ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾ ਗਰਮਾਈ ਹੋਈ ਹੈ। ਸਿਆਸੀ ਆਗੂਆਂ ਵਲੋਂ ਚੋਣ ਪ੍ਰਚਾਰ ਦਾ ਦੌਰ ਵੀ ਤੇਜ਼ ਕਰ ਦਿੱਤਾ ਗਿਆ ਹੈ। ਪਰ ਇਸ ਦੌਰਾਨ ਸਿੱਖਾਂ ਦੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸ਼ਾਮਲ ਹੋਕੇ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰਨਾ ਵਿਵਾਦਾਂ ਦਾ ਵਿਸ਼ਾ ਬਣ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟ ਮੰਗਣ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਲਏ ਬਿਨਾਂ ਸਵਾਲ ਕੀਤਾ ਕਿ ਜਿਸ ਰਾਜਨੀਤਿਕ ਪਾਰਟੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਗਦੇ ਹਨ ਉਸ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ। ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੈ?
ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??
— Bhagwant Mann (@BhagwantMann) April 30, 2023
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਤੇ ਗੱਲ ਕਰਨ ਦਾ ਹੱਕ ਸ੍ਰੀ ਭਗਵੰਤ ਸਿੰਘ ਮਾਨ ਜੀ ਤੁਹਾਨੂੰ ਨਹੀਂ ਹੈ। ਮੁੱਖ ਮੰਤਰੀ ਜੀ ਹਾਲ ਹੀ ਵਿਚ ਵਾਪਰੀ ਮੋਰਿੰਡੇ ਦੀ ਬੇਅਦਬੀ ਘਟਨਾ ਦੇ ਦੋਸ਼ ਤੋਂ ਤੁਸੀਂ ਆਪਣੇ ਆਪ ਨੂੰ ਮੁਕਤ ਕਿਵੇਂ ਕਰ ਸਕਦੇ ਹੋ? ਹੋਰ ਵੀ ਕਈ ਬੇਅਦਬੀ ਘਟਨਾਵਾਂ ਤੁਹਾਡੀ ਸਰਕਾਰ ਦੇ ਹੁੰਦਿਆਂ ਹੋਈਆਂ। ਹਾਂ, ਇਹ ਘਟਨਾਵਾਂ ਹਰ ਸਿੱਖ ਨੂੰ ਦੁੱਖ ਦੇਂਦੀਆਂ ਹਨ, ਇਹ ਨਹੀਂ ਵਾਪਰਨੀਆਂ ਚਾਹੀਦੀਆਂ। ਪਰ ਇਸ ‘ਤੇ ਰਾਜਨੀਤੀ ਕਰਨੀ ਵੀ ਗੁਨਾਹ ਹੀ ਹੈ। ਰਹੀ ਗੱਲ ਚੋਣ ਪ੍ਰਚਾਰ ਦੀ ਆਪਣੀ ਪਾਰਟੀ ਲਈ ਪ੍ਰਚਾਰ ਕਰਨਾ ਸਭ ਦਾ ਸੰਵਿਧਾਨਕ ਹੱਕ ਹੈ, ਜਿਸ ਦੀ ਵਰਤੋਂ ਦਿੱਲੀ ਦਾ ਮੁੱਖ ਮੰਤਰੀ ਵੀ ਇੱਥੇ ਆ ਕੇ ਕਰ ਰਿਹਾ ਹੈ। ਸ੍ਰੀ ਭਗਵੰਤ ਸਿੰਘ ਮਾਨ ਤੁਹਾਨੂੰ ਪੰਜਾਬ ਦੇ ਸਰੋਕਾਰਾਂ, ਹੱਕਾਂ, ਹਿੱਤਾਂ ਵੱਲ ਸੋਚਣਾ ਚਾਹੀਦਾ ਹੈ, ਜਿਸ ਤੋਂ ਕਿ ਤੁਸੀਂ ਮੂੰਹ ਮੋੜੀ ਬੈਠੇ ਹੋ।”
“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਤੇ ਗੱਲ ਕਰਨ ਦਾ ਹੱਕ ਸ੍ਰੀ ਭਗਵੰਤ ਸਿੰਘ ਮਾਨ ਜੀ ਤੁਹਾਨੂੰ ਨਹੀਂ ਹੈ। ਮੁੱਖ ਮੰਤਰੀ ਜੀ ਹਾਲ ਹੀ ਵਿਚ ਵਾਪਰੀ ਮੋਰਿੰਡੇ ਦੀ ਬੇਅਦਬੀ ਘਟਨਾ ਦੇ ਦੋਸ਼ ਤੋਂ ਤੁਸੀਂ ਆਪਣੇ ਆਪ ਨੂੰ ਮੁਕਤ ਕਿਵੇਂ ਕਰ ਸਕਦੇ ਹੋ? ਹੋਰ ਵੀ ਕਈ ਬੇਅਦਬੀ ਘਟਨਾਵਾਂ ਤੁਹਾਡੀ ਸਰਕਾਰ ਦੇ ਹੁੰਦਿਆਂ ਹੋਈਆਂ। ਹਾਂ, ਇਹ…
— Shiromani Gurdwara Parbandhak Committee (@SGPCAmritsar) April 30, 2023

