ਮਾਨ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ, ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹੈ ਕਿ ਕੈਬਨਿਟ ਮੰਤਰੀ ਲਾਲ ਚੰਦ ਦੀ ਇਕ ਅਸ਼ਲੀਲ ਵੀਡੀਓ ਵਾਇਰਲ ਹੋਈ ਜੋ ਕਿ ਪੰਜਾਬ ਦੇ ਰਾਜਪਾਲ ਬਵਨਾਰੀ ਲਾਲ ਪੁਰੋਹਿਤ ਨੂੰ ਸੌਂਪ ਦਿੱਤੀ ਗਈ ਹੈ। ਇਸ ਨੂੰ ਲੈਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਕ ਟਵੀਟ ਜਾਰੀ ਕਰਕੇ ਇਹ ਦਾਅਵਾ ਕੀਤਾ ਸੀ ‘ਆਪ’ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਤਿ ਅਸ਼ਲੀਲ ਵੀਡੀਓ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਜਿਸ ਤੋਂ ਬਾਅਦ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਨਗੇ।
Highly obscene video of AAP Minister Lal Chand Kataruchak has been submitted to Governor Punjab.
The minister has tendered his resignation & CM Bhagwant Mann would do a Press Conf of the same in morning.AAP Punjab is busy managing its scandals.
His Viral video is the #Badlaav
— Manjinder Singh Sirsa (@mssirsa) May 1, 2023
ਜਿਸ ਤੋਂ ਬਾਅਦ ਸੀ.ਐਮ. ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਲਾਲ ਚੰਦ ਕਟਾਰੂਚੱਕ ਦਾ ਅਸਤੀਫ਼ਾ ਮਨਜਿੰਦਰ ਸਿੰਘ ਸਿਰਸਾ ਕੋਲ ਆਇਆ ਹੋਵੇਗਾ, ਸਾਡੇ ਕੋਲ ਨਹੀਂ ਅਤੇ ਨਾ ਹੀ ਸਾਡੇ ਕੋਲ ਕੋਈ ਵੀਡੀਓ ਆਈ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਕਾਂਗਰਸੀ ਆਗੂ ਸੁਖਪਾਲ ਖਹਿਰਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਬਾਰੇ ਦਿੱਤੇ ਬਿਆਨਾਂ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਇੱਕ ਹੀ ਹਨ। ਕਈ ਵਾਰ ਉਹ ਆਪਸ ਵਿੱਚ ਸਲਾਹ ਨਹੀਂ ਕਰ ਪਾਉਂਦੇ ਤੇ ਤਿੰਨੇ ਇੱਕੋ ਗੱਲ ਬੋਲ ਜਾਂਦੇ ਹਨ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਪੁੱਛੇ ਜਾਣ ‘ਤੇ ਕਿ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ ਕਟਾਰੂਚੱਕ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ? ਇਸ ‘ਤੇ ਮਾਨ ਨੇ ਕਿਹਾ ਕਿ ਮੈਨੂੰ ਤਾਂ ਨਹੀਂ ਪਤਾ, ਹੋ ਸਕਦਾ ਹੈ ਕਿ ਉਨ੍ਹਾਂ ਸਿਰਸਾ ਨੂੰ ਭੇਜਿਆ ਹੋਵੇ। ਮੈਨੂੰ ਤਾਂ ਅਜੇ ਤੱਕ ਕਟਾਰੁਚਕ ਦਾ ਅਸਤੀਫਾ ਨਹੀਂ ਮਿਲਿਆ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮਨਜਿੰਦਰ ਸਿਰਸਾ ਤੇ ਸੁਖਪਾਲ ਖਹਿਰਾ ਦੀ ਇੱਕੋ ਜਿਹੀ ਤਾਸੀਰ ਹੈ। ਦੋਵੇਂ ਲੀਡਰ ਪਾਰਟੀਆਂ ਬਦਲਣ ਤੇ ਅਸਤੀਫ਼ੇ ਦੇਣ ਦੇ ਮਾਹਿਰ ਹਨ। ਉਨ੍ਹਾਂ ਕੋਲ ਜਲੰਧਰ ਜ਼ਿਮਨੀ ਚੋਣ ਵਿੱਚ ਕੋਈ ਮੁੱਦਾ ਨਹੀਂ। ਦੋਵੇਂ ਬੁਖਲਾਹਟ ਵਿੱਚ ਬੋਲਦੇ ਰਹਿੰਦੇ ਹਨ। ਸਿਰਸਾ, ਮਜੀਠੀਆ ਤੇ ਸੁਖਪਾਲ ਖਹਿਰਾ ਬੈਠ ਕੇ ਗੱਲਾਂ ਕਰਦੇ ਰਹਿੰਦੇ ਹਨ ਕਿ ਅੱਜ ਨਵਾਂ ਕੀ ਕਰਨਾ ਹੈ।
