RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਅਰਜੁਨ ਐਵਾਰਡੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, ਸੰਗਰੂਰ ਦੇ ਪਿੰਡ ਖਨਾਲ ਖੁਰਦ ‘ਚ ਹੋਵੇਗਾ ਅੰਤਿਮ ਸੰਸਕਾਰ

ਅਰਜੁਨ ਐਵਾਰਡੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, ਸੰਗਰੂਰ ਦੇ ਪਿੰਡ ਖਨਾਲ ਖੁਰਦ ‘ਚ ਹੋਵੇਗਾ ਅੰਤਿਮ ਸੰਸਕਾਰ

Jass Grewal by Jass Grewal
April 27, 2023
in ਖੇਡ, ਦੇਸ਼, ਪੰਜਾਬ
0 0
0
ਅਰਜੁਨ ਐਵਾਰਡੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, ਸੰਗਰੂਰ ਦੇ ਪਿੰਡ ਖਨਾਲ ਖੁਰਦ ‘ਚ ਹੋਵੇਗਾ ਅੰਤਿਮ ਸੰਸਕਾਰ

ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਵਰਗੇ ਖਿਤਾਬ ਆਪਣੇ ਨਾਂ ਕਰਨ ਵਾਲੇ ਅੰਤਰਰਾਸ਼ਟਰੀ ਮੁੱਕੇਬਾਜ਼ ਕੌਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੇ ਦੇਹਾਂਤ ‘ਤੇ ਖੇਡ ਜਗਤ ਅਤੇ ਪਰਿਵਾਰ-ਸਮਰਥਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦਸ ਦਈਏ ਕਿ ਪਦਮ ਸ਼੍ਰੀ ਕੌਰ ਸਿੰਘ ਦੇਹਾਂਤ ‘ਤੇ ਸੀ.ਐਮ. ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ pic.twitter.com/koM0oYC06q

— Bhagwant Mann (@BhagwantMann) April 27, 2023

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲਾਂ ਦੀਆਂ ਕਿਤਾਬਾਂ ਵਿੱਚ ਉਨ੍ਹਾਂ ਦੀ ਜੀਵਨੀ ਛਾਪਣ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਚਾਰ ਮਹਾਨ ਖਿਡਾਰੀ ਏਸ਼ੀਅਨ ਚੈਂਪੀਅਨ ਤੇ ਪਦਮ ਸ਼੍ਰੀ ਵਿਜੇਤਾ ਬੌਕਸਰ ਕੌਰ ਸਿੰਘ, ਦੌੜਾਕ ਮਿਲਖਾ ਸਿੰਘ, ਬਲਬੀਰ ਸਿੰਘ ਸੀਨੀਅਰ ਤੇ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਨੂੰ ਹੁਣ ਪੰਜਾਬ ਦੇ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ।

ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਦੇ ਰਹਿਣ ਵਾਲੇ ਏਸ਼ਿਅਨ ਚੈਂਪੀਅਨ ਤੇ ਪਦਮ ਸ਼੍ਰੀ ਵਿਜੇਤਾ ਪੁਰਸਕਾਰ ਬੌਕਸਰ ਕੌਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਜੀਵਨੀ ਕਿਤਾਬਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੇ ਐਲਾਨ ਉੱਪਰ ਉਨ੍ਹਾਂ ਨੇ ਖੁਸ਼ੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਇੱਕ ਵਧੀਆ ਉਪਰਾਲਾ ਕੀਤਾ ਗਿਆ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਮੇਰੀ ਤੇ ਮੇਰੀ ਮਿਹਨਤ ਬਾਰੇ ਜਾਣ ਸਕਣਗੀਆਂ।

ਬੌਕਸਰ ਕੌਰ ਸਿੰਘ ਨੇ ਦੱਸਿਆ ਸੀ ਕਿ ਉਹ ਫੌਜ ਦੀ ਨੌਕਰੀ ਕਰਦੇ ਸਨ ਤੇ ਉਨ੍ਹਾਂ ਦੇ ਵੱਡੇ ਅਫਸਰ ਨੇ ਉਨ੍ਹਾਂ ਦੇ ਸਰੀਰ ਤੇ ਕੱਦ-ਕਾਠ ਨੂੰ ਦੇਖਦਿਆਂ ਕੌਰ ਸਿੰਘ ਨੂੰ ਖੇਡਾਂ ਖੇਡਣ ਲਈ ਕਿਹਾ ਸੀ। ਉਨ੍ਹਾਂ ਦੇ ਵੱਡੇ ਅਫਸਰ ਨੇ ਕੌਰ ਸਿੰਘ ਨੂੰ ਬਾਕਸਿੰਗ ਖੇਡ ਦੀ ਪ੍ਰੈਕਟਿਸ ਕਰਵਾਉਣੀ ਸ਼ੁਰੂ ਕਰ ਦਿੱਤੀ।

ਬੌਕਸਿੰਗ ਵਿੱਚ ਕੌਰ ਸਿੰਘ ਵਧੀਆ ਖੇਡਣ ਲੱਗੇ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇਸ਼ ਦੇ ਲਈ ਅਲੱਗ ਅਲੱਗ ਦੇਸ਼ਾਂ ਦੇ ਵਿਚ ਬੌਕਸਿੰਗ ਖੇਡ ਦੇ ਵਿੱਚ ਜਿੱਤ ਦੇ ਝੰਡੇ ਗੱਡੇ ਤੇ ਕਈ ਇਨਾਮ ਤੇ ਟਰਾਫੀ, ਮੈਡਲ ਆਪਣੇ ਦੇਸ਼ ਦੇ ਲਈ ਜਿੱਤੇ। ਇੱਕ ਵਾਰ ਦਿੱਲੀ ਵਿੱਚ ਦੁਨੀਆ ਦੇ ਮਸ਼ਹੂਰ ਬੌਕਸਰ ਮੁਹੰਮਦ ਅਲੀ ਪਹੁੰਚੇ ਸਨ ਤੇ ਕੌਰ ਸਿੰਘ ਨੇ ਮੁਹੰਮਦ ਅਲੀ ਨਾਲ ਵੀ ਬੌਕਸਿੰਗ ਦੀ ਇੱਕ ਫਾਈਟ ਲੜੀ ਸੀ।

ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਉਹਨਾਂ ਨੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ‘ਚ ਆਖਰੀ ਸਾਹ ਲਏ ਹਨ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਕੌਰ ਸਿੰਘ ਸ਼ੂਗਰ ਤੋਂ ਪੀੜਤ ਸਨ। ਦੋ ਦਿਨ ਪਹਿਲਾਂ ਉਨ੍ਹਾਂ ਦਾ ਇਲਾਜ ਪਹਿਲਾਂ ਪਟਿਆਲਾ ਤੇ ਬਾਅਦ ਵਿੱਚ ਕੁਰੂਕਸ਼ੇਤਰ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ।

Previous Post

ਅੱਜ ਹੋਵੇਗਾ ਸਾਬਕਾ ਸੀ.ਐਮ. ਬਾਦਲ ਦਾ ਅੰਤਿਮ ਸੰਸਕਾਰ, ਅੰਤਿਮ ਦਰਸ਼ਨਾਂ ਲਈ ਰੱਖੀ ਗਈ ਮ੍ਰਿਤਕ ਦੇਹ

Next Post

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

Next Post
ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers