾਲਸ ਕੀਤਾ ਹੈ। ਉਨ੍ਹਾਂ ਨੇ ਭਾਰਤ ਜਨਤਾ ਪਾਰਟੀ ਨੂੰ  ਕਿਹਾ ਕਿ ਅਸੀਂ ਉਨ੍ਹਾਂ ‘ਚੋਂ ਨਹੀਂ ਹਾਂ ਜੋ ਤੁਹਾਡੇ ਏਜੰਸੀਆਂ ਤੋਂ ਡਰ ਕੇ ਬੈਠ ਜਾਣ। ਅਸੀਂ ਮਰਦੇ ਦਮ ਤੱਕ ਸੰਘਰਸ਼ ਕਰਦੇ ਰਹਾਂਗੇ ਅਤੇ ਦੇਸ਼ ਨੂੰ ਬਚਾਉਣ ਲਈ ਦੁਨੀਆ ਦਾ ਨੰਬਰ 1 ਦੇਸ਼ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਜੋਕੇ ਸਮੇਂ ਦੇ ਮਹਾਤਮਾ ਗਾਂਧੀ ਹਨ, ਜਿਸ ‘ਚ ਨਿਰਪੱਖ ਈਮਾਨਦਾਰੀ ਹੈ।

ਉਨ੍ਹਾਂ ਕਿਹਾ ਕਿ ਮੈਂ ਭਾਜਪਾ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਾਂਚ ਇਜੰਸੀਆਂ ਦਾ ਪ੍ਰਯੋਗ ਕਮਜ਼ੋਰ ਦਿਲ ਵਾਲੇ ਲੋਕਾਂ ‘ਤੇ ਕਰੋ, ਜੋ ਤੁਹਾਡੇ ਕੋਲ ਡਰਦੇ ਹਨ ਪਰ ਅਰਵਿੰਦ ਕੇਜਰੀਵਾਲ ਤੁਹਡੇ ਕੋਲ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਦੇਸ਼ ‘ਚ ਈ.ਡੀ., ਸੀ.ਬੀ.ਆਈ., ਇਕ ਸਾਲ ਤੋਂ ਸ਼ਰਾਬ ਘੋਟਾਲਿਆਂ ਦੀ ਜਾਂਚ ਕਰ ਰਹੇ ਹਨ। ਦਿੱਲੀ ਸਰਕਾਰ ਸ਼ਰਾਬ ਨੀਤੀ ਲਾਗੂ ਕੀਤੀ, ਜਿਸ ਨਾਲ ਸ਼ਰਾਬ ਮਾਫ਼ੀਆ ਖ਼ਤਮ ਹੋ ਗਿਆ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਈ.ਡੀ. ਨੂੰ ਸਾਡੇ ਵੱਲ ਛੱਡ ਦਿੱਤਾ। ਉਨ੍ਹਾਂ ਕਿਹਾ ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ‘ਚ ਅੰਦਰ ਧੋਖਾ ਹੈ ਅਤੇ ਸਾਡੇ ਵੱਲ ਜਾਂਚ ਏਜੰਸੀਆਂ ਨੂੰ ਭੇਜ ਦਿੱਤਾ ਹੈ।

Previous Post

ਮਾਤਾ ਸੋਨੀਆ ਗਾਂਧੀ ਦੇ ਘਰ ਸ਼ਿਫਟ ਹੋਏ ਰਾਹੁਲ ਗਾਂਧੀ, ਖਾਲੀ ਕੀਤਾ ਸਰਕਾਰੀ ਬੰਗਲਾ

Next Post

ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਕਿਤਾਬ: “ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ

Next Post
ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਕਿਤਾਬ: “ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ

ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਕਿਤਾਬ: "ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ" 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers