RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ ਪਰ… ਸੀ.ਐਮ. ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ ਪਰ… ਸੀ.ਐਮ. ਭਗਵੰਤ ਮਾਨ ਦਾ ਵੱਡਾ ਬਿਆਨ

Jass Grewal by Jass Grewal
April 24, 2023
in ਪੰਜਾਬ, ਰਾਜਨੀਤੀ
Reading Time: 1 min read
0 0
0

18 ਮਾਰਚ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਬੀਤੇ ਕੱਲ੍ਹ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਪੰਜਾਬ ਸੀ.ਐਮ. ਭਗਵੰਤ ਮਾਨ ਨੇ ਲਾਈਵ ਆਕੇ ਇਸ ਮੁੱਦੇ ‘ਤੇ ਆਪਣਾ ਬਿਆਨ ਜਾਰੀ ਕੀਤਾ।  ਉਨ੍ਹਾਂ ਨੇ ਆਪਰੇਸ਼ਨ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਨਾਲ ਹੀ ਉਹਨਾਂ ਨੇ ਪੰਜਾਬ ਪੁਲਿਸ ਦੀ ਤਾਰੀਫ਼ ਵੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ, ਪਰ ਉਹ ਕਦੇ ਵੀ ਖ਼ੂਨ-ਖ਼ਰਾਬਾ ਨਹੀਂ ਹੋਣ ਦੇਣਾ ਚਾਹੁੰਦੇ ਸਨ ਅਤੇ ਅੱਜ ਇੱਕ ਵੀ ਗੋਲੀ ਚਲਾਏ ਬਿਨਾਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।  ਮਾਨ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਨੂੰ ਸੂਚਨਾ ਮਿਲਣ ਤੋਂ ਬਾਅਦ ਮੈਂ ਪੂਰੀ ਰਾਤ ਸੁੱਤਾ ਨਹੀਂ ਅਤੇ ਲਗਾਤਾਰ ਹਰ 15 ਮਿੰਟ, ਅੱਧੇ ਘੰਟੇ ਅਤੇ ਇਕ ਘੰਟੇ ਬਾਅਦ ਸੀਨੀਅਰ ਅਧਿਕਾਰੀਆਂ ਨਾਲ ਫੋਨ ‘ਤੇ ਸੰਪਰਕ ਕਰਕੇ ਜਾਣਕਾਰੀ ਹਾਸਲ ਕਰਦਾ ਰਿਹਾ।”

'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ…Live @arvindkejriwal https://t.co/euFcPJvTel

— Bhagwant Mann (@BhagwantMann) April 23, 2023

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ’ਤੇ ਹਮਲਾ ਕੀਤਾ ਸੀ। ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ ਨੇ ਸੰਕਟ ਦੀ ਇਸ ਘੜੀ ਵਿਚ ਸ਼ਾਂਤੀ ਅਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਸੁਨੇਹਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਧਰਮ ਦੇ ਨਾਂ ’ਤੇ ਚਲਾਈਆਂ ਜਾ ਰਹੀਆਂ ਨਫ਼ਰਤ ਦੀਆਂ ਫ਼ੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡ ਸਕਦੀਆਂ ਹਨ, ਪਰ ਅਜਿਹਾ ਪੰਜਾਬ ’ਚ ਕਿਸੇ ਵੀ ਕੀਮਤ ਉੱਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Previous Post

Breaking News: 36 ਦਿਨਾਂ ਬਾਅਦ ਅੰਮ੍ਰਿਤਪਾਲ ਨੇ ਕੀਤਾ ਆਤਮ-ਸਮਰਪਣ, ਪੁਲਿਸ ਦੀ ਭਾਲ ਹੋਈ ਖਤਮ

Next Post

ਗੁਰਦੁਆਰਾ ਸਾਹਿਬ ‘ਚ ਤਣਾਅਪੂਰਨ ਮਾਹੌਲ, ਨਿਹੰਗ ਸਿੰਘਾਂ ਵਿਚਾਲੇ ਚੱਲੀਆਂ ਤਲਵਾਰਾਂ

Next Post
ਗੁਰਦੁਆਰਾ ਸਾਹਿਬ ‘ਚ ਤਣਾਅਪੂਰਨ ਮਾਹੌਲ, ਨਿਹੰਗ ਸਿੰਘਾਂ ਵਿਚਾਲੇ ਚੱਲੀਆਂ ਤਲਵਾਰਾਂ

ਗੁਰਦੁਆਰਾ ਸਾਹਿਬ ‘ਚ ਤਣਾਅਪੂਰਨ ਮਾਹੌਲ, ਨਿਹੰਗ ਸਿੰਘਾਂ ਵਿਚਾਲੇ ਚੱਲੀਆਂ ਤਲਵਾਰਾਂ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers