RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਯੂਪੀ ਚੋਣਾਂ ਲਈ ਕਾਂਗਰਸ ਵਰਕਰਾਂ ਲਈ ਕਹੀ ਵੱਡੀ ਗੱਲ: ਪ੍ਰਿਯੰਕਾ

Jass Grewal by Jass Grewal
July 5, 2021
in ਦੇਸ਼
Reading Time: 1 min read
0 0
0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਦੇਸ਼ ਦੇ ਲੋਕਾਂ ਨਾਲ ਖੜ੍ਹੇ ਹੋਣ ਅਤੇ ਆਪਣੇ ਦੁੱਖ-ਦਰਦ ਸਾਂਝੇ ਕਰਨ। ਲਖਨਊ ਅਤੇ ਮਥੁਰਾ ’ਚ ਪਾਰਟੀ ਵਰਕਰਾਂ ਦੇ ਦੋ ਦਿਨੀਂ ਸਿਖਲਾਈ ਪ੍ਰੋਗਰਾਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਵਰਕਰਾਂ ਨੂੰ ਭਾਜਪਾ ਸਰਕਾਰ ਖ਼ਿਲਾਫ਼ ਮਹਿੰਗਾਈ, ਬੇਰੁਜ਼ਗਾਰੀ, ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਅਤੇ ਯੂਪੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ। ਪ੍ਰਿਯੰਕਾ ਨੇ ਕਿਹਾ ਕਿ ਪਾਰਟੀ ਸੰਗਠਨ ਅਤੇ ਵਰਕਰਾਂ ਵੱਲੋਂ ਗਈ ਰਾਏ ਵਿਧਾਨ ਸਭਾ ਚੋਣਾਂ ਲਈ ਅਹਿਮ ਹੋਵੇਗੀ। ਕਾਂਗਰਸ ਜਨਰਲ ਸਕੱਤਰ ਨੇ ਬੂਥ ਪੱਧਰ ’ਤੇ ਧਿਆਨ ਦੇਣ ਅਤੇ ਸੋਸ਼ਲ ਮੀਡੀਆ ਉੱਤੇ ਸਰਗਰਮ ਰਹਿਣ ’ਤੇ ਵੀ ਜ਼ੋਰ ਦਿੱਤਾ। ਕਾਂਗਰਸ ਆਗੂ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਪਾਰਟੀ ਵਰਕਰਾਂ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਸਹਾਇਤਾ ਕਰਨ, ਆਕਸਜੀਨ ਸਿਲੰਡਰ, ਮੈਡੀਕਲ ਅਤੇ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਕਦੇ ਵੀ ਮੁਸ਼ਕਲ ’ਚ ਇਕੱਲਿਆਂ ਨਹੀਂ ਛੱਡੇਗੀ ਅਤੇ ਇਹੋ ਸੇਵਾ ਦਾ ਮੰਤਰ ਹੈ। -ਪੀਟੀਆਈ

Previous Post

ਸੁਪਰੀਮ ਕੋਰਟ ਵੱਲੋਂ ਰਾਮਦੇਵ ਦੀ ਅਪੀਲ ’ਤੇ ਸੁਣਵਾਈ 12 ਜੁਲਾਈ ਨੂੰ

Next Post

ਬੀਜੇਪੀ ਯੁਵਾ ਮੋਰਚਾ ਤੇ ਪੁਲੀਸ ਦਰਮਿਆਨ ਤਣਾਅ ਪੂਰਨ ਸਥਿਤੀ ਵਾਟਰ ਕੈਨਨ ਦੀ ਹੋਈ ਵਰਤੋਂ

Next Post
ਬੀਜੇਪੀ ਯੁਵਾ ਮੋਰਚਾ ਤੇ ਪੁਲੀਸ ਦਰਮਿਆਨ ਤਣਾਅ ਪੂਰਨ ਸਥਿਤੀ ਵਾਟਰ ਕੈਨਨ ਦੀ ਹੋਈ ਵਰਤੋਂ

ਬੀਜੇਪੀ ਯੁਵਾ ਮੋਰਚਾ ਤੇ ਪੁਲੀਸ ਦਰਮਿਆਨ ਤਣਾਅ ਪੂਰਨ ਸਥਿਤੀ ਵਾਟਰ ਕੈਨਨ ਦੀ ਹੋਈ ਵਰਤੋਂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers