RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

Jass Grewal by Jass Grewal
April 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਚੋਣ ਪ੍ਰਚਾਰ ਨੇ ਪੂਰਾ ਜ਼ੋਰ ਫੜਿਆ ਹੋਇਆ। ਇਸ ਦਰਮਿਆਨ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਆਮ ਆਦਮੀ ਪਾਰਟੀ ਵਲੋਂ ਚੋਣ ਰੈਲੀ ਕੱਢੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ 60 ਸਾਲ ਆਪਣਾ ਪਿਆਰ ਦੇਣ ’ਚ ਕੋਈ ਕਸਰ ਨਹੀਂ ਛੱਡੀ ਪਰ ਤੁਹਾਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਲੰਧਰ ਵਾਲੇ ਇਕ ਵਾਰ ਆਮ ਆਦਮੀ ਪਾਰਟੀ ਨੂੰ ਵੀ ਆਪਣਾ ਵੋਟ ਪਾ ਕੇ ਦੇਖ ਲੈਣ ਕਿਉਂਕਿ ਪੰਜਾਬ ’ਚ ਸਾਡੀ ਸਰਕਾਰ ਹੈ ਤੇ ਵਿਕਾਸ ਕਾਰਜ ਅਸੀਂ ਹੀ ਕਰਵਾਉਣੇ ਹਨ। ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ ਉਹ ਲੜਾਈ ਕਰੇਗਾ ਤੇ ਤੂੰ-ਤੂੰ, ਮੈਂ-ਮੈਂ ਕਰੇਗਾ, ਜੇ ਲੜਾਈ ਕਰਨੀ ਹੈ ਤਾਂ ਉਨ੍ਹਾਂ ਨੂੰ ਵੋਟ ਦੇ ਦਿਓ, ਜੇ ਜਲੰਧਰ ’ਚ ਵਿਕਾਸ ਕਰਵਾਉਣੇ ਹਨ ਤਾਂ ‘ਆਪ’ ਨੂੰ ਵੀ ਇਕ ਵਾਰ ਮੌਕਾ ਦਿਓ। ਉਨ੍ਹਾਂ ਕਿਹਾ ਕਿ ਕੰਮ ਤਾਂ ਅਸੀਂ ਹੀ ਕਰਵਾਉਣੇ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਖਾਣ ਵਾਲੇ ਮੰਤਰੀ ਨੂੰ ਵੀ ਅੰਦਰ ਕੀਤਾ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਥੇ ਪੀ.ਜੀ.ਆਈ. ਪੱਧਰ ਦਾ ਹਸਪਤਾਲ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦਾ ਵਜ਼ੀਫ਼ਾ ਤੁਰੰਤ ਜਾਰੀ ਕੀਤਾ ਜਾਵੇਗਾ ਅਤੇ ਨੀਲੇ ਕਾਰਡਧਾਰਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਕੂੜੇ ਦੇ ਪਹਾੜਾਂ ਨੂੰ ਦਿੱਲੀ ਦੇ ਕੂੜੇ ਦੇ ਪਹਾੜਾਂ ਵਾਂਗ ਖ਼ਤਮ ਕੀਤਾ ਜਾਵੇਗਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਸੁਸ਼ੀਲ ਰਿੰਕੂ ਦੇ ਹੱਕ ਵਿਚ ਇਹ ਦੂਜੀ ਰੈਲੀ ਸੀ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਕਰਤਾਰਪੁਰ ਵਿਚ ਪਹਿਲੀ ਰੈਲੀ ਕੀਤੀ ਗਈ ਸੀ, ਜਿਸ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਰੈਲੀ ‘ਚ ਸ਼ਾਮਲ ਨਹੀਂ ਹੋਏ ਸਨ। ਉਥੇ ਸਿਰਫ਼ ਭਗਵੰਤ ਮਾਨ ਨੇ ਲੋਕਾਂ ਨੂੰ ਆਪਣੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਸੀ। ਕਰਤਾਰਪੁਰ ਰੈਲੀ ਤੋਂ ਪਹਿਲਾਂ ਉੱਥੇ ਕਈ ਕਾਂਗਰਸੀ ਅਤੇ ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ।

Previous Post

ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਰਸਮੀ ਨੋਟੀਫਿਕੇਸ਼ਨ ਜਾਰੀ

Next Post

ਜੰਮੂ-ਕਸ਼ਮੀਰ ਦੇ ਪੁੰਛ ਵਿਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਹੋਏ ਸ਼ਹੀਦ, ਪੰਜਾਬ ‘ਚ ਛਾਇਆ ਮਾਤਮ

Next Post
ਜੰਮੂ-ਕਸ਼ਮੀਰ ਦੇ ਪੁੰਛ ਵਿਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਹੋਏ ਸ਼ਹੀਦ, ਪੰਜਾਬ ‘ਚ ਛਾਇਆ ਮਾਤਮ

ਜੰਮੂ-ਕਸ਼ਮੀਰ ਦੇ ਪੁੰਛ ਵਿਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਹੋਏ ਸ਼ਹੀਦ, ਪੰਜਾਬ ‘ਚ ਛਾਇਆ ਮਾਤਮ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers